The reason for the decline in corona cases : ਚੰਡੀਗੜ੍ਹ ਸ਼ਹਿਰ ਵਿੱਚ ਕੋਰੋਨਾ ਦੀ ਇਨਫੈਕਸ਼ਨ ਦਾ ਖ਼ਤਰਾ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਲੋਕਾਂ ਨੂੰ ਝੂਠੀ ਤਸੱਲੀ ਦੇ ਰਿਹਾ ਹੈ ਕਿ ਸ਼ਹਿਰ ਵਿੱਚ ਹੁਣ ਕੋਰੋਨਾ ਦੇ ਪਾਜ਼ੀਟਿਵ ਮਾਮਲੇ ਘੱਟ ਆ ਰਹੇ ਹਨ। ਹਾਲਾਂਕਿ ਅਸਲੀਅਤ ਇਹ ਹੈ ਕਿ ਹੁਣ ਸ਼ਹਿਰ ਵਿੱਚ ਕੋਰੇਨਾ ਟੈਸਟਿੰਗ ਪਹਿਲਾਂ ਨਾਲੋਂ ਅੱਧੀ ਕੀਤੀ ਜਾ ਰਹੀ ਹੈ, ਜੋਕਿ ਨਵੇਂ ਪਾਜ਼ੀਟਿਵ ਮਾਮਲੇ ਘਟਣ ਦਾ ਮੁੱਖ ਕਾਰਨ ਹੈ। ਇਸ ਤੋਂ ਪਹਿਲਾਂ ਸ਼ਹਿਰ ਵਿੱਚ ਰੋਜ਼ਾਨਾ 1800 ਤੋਂ ਦੋ ਹਜ਼ਾਰ ਲੋਕਾਂ ਦੀ ਟੈਸਟਿੰਗ ਕੀਤੀ ਜਾ ਰਹੀ ਸੀ। ਪਰ ਹੁਣ ਸ਼ਹਿਰ ਵਿਚ ਸਿਰਫ 800 ਤੋਂ 900 ਕੋਰੋਨਾ ਦੇ ਰੋਜ਼ਾਨਾ ਟੈਸਟ ਕੀਤੇ ਜਾ ਰਹੇ ਹਨ। ਜਿਸ ਕਾਰੱਨ ਹੁਣ ਸਿਰਫ 100 ਤੋਂ 150 ਦੇ ਵਿਚਕਾਰ ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆ ਰਹੇ ਹਨ। ਜਦੋਂ ਕਿ ਸ਼ਹਿਰ ਵਿੱਚ ਹਰ ਰੋਜ਼ 300 ਤੋਂ ਵੱਧ ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆ ਰਹੇ ਹਨ।
ਦੱਸਣਯੋਗ ਹੈ ਕਿ ਸ਼ਹਿਰ ਵਿੱਚ ਕੋਰੋਨਾ ਦੀ ਲਾਗ ਦੀ ਦਰ ਹੁਣ ਰਾਸ਼ਟਰੀ ਔਸਤ ਦੇ ਬਰਾਬਰ ਗਈ ਹੈ। ਪਹਿਲਾਂ ਸ਼ਹਿਰ ਵਿੱਚ ਕੋਰੋਨਾ ਦੀ ਇਨਫੈਕਸ਼ਨ ਦੀ ਦਰ ਰਾਸ਼ਟਰੀ ਐਵਰੇਜ ਨਾਲੋਂ ਵਧੇਰੇ ਸੀ। ਲਗਭਗ ਇੱਕ ਮਹੀਨਾ ਪਹਿਲਾਂ, ਸ਼ਹਿਰ ਵਿਚ ਇਨਫੈਕਸ਼ਨ ਦੀ ਦਰ 5.30 ਪ੍ਰਤੀਸ਼ਤ ਸੀ, ਜੋ ਹੁਣ ਕੌਮੀ ਔਸਤ ਦੇ ਬਰਾਬਰ 1.40 ਪ੍ਰਤੀਸ਼ਤ ਹੋ ਗਈ ਹੈ। ਇਸ ਸਮੇਂ ਪੂਰੇ ਦੇਸ਼ ਵਿਚ ਕੋਰੋਨਾ ਦੀ ਇਨਫੈਕਸ਼ਨ ਦੀ ਸਭ ਤੋਂ ਵੱਧ ਦਰ ਪਹਿਲੇ ਸਥਾਨ ‘ਤੇ ਕੇਰਲ ਵਿਚ 4.10 ਪ੍ਰਤੀਸ਼ਤ, ਛੱਤੀਸਗੜ੍ਹ ਵਿੱਚ 2.8 ਪ੍ਰਤੀਸ਼ਤ ਦੂਜੇ ਸਥਾਨ ਅਤੇ ਅਰੁਣਾਚਲ ਪ੍ਰਦੇਸ਼ ਵਿੱਚ 2.50 ਫੀਸਦੀ ਦਰਜ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿੱਚ 13 ਸਤੰਬਰ ਤੱਕ ਜਿਥੇ 2145 ਲੋਕਾਂ ਦੀ ਕੋਰੋਨਾ ਟੈਸਟਿੰਗ ਹੋਈ ਹੈ, ਉਥੇ ਹੀ 1 ਅਕਤੂਬਰ ਤੱਕ ਇਹ ਘੱਟ ਕੇ ਸਿਰਫ 901 ਰਹਿ ਗਈ ਹੈ। ਇਥੇ ਤੁਹਾਨੂੰ ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਵਿੱਚ ਕੋਰੋਨਾ ਦੀ ਇਨਫੈਕਸ਼ਨ ਦੀ ਦਰ ਰਾਸ਼ਟਰੀ ਔਸਤ ਤੋਂ ਹੇਠਾਂ ਦਰਜ ਕੀਤੀ ਗਈ ਹੈ। ਪੰਜਾਬ ਅਤੇ ਹਰਿਆਣਾ ਵਿਚ ਹੁਣ ਇਨਫੈਕਸ਼ਨ ਦਾ ਖ਼ਤਰਾ ਘਟਿਆ ਹੈ। ਪੰਜਾਬ ਅਤੇ ਹਰਿਆਣਾ ਵਿੱਚ ਹੁਣ 1.3 ਪ੍ਰਤੀਸ਼ਤ ਦੀ ਦਰ ਨਾਲ ਕੋਰੋਨਾ ਸੰਕਰਮਿਤ ਕੇਸ ਦਰਜ ਹੋ ਰਹੇ ਹਨ।