These areas of Chandigarh : ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਕੱਲ੍ਹ ਬੁੱਧਵਾਰ ਤੋਂ ਦੋ ਇਲਾਕਿਆਂ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ। ਕੋਰੋਨਾ ਵਾਇਰਸ ਦੇ ਵੱਧ ਮਾਮਲੇ ਮਿਲਣ ਕਰਕੇ ਸੈਕਟਰ-40 ਦੇ ਬਲਾਕ 24 ਵਿਚ ਮਕਾਨ ਨੰਬਰ 2778 ਤੋਂ 2801 ਤੇ ਸੈਕਟਰ-46 ਦੇ ਬਲਾਕ 23 ਦੇ ਫਲੈਟ ਤੇ ਅਤੇ ਇਕ ਗਰਾਡ ਤੇ ਮਕਾਨ ਨੰਬਰ 1185 ਤੋਂ 1190 (ਚਾਰ ਮੰਜ਼ਿਲਾ) ਨੂੰ ਕੰਟੇਨਮੈਂਟ ਜ਼ੋਨ ਬਣਾਇਆ ਗਿਆ ਹੈ। ਇਨ੍ਹਾਂ ਇਲਾਕਿਆਂ ਤੋਂ ਕੋਰੋਨਾ ਦੇ ਵੱਡੀ ਗਿਣਤੀ ਵਿਚ ਮਾਮਲੇ ਸਾਹਮਣੇ ਆਏ ਹਨ। ਹੁਣ ਇਨ੍ਹਾਂ ਇਲਾਕਿਆਂ ਵਿਚ ਲੋਕਾਂ ਦੀ ਸਕ੍ਰੀਨਿੰਗ ਤੇਜ਼ ਕੀਤੀ ਜਾਵੇਗੀ ਅਤੇ ਇਲਾਕਿਆਂ ਨੂੰ ਸੈਨੀਟਾਈਜ਼ ਕਰਵਾਇਆ ਜਾਵੇਗਾ।
ਦੱਸਣਯੋਗ ਹੈ ਕਿ ਬੀਤੇ ਦਿਨ ਵੀ ਚੰਡੀਗੜ੍ਹ ਵਿਚ ਕੋਰੋਨਾ ਦੇ 224 ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਸ਼ਹਿਰ ਵਿਚ ਕੋਰੋਨਾ ਪੀੜਤਾਂ ਦੇ ਐਕਟਿਵ ਕੇਸਾਂ ਦੀ ਗਿਣਤੀ 565 ਹੋ ਚੁੱਕੀ ਹੈ। ਹੁਣ ਤੱਕ ਸ਼ਹਿਰ ਵਿਚ ਕੋਰੋਨਾ ਨਾਲ 25 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੀਜੀਆਈ ਵਿਚ ਵੀ ਕੋਰੋਨਾ ਦੇ ਸਟਾਫ ਮੈਂਬਰ ਲਗਾਤਾਰ ਕੋਰੋਨਾ ਪਾਜ਼ੀਟਿਵ ਹੋਣ ਕਾਰਨ ਅਤੇ ਦੂਸਰੇ ਸੂਬਿਆਂ ਤੋਂ ਇਲਾਜ ਕਰਨ ਲਈ ਆਉਣ ਵਾਲੇ ਮਰੀਜ਼ ਮਿਲਣ ਕਰਕੇ ਪ੍ਰਸ਼ਾਸਨ ਨੇ ਮੀਡੀਆ ਮੁਲਾਜ਼ਮਾਂ ਦੀ ਵੀ ਪੀਜੀਆਈ ਵਿਚ ਪਾਬੰਦੀ ਲਗਾ ਦਿੱਤੀ ਹੈ।