ਚੰਡੀਗੜ੍ਹ ‘ਚ ਚੋਰਾਂ ਦਾ ਕਹਿਰ ਇਸ ਹੱਦ ਤੱਕ ਵਧਦਾ ਜਾ ਰਿਹਾ ਹੈ ਕਿ ਚੋਰ ਹੁਣ ਸ਼ਮਸ਼ਾਨਘਾਟ ‘ਚ ਵੀ ਵਾਰਦਾਤਾਂ ਨੂੰ ਅੰਜਾਮ ਦੇਣ ਲੱਗੇ ਹਨ। ਸੈਕਟਰ-25 ਸਥਿਤ ਸ਼ਮਸ਼ਾਨਘਾਟ ਵਿੱਚ ਚੋਰ ਸਰਗਰਮ ਹਨ। ਇੱਥੇ ਸਸਕਾਰ ਲਈ ਆਉਣ ਵਾਲੇ ਲੋਕਾਂ ਦੀਆਂ ਗੱਡੀਆਂ ਚੋਰਾਂ ਦੇ ਨਿਸ਼ਾਨੇ ‘ਤੇ ਹਨ।ਚੋਰ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਵਾਲਿਆਂ ਦੇ ਵਾਹਨਾਂ ਦੇ ਸ਼ੀਸ਼ੇ ਤੋੜ ਕੇ ਅੰਦਰ ਰੱਖੇ ਸਾਮਾਨ ‘ਤੇ ਹੱਥ ਸਾਫ ਕਰ ਕੇ ਫ਼ਰਾਰ ਹੋ ਗਏ।
ਸ਼ਮਸ਼ਾਨਘਾਟ ਦੀ ਪਾਰਕਿੰਗ ਵਿੱਚ ਖੜ੍ਹੇ ਵਾਹਨਾਂ ਵਿੱਚੋਂ ਦਿਨ ਦਿਹਾੜੇ ਚੋਰੀ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਚੋਰੀ ਦੀ ਅਜਿਹੀ ਘਟਨਾਵਾਂ ਤੋਂ ਲੋਕ ਪ੍ਰੇਸ਼ਾਨ ਹਨ। ਜਾਣਕਾਰੀ ਮੁਤਾਬਕ ਦੋ ਦਿਨ ਪਹਿਲਾਂ ਪਾਰਕਿੰਗ ਵਿੱਚ ਖੜ੍ਹੀ ਕਾਰ ਦੇ ਸ਼ੀਸ਼ੇ ਤੋੜ ਕੇ ਕਾਰ ਵਿੱਚ ਰੱਖਿਆ ਪਰਸ ਚੋਰੀ ਹੋਣ ਦੀ ਘਟਨਾ ਵਾਪਰੀ ਸੀ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਨਾਬਾਲਗ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਬਾਲ ਸੁਧਾਰ ਘਰ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਬਠਿੰਡਾ ‘ਚ ਦਵਾਈ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਲੱਖਾ ਦਾ ਹੋਇਆ ਨੁਕਸਾਨ
ਸੈਕਟਰ-38 ਦੇ ਵਸਨੀਕ ਜਤਿਨ ਦੀ ਸ਼ਿਕਾਇਤ ‘ਤੇ 27 ਨਵੰਬਰ 2022 ਨੂੰ ਸੈਕਟਰ-25 ਦੀ ਪਾਰਕਿੰਗ ‘ਚੋਂ ਕਾਰ ਦਾ ਸ਼ੀਸ਼ਾ ਤੋੜ ਕੇ ਪਰਸ ਚੋਰੀ ਕਰਨ ਦੇ ਦੋਸ਼ ‘ਚ ਸੈਕਟਰ-11 ਥਾਣੇ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਕਿਸੇ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਲਈ ਆਇਆ ਸੀ। ਇਸ ਦੌਰਾਨ ਕਾਰ ਪਾਰਕਿੰਗ ਵਿੱਚ ਖੜ੍ਹੀ ਸੀ। ਜਦੋਂ ਉਹ ਵਾਪਸ ਆਇਆ ਤਾਂ ਕਾਰ ਦੇ ਸ਼ੀਸ਼ੇ ਟੁੱਟੇ ਹੋਏ ਸਨ। ਗੱਡੀ ਦੇ ਅੰਦਰ ਰੱਖਿਆ ਪਰਸ ਵੀ ਚੋਰੀ ਹੋ ਗਿਆ ਸੀ। ਉਸ ਨੇ ਤੁਰੰਤ ਇਸ ਦੀ ਸ਼ਿਕਾਇਤ ਪੁਲਿਸ ਕੰਟਰੋਲ ਰੂਮ ਨੂੰ ਕੀਤੀ। ਮਾਮਲੇ ‘ਚ ਪੁਲਿਸ ਨੇ ਨਾਬਾਲਗ ਦੋਸ਼ੀ ਨੂੰ ਫੜ ਕੇ ਚੋਰੀ ਕੀਤਾ ਪਰਸ ਬਰਾਮਦ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਸ਼ਮਸ਼ਾਨਘਾਟ ਵਿਚ ਚੋਰੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਇਸ ਮਾਮਲੇ ਵਿੱਚ ਕਈ ਗ੍ਰਿਫ਼ਤਾਰੀਆਂ ਵੀ ਹੋਈਆਂ ਹਨ ਪਰ ਪੁਲੀਸ ਵਾਰਦਾਤਾਂ ਨੂੰ ਰੋਕਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ਜਦੋਂਕਿ ਸ਼ਮਸ਼ਾਨਘਾਟ ਵਿਖੇ ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਇੱਥੇ CCTV ਕੈਮਰੇ ਲਗਾਉਣ ਦੀ ਵੀ ਯੋਜਨਾ ਬਣਾਈ ਗਈ ਸੀ।
ਚੰਡੀਗੜ੍ਹ ਪੁਲਿਸ ਦੇ ਰਿਕਾਰਡ ਅਨੁਸਾਰ 3 ਸਾਲਾਂ ਵਿੱਚ ਸ਼ਮਸ਼ਾਨਘਾਟ ਵਿੱਚ ਚੋਰੀ ਦੇ 10 ਤੋਂ ਵੱਧ ਮੁਲਜ਼ਮ ਫੜੇ ਗਏ ਹਨ। ਇਹ ਸਾਰੇ ਮੁਲਜ਼ਮ ਨਸ਼ੇ ਦੇ ਆਦੀ ਹਨ ਅਤੇ ਆਪਣੇ ਨਸ਼ੇ ਦੀ ਪੂਰਤੀ ਲਈ ਉਹ ਵਾਹਨਾਂ ਦੇ ਸ਼ੀਸ਼ੇ ਤੋੜ ਕੇ ਚੋਰੀਆਂ ਨੂੰ ਅੰਜਾਮ ਦਿੰਦੇ ਹਨ।