ਕਿਸਾਨ ਅੰਦੋਲਨ ਦਾ ਅਸਰ ਹੁਣ ਹੌਲੀ-ਹੌਲੀ ਰੋਜ਼ਾਨਾ ਜ਼ਰੂਰੀ ਵਸਤਾਂ ਦੀ ਸਪਲਾਈ ‘ਤੇ ਵੀ ਪੈਣ ਲੱਗਾ ਹੈ। ਹਰਿਆਣਾ ਦੀਆਂ ਸਰਹੱਦਾਂ ਬੰਦ ਹੋਣ ਅਤੇ ਬਰਵਾਲਾ ਮਾਰਗ ’ਤੇ ਜਾਮ ਲੱਗਣ ਕਾਰਨ ਖਾਣ-ਪੀਣ ਦੀਆਂ ਵਸਤਾਂ ਖਾਸ ਕਰਕੇ ਫਲਾਂ ਤੇ ਸਬਜ਼ੀਆਂ ਦੀ ਸਪਲਾਈ ਨਾਂਹ ਦੇ ਬਰਾਬਰ ਹੋ ਗਈ ਹੈ। ਇਸ ਕਾਰਨ ਹੁਣ ਇਨ੍ਹਾਂ ਦੀਆਂ ਕੀਮਤਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਪਿਛਲੇ ਤਿੰਨ ਦਿਨਾਂ ਵਿੱਚ ਇਹ ਵਾਧਾ ਕਰੀਬ ਡੇਢ ਗੁਣਾ ਹੋ ਗਿਆ ਹੈ।
Vegetables Prices Increasing Chandigarh
ਸੈਕਟਰ 26 ਦੀ ਸਬਜ਼ੀ ਮੰਡੀ ਵਿੱਚ ਰੋਜ਼ਾਨਾ ਕਰੀਬ 80 ਟਰੱਕ ਸਬਜ਼ੀਆਂ ਪੁੱਜਦੀਆਂ ਸਨ। ਪਰ ਕਿਸਾਨਾਂ ਦੇ ਅੰਦੋਲਨ ਕਾਰਨ ਇਨ੍ਹਾਂ ਦੀ ਗਿਣਤੀ 15 ਤੋਂ 20 ਰਹਿ ਗਈ ਹੈ। ਚੰਡੀਗੜ੍ਹ ‘ਚ ਸਬਜ਼ੀਆਂ ਦੇ ਭਾਅ ‘ਚ ਅਚਾਨਕ ਵਾਧਾ ਹੋਇਆ ਹੈ। ਤਿੰਨ ਦਿਨ ਪਹਿਲਾਂ 30 ਰੁਪਏ ਕਿਲੋ ਵਿਕਣ ਵਾਲਾ ਟਮਾਟਰ ਹੁਣ 40 ਰੁਪਏ ਕਿਲੋ ਵਿਕ ਰਿਹਾ ਹੈ। ਇਸੇ ਤਰ੍ਹਾਂ 80 ਰੁਪਏ ਕਿਲੋ ਵਿਕਣ ਵਾਲਾ ਨਿੰਬੂ ਹੁਣ 190 ਰੁਪਏ, ਸ਼ਿਮਲਾ ਮਿਰਚ 70 ਰੁਪਏ ਕਿਲੋ ਵਾਲੀ ਹੁਣ120 ਰੁਪਏ, ਬੈਂਗਣ 35 ਰੁਪਏ ਕਿਲੋ ਵਿਕ ਰਿਹਾ ਹੈ। ਇਸ ਦਾ ਸਿੱਧਾ ਅਸਰ ਲੋਕਾਂ ਦੀਆਂ ਰਸੋਈਆਂ ‘ਤੇ ਪੈ ਰਿਹਾ ਹੈ। ਕਿਸਾਨਾਂ ਦੇ ਦਿੱਲੀ ਵੱਲ ਮਾਰਚ ਕਾਰਨ ਰੇਲਵੇ ਬੋਰਡ ਨੇ
ਚੰਡੀਗੜ੍ਹ ਤੋਂ 15 ਤੋਂ 17 ਫਰਵਰੀ ਤੱਕ ਚੱਲਣ ਵਾਲੀ ਅੰਮ੍ਰਿਤਸਰ ਐਕਸਪ੍ਰੈਸ ਨੂੰ ਰੱਦ ਕਰ ਦਿੱਤਾ ਹੈ। ਜਦਕਿ 5 ਰੇਲ ਗੱਡੀਆਂ ਸਰਹਿੰਦ, ਖੰਨਾ ਅਤੇ ਰਾਜਪੁਰਾ ਦੀ ਬਜਾਏ ਚੰਡੀਗੜ੍ਹ ਰਾਹੀਂ ਚਲਾਈਆਂ ਜਾ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ –
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ like ਤੇ See first ਕਰੋ .
ਇਨ੍ਹਾਂ ਵਿੱਚ ਅੰਮ੍ਰਿਤਸਰ-ਕਟਿਹਾਰ ਐਕਸਪ੍ਰੈਸ, ਮਾਤਾ ਵੈਸ਼ਨੋ ਦੇਵੀ ਕਟੜਾ-ਗਾਜ਼ੀਪੁਰ ਟਰੇਨ, ਤਿਰੂਪਤੀ-ਜੰਮੂ ਤਵੀ ਐਕਸਪ੍ਰੈਸ, ਕੋਲਕਾਤਾ-ਜੰਮੂ ਤਵੀ ਸੁਪਰਫਾਸਟ ਅਤੇ ਅਸਾਮ-ਅੰਮ੍ਰਿਤਸਰ ਐਕਸਪ੍ਰੈਸ ਸ਼ਾਮਲ ਹਨ। ਸ਼ੁਰੂ ਹੋ ਗਈਆਂ ਹਨ।ਕਿਸਾਨਾਂ ਦੇ ਅੰਦੋਲਨ ਕਾਰਨ ਸੜਕੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਦਾ ਸਿੱਧਾ ਅਸਰ ਰੇਲਵੇ ਅਤੇ ਹਵਾਈ ਆਵਾਜਾਈ ‘ਤੇ ਦਿਖਾਈ ਦੇ ਰਿਹਾ ਹੈ। ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਦਿੱਲੀ ਜਾਣ ਵਾਲੀਆਂ ਉਡਾਣਾਂ ਦੀ ਟਿਕਟ ਦੀ ਕੀਮਤ 4 ਤੋਂ 5 ਗੁਣਾ ਵਧ ਗਈ ਹੈ। ਚੰਡੀਗੜ੍ਹ ਤੋਂ ਦਿੱਲੀ ਦੀ ਟਿਕਟ ਹੁਣ 20000 ਤੋਂ 25000 ਰੁਪਏ ਤੱਕ ਉਪਲਬਧ ਹੈ। ਟਿਕਟਾਂ ਦੀ ਵਧਦੀ ਮੰਗ ਦੇ ਮੱਦੇਨਜ਼ਰ ਏਅਰਲਾਈਨ ਏਅਰ ਨੇ ਵਾਧੂ ATR 42 ਉਡਾਣਾਂ ਸ਼ੁਰੂ ਕੀਤੀਆਂ ਹਨ। 75 ਯਾਤਰੀਆਂ ਦੀ ਸਮਰੱਥਾ ਵਾਲੀ ਇਹ ਉਡਾਣ ਰਾਤ 9:15 ‘ਤੇ ਦਿੱਲੀ ਤੋਂ ਚੰਡੀਗੜ੍ਹ ਲਈ ਅਤੇ ਰਾਤ 9:45 ‘ਤੇ ਚੰਡੀਗੜ੍ਹ ਤੋਂ ਦਿੱਲੀ ਲਈ ਉਡਾਣ ਭਰੇਗੀ।