ਚੰਡੀਗੜ੍ਹ ਦੇ ਇੰਡਸਟ੍ਰੀਅਲ ਏਰੀਆ ਵਿਚ ਵੱਡਾ ਹਾਦਸਾ ਵਾਪਰਿਆ ਹੈ। ਫੇਜ਼-2 ਵਿਚ 2 ਮੰਜ਼ਿਲਾ ਬਿਲਡਿੰਗ ਡਿੱਗ ਗਈ ਹੈ। ਹਾਦਸੇ ਮਗਰੋਂ ਮੌਕੇ ‘ਤੇ ਹਫੜਾ-ਦਫੜੀ ਮਚ ਗਈ ਤੇ ਕੁਝ ਲੋਕਾਂ ਦੇ ਮਲਬੇ ਵਿਚ ਦਬੇ ਹੋਣ ਦਾ ਵੀ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਤੇ ਇਸ ਦੇ ਬਾਅਦ ਰਾਹਤ ਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਮੌਕੇ ‘ਤੇ ਜੇਸੀਬੀ ਮਸ਼ੀਨਾਂ ਨਾਲ ਮਲਬੇ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਲਬੇ ਵਿਚ ਦਬੇ ਹੋਏ ਲੋਕਾਂ ਨੂੰ ਕੱਢਣ ਲਈ ਰਸਤਾ ਬਣਾਇਆ ਜਾ ਰਿਹਾ ਹੈ ਤਾਂ ਕਿ ਉਥੋਂ ਲੋਕਾਂ ਨੂੰ ਜਲਦੀ ਕੱਢਿਆ ਜਾ ਸਕੇ। ਇਸ ਦੇ ਨਾਲ ਹੀ NDRF ਨੂੰ ਬੁਲਾਇਆ ਗਿਆ ਹੈ।
ਇਹ ਵੀ ਪੜ੍ਹੋ : ‘ਮੈਨੂੰ ਜਿੰਨਾ ਮਰਜ਼ੀ ਪ੍ਰੇਸ਼ਾਨ ਕਰ ਲਓ ਮੈਂ ਦੱਬਣ ਵਾਲਿਆਂ ‘ਚੋਂ ਨਹੀਂ’ Viral ਵੀਡੀਓ ਨੂੰ ਲੈ ਕੇ ਬਲਕੌਰ ਸਿੰਘ ਦਾ ਵੱਡਾ ਬਿਆਨ
ਦੱਸਿਆ ਜਾ ਰਿਹਾ ਹੈ ਕਿ ਬਿਲਡਿੰਗ ਇਕਦਮ ਡਿੱਗ ਗਈ। ਅੰਦਰ 20 ਤੋਂ 25 ਲੋਕ ਸਨ। ਮੌਕੇ ਤੋਂ 5 ਲੋਕਾਂ ਨੂੰ ਰੈਸਕਿਊ ਕੀਤਾ ਗਿਆ ਹੈ ਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਬਿਲਡਿੰਗ ਕਾਫੀ ਪੁਰਾਣੀ ਸੀ ਜਿਸ ਕਰਕੇ ਇਹ ਡਿੱਗ ਗਈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









