ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੇ ਲੋੜਵੰਦ ਨਾਗਰਿਕਾਂ ਨੂੰ ਵੀ ਬਿਨਾਂ ਕਿਸੇ ਵਿੱਤੀ ਬੋਝ ਦੇ ਸਮੇਂ ਸਿਰ ਡਾਕਟਰੀ ਇਲਾਜ ਮਿਲ ਸਕੇ। ਇਸੇ ਲੜੀ ਤਹਿਤ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਜਿਸ ਦਾ ਹੁਣ ਜ਼ਮੀਨੀ ਪੱਧਰ ‘ਤੇ ਅਸਰ ਦਿਖਣਾ ਸ਼ੁਰੂ ਹੋ ਗਿਆ ਹੈ ਤੇ ਇਸ ਦਾ ਫਾਇਦਾ ਆਮ ਲੋਕਾਂ ਨੂੰ ਮਿਲ ਰਿਹਾ ਹੈ। ਮੋਗਾ ਦੀ 98 ਸਾਲਾ ਬਜ਼ੁਰਗ ਔਰਤ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਕੈਂਸਰ ਦਾ ਨਕਦੀ ਰਹਿਤ ਇਲਾਜ ਕਰਵਾਇਆ ਹੈ।
ਇਸ ਯੋਜਨਾ ਤਹਿਤ ਮੁਖਤਿਆਰ ਕੌਰ ਦਾ ਸਿਹਤ ਕਾਰਡ ਰਾਹੀਂ ਕੀਮੋਥੈਰੇਪੀ ਨਾਲ ਸਬੰਧਤ ਸਾਰਾ ਇਲਾਜ ਪੂਰੀ ਤਰ੍ਹਾਂ ਫ੍ਰੀ ਕੀਤਾ ਗਿਆ। ਜਿਸ ਕਰਕੇ ਪਰਿਵਾਰ ‘ਤੇ ਵਿੱਤੀ ਬੋਝ ਨਹੀਂ ਪਿਆ। ਪਰਿਵਾਰ ਨੇ ਮੁਫ਼ਤ ਇਲਾਜ ਲਈ CM ਮਾਨ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਇਸ ਯੋਜਨਾ ਦੇ ਚੰਗੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਮੁੱਖ ਮੰਤਰੀ ਸਿਹਤ ਯੋਜਨਾ ਇਹ ਯਕੀਨੀ ਬਣਾ ਰਹੀ ਹੈ ਕਿ ਪੰਜਾਬ ਭਰ ਦੇ ਬਜ਼ੁਰਗ ਮਰੀਜ਼ਾਂ ਦਾ ਸਨਮਾਨ ਉਨ੍ਹਾਂ ਨੂੰ ਬਰਕਰਾਰ ਰੱਖਦੇ ਹੋਏ ਬਿਨਾਂ ਕਿਸੇ ਵਿੱਤੀ ਮੁਸ਼ਕਲ ਦੇ ਸਮੇਂ ਸਿਰ ਅਤੇ ਲੋੜੀਂਦੀ ਡਾਕਟਰੀ ਸਹਾਇਤਾ ਮਿਲੇ। ਦੱਸ ਦੇਈਏ ਕਿ ਮੁੱਖ ਮੰਤਰੀ ਸਿਹਤ ਯੋਜਨਾ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਸਿਹਤ ਬੀਮਾ ਪ੍ਰਦਾਨ ਕਰਦੀ ਹੈ, ਜਿਸ ਨਾਲ ਲਾਭਪਾਤਰੀ ਪੰਜਾਬ ਦੇ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਕਰਵਾ ਸਕਣ।
ਇਹ ਵੀ ਪੜ੍ਹੋ : CM ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ, ਡਿਸਟ੍ਰਿਕਟ ਮੈਨੇਜਰ ਮੌ.ਤ ਮਾਮਲੇ ‘ਚ ਹੋਈ ਕਾਰਵਾਈ
ਹੁਣ ਤੱਕ 9 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਲਾਭਪਾਤਰੀ 900 ਤੋਂ ਵੱਧ ਸੂਚੀਬੱਧ ਹਸਪਤਾਲਾਂ ਵਿੱਚ 2300 ਤੋਂ ਵੱਧ ਮੈਡੀਕਲ ਪੈਕੇਜਾਂ ਰਾਹੀਂ ਇਲਾਜ ਕਰਵਾ ਰਹੇ ਹਨ। ਪੰਜਾਬ ਸਰਕਾਰ ਵਲੋਂ ਨਿਵਾਸੀਆਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਇਸ ਯੋਜਨਾ ਤਹਿਤ ਨਕਦੀ ਰਹਿਤ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਮਨੋਨੀਤ ਕੇਂਦਰਾਂ ’ਤੇ ਆਪਣੇ ਸਿਹਤ ਕਾਰਡ ਜ਼ਰੂਰ ਬਣਵਾਉਣ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









