ਹੁਸ਼ਿਆਰਪੁਰ ਵਿਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਪਿੰਡ ਸਵਾਨ ਵਿਚ ਇੱਕ ਮਾਸੂਮ ਬੱਚਾ ਬੋਰਵੈੱਲ ਵਿਚ ਡਿੱਗ ਗਿਆ ਹੈ। ਉਸ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਘਟਨਾ ਦੀ ਸੂਚਨਾ ਮੌਕੇ ਉਤੇ ਪੁਲਸ ਪ੍ਰਸ਼ਾਸਨ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਮੌਕੇ ਉਤੇ ਪੁਲਿਸ ਟੀਮਾਂ ਪਹੁੰਚੀਆਂ ਪਹੁੰਚੀ ਅਤੇ ਘਟਨਾ ਦਾ ਜਾਇਜ਼ਾ ਲਿਆ ਮੌਕੇ ‘ਤੇ NDRF ਦੀਆਂ ਟੀਮਾਂ ਵੀ ਬੱਚੇ ਦੇ ਰੈਸਕਿਊ ਲਈ ਪਹੁੰਚ ਗਈਆਂ ਹਨ।

ਜਾਣਕਾਰੀ ਮੁਤਾਬਕ ਘਟਨਾ ਸ਼ਾਮ 4 ਵਜੇ ਦੀ ਹੈ। 4 ਸਾਲਾਂ ਗੁਰਕਰਨ ਸਿੰਘ ਆਪਣੇ ਘਰ ਦੇ ਨੇੜੇ ਹੀ ਖੇਡ ਰਿਹਾ ਸੀ। ਖੇਡਦੇ ਹੋਏ ਉਹ ਉਥੇ ਖੁੱਲ੍ਹੇ ਪਏ ਬੋਰਵੈੱਲ ਵਿਚ ਜਾ ਡਿੱਗਿਆ। ਜਿਵੇਂ ਹੀ ਪਿੰਡ ਦੇ ਲੋਕਾਂ ਨੂੰ ਪਤਾ ਲੱਗਾ ਤਾਂ ਲੋਕ ਇਕੱਠੇ ਹੋ ਗਏ ਤੇ ਪੁਲਿਸ ਨੂੰ ਇਸ ਬਾਰੇ ਸੂਚਿਤ ਕੀਤਾ। ਰੈਸਕਿਊ ਟੀਮਾਂ ਵੱਲੋਂ ਬੱਚੇ ਨੂੰ ਸੁਰੱਖਿਅਤ ਕੱਢਣ ਦੀਆਂ ਕੋਸ਼ਿਸ਼ਾਂ ਜੰਗੀ ਪੱਧਰ ‘ਤੇ ਕੀਤੀਆਂ ਜਾ ਰਹੀਆਂ ਹਨ। ਹਰ ਕਿਸੇ ਵੱਲੋਂ ਅਰਦਾਸ ਕੀਤੀ ਜਾ ਰਹੀ ਹੈ ਕਿ ਬੱਚਾ ਸਹੀ-ਸਲਾਮਤ ਬੋਰਵੈੱਲ ਵਿਚੋਂ ਕੱਢ ਲਿਆ ਜਾਵੇ।
ਪਿੰਡ ਵਾਸੀਆਂ ਨੇ ਦੱਸਿਆ ਕਿ ਰਾਹਤ ਦੀ ਗੱਲ ਇਹ ਹੈ ਕਿ ਬੱਚਾ ਸਿੱਧਾ ਹੇਠਾਂ ਡਿੱਗਿਆ ਅਤੇ ਅੰਦਰ ਹਿੱਲਜੁਲ ਹੋ ਰਹੀ ਹੈ। ਇਸ ਨਾਲ ਉਨ੍ਹਾਂ ਨੂੰ ਉਮੀਦ ਹੈ ਕਿ ਉਸਨੂੰ ਸੁਰੱਖਿਅਤ ਬਾਹਰ ਕੱਢ ਲਿਆ ਜਾਵੇਗਾ।
ਇਹ ਵੀ ਪੜ੍ਹੋ : ਪ੍ਰੇਮਾਨੰਦ ਮਹਾਰਾਜ ਨੂੰ ਮਿਲੇ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ, ਸੁਣਾਇਆ ਆਪਣਾ ਪ੍ਰਸਿੱਧ ਗੀਤ
ਘਟਨਾ ਤੋਂ ਬਾਅਦ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜਿਕ ਸੰਗਠਨ ਮੌਕੇ ‘ਤੇ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕੀਤਾ। ਬਾਬਾ ਦੀਪ ਸਿੰਘ ਸੇਵਾ ਦਲ ਦੇ ਮੁਖੀ ਭਾਈ ਮਨਜੋਤ ਸਿੰਘ ਤਲਵੰਡੀ ਦੀ ਟੀਮ ਵੀ ਬੱਚੇ ਨੂੰ ਬਾਹਰ ਕੱਢਣ ਲਈ ਪ੍ਰਸ਼ਾਸਨ ਨਾਲ ਕੰਮ ਕਰ ਰਹੀ ਹੈ। ਬਚਾਅ ਕਾਰਜ ਇਸ ਸਮੇਂ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










