ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਿੰਨ ਵੋਲਵੋ ਬੱਸਾਂ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ 94 ਵਿਧਾਇਕਾਂ ਨਾਲ ਦਿੱਲੀ ਪਹੁੰਚ ਗਏ ਹਨ। ਉਹ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ। ਉਹ ਇਕੱਲੇ ਹੀ ਰਾਸ਼ਟਰਪਤੀ ਨੂੰ ਮਿਲਣਗੇ। ਸਾਰੇ ਵਿਧਾਇਕ ਰੇਲ ਭਵਨ ਦੇ ਬਾਹਰ ਰੁਕੇ ਹਨ ਅਤੇ ਬਾਗੀ ਸਾਂਸਦਾਂ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਰਾਸ਼ਟਰਪਤੀ ਨਾਲ ਆਪਣੀ ਮੁਲਾਕਾਤ ਦੌਰਾਨ, ਮੁੱਖ ਮੰਤਰੀ ਮਾਨ ਆਪਣੀ ਪਾਰਟੀ ਦੇ ਛੇ ਰਾਜ ਸਭਾ ਸੰਸਦ ਮੈਂਬਰਾਂ ਦੇ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਸ਼ਿਕਾਇਤ ਕਰਨਗੇ, ਅਤੇ ਰਾਈਟ ਟੂ ਰਿਕਾਲ ਐਕਟ ਦੀ ਮੰਗ ਕਰਨਗੇ।
ਇਹ ਵੀ ਪੜ੍ਹੋ : ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਲਈ ਦਿੱਲੀ ਰਵਾਨਾ ਹੋਏ CM ਮਾਨ, ਕਿਹਾ- “ਉਮੀਦ ਹੈ ਰਾਸ਼ਟਰਪਤੀ ਜੀ ਸਾਡੀ ਆਵਾਜ਼ ਸੁਣਨਗੇ”
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










