ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬੀਤੇ ਕੱਲ੍ਹ ਸੁਣਾਏ ਫਰਮਾਨ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣਾ ਪੱਖ ਰੱਖਿਆ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੱਲ੍ਹ ਇੱਕ ਵੀਡੀਓ ਸਬੰਧੀ ਉਨ੍ਹਾਂ ਵਿਰੁੱਧ ਕੁਝ ਹੁਕਮ ਜਾਰੀ ਕੀਤੇ ਸਨ। ਪਰ ਕਥਿਤ ਵਾਇਰਲ ਵੀਡੀਓ ਵਿੱਚ ਮੈਂ ਨਹੀਂ ਹਾਂ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਗਿਆ ਸੀ, ਤਾਂ ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਸੀ ਕਿ ਉਹ ਵੀਡੀਓ ਵਿੱਚ ਨਹੀਂ ਸਨ। ਵੀਡੀਓ ਵਿੱਚ ਜਿਸ ਵਿਅਕਤੀ ਦਾ ਸਰੀਰ ਅਤੇ ਕੱਦ ਉਨ੍ਹਾਂ ਨਾਲ ਮੇਲ ਨਹੀਂ ਖਾਂਦਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸਰੀਰ ਉਸ ਤਰ੍ਹਾਂ ਦਾ ਨਹੀਂ ਸੀ। ਉਨ੍ਹਾਂ ਕਿਹਾ ਕਿ ਮੈਂ ਕਥਿਤ ਵਾਇਰਲ ਵੀਡੀਓ ਨੂੰ ਸਿਰੇ ਤੋਂ ਨਕਾਰਦਾ ਹਾਂ। ਕਥਿਤ ਵੀਡੀਓ ‘ਚ ਮੈਂ ਨਹੀਂ ਹਾਂ। ਮੈਨੂੰ ਬਦਨਾਮ ਕਰਨ ਲਈ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ। ਮੇਰੇ ਖਿਲਾਫ਼ ਪ੍ਰਾਪੇਗੰਡਾ ਚਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : NEET ਪ੍ਰੀਖਿਆ ਤੋਂ ਪਹਿਲਾਂ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦੇਸ਼ ‘ਚ ਟੈਲੀਗ੍ਰਾਮ ਐਪ ‘ਤੇ ਲਗਾਈ ਅਸਥਾਈ ਪਾਬੰਦੀ
ਉਨ੍ਹਾਂ ਨੇ ਅੱਗੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਮੇਰੇ ਲਈ ਸਰਵਉੱਚ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਗਾਉਣ ਬਾਰੇ ਕੋਈ ਸੁਪਨੇ ‘ਚ ਵੀ ਨਹੀਂ ਸੋਚ ਸਕਦਾ। ਮੁੱਖ ਮੰਤਰੀ ਨੇ ਕਿਹਾ ਮੇਰੇ ਰੋਮ-ਰੋਮ ‘ਚ ਪੰਜਾਬ ‘ਚ ਵੱਸਦਾ ਹੈ। ਮੈਂ ਪੰਜਾਬ ਲਈ ਦਿਨ-ਰਾਤ ਕੰਮ ਕਰ ਰਿਹਾ ਹਾਂ। ਮੈਂ ਪੰਜਾਬ ਵਿੱਚ ਪਾਣੀ, ਬਾਣੀ, ਕਿਸਾਨੀ ਤੇ ਜਵਾਨੀ ਦੀ ਰਾਖੀ ਲਈ ਫੈਸਲੇ ਲੈ ਰਿਹਾ ਹਾਂ ਅਤੇ ਅੱਗੇ ਵੀ ਇਸੇ ਤਰ੍ਹਾਂ ਪੰਜਾਬ ਦੇ ਹੱਕ ਤੇ ਪੱਖ ਵਿੱਚ ਫੈਸਲੇ ਲੈਂਦਾ ਰਹਾਂਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









