ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ ਇੱਕ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਕਿ ਸੱਚ ਦੀ ਲੜਾਈ ਲੜ ਰਹੇ ਕੇਜਰੀਵਾਲ ਸਾਹਿਬ ਨੇ ਦਿਖਾ ਦਿੱਤਾ ਕਿ ਆਤਮ-ਸਨਮਾਨ ਅਤੇ ਨਿਆਂ ਲਈ ਕਿਸੇ ਵੀ ਚੀਜ਼ ਦਾ ਤਿਆਗ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ। ਜਦੋਂ ਨਿਰਪੱਖਤਾ ‘ਤੇ ਸਵਾਲ ਉੱਠਦੇ ਹਨ, ਤਾਂ ਜਨਤਾ ਦਾ ਭਰੋਸਾ ਟੁੱਟਦਾ ਹੈ। ਅਸੀਂ ਸਾਰੇ ਉਹਨਾਂ ਦੇ ਨਾਲ ਹਾਂ।
ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨ ਕਾਂਤਾ ਸ਼ਰਮਾ ਨੂੰ ਪੱਤਰ ਲਿਖਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਉਹ ਉਨ੍ਹਾਂ ਸਾਹਮਣੇ ਨਿੱਜੀ ਤੌਰ ‘ਤੇ ਜਾਂ ਵਕੀਲ ਰਾਹੀਂ ਪੇਸ਼ ਨਹੀਂ ਹੋਣਗੇ। ਕੇਜਰੀਵਾਲ ਨੇ ਪੱਤਰ ਵਿੱਚ ਲਿਖਿਆ ਹੈ, “ਜਸਟਿਸ ਸਵਰਨ ਕਾਂਤਾ ਤੋਂ ਇਨਸਾਫ਼ ਮਿਲਣ ਦੀਆਂ ਮੇਰੀਆਂ ਉਮੀਦਾਂ ਟੁੱਟ ਗਈਆਂ ਹਨ। ਇਸ ਲਈ. ਮੈਂ ਗਾਂਧੀ ਜੀ ਦੇ ਸੱਤਿਆਗ੍ਰਹਿ ਦੇ ਰਸਤੇ ‘ਤੇ ਚੱਲਣ ਦਾ ਫੈਸਲਾ ਕੀਤਾ ਹੈ। ਮੈਂ ਇਹ ਫੈਸਲਾ ਆਪਣੀ ਜ਼ਮੀਰ ਦੀ ਆਵਾਜ਼ ਦੇ ਆਧਾਰ ‘ਤੇ ਲਿਆ ਹੈ। ਮੈਂ ਸੁਪਰੀਮ ਕੋਰਟ ਵਿੱਚ ਜਸਟਿਸ ਸਵਰਨ ਕਾਂਤਾ ਦੇ ਫੈਸਲੇ ਵਿਰੁੱਧ ਅਪੀਲ ਕਰਨ ਦਾ ਆਪਣਾ ਅਧਿਕਾਰ ਰਾਖਵਾਂ ਰੱਖਦਾ ਹਾਂ।”









