ਕਪੂਰਥਲਾ ਦੇ ਪਿੰਡ ਪਰਵੇਜ਼ ਨਗਰ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਤੇਲ ਨਾਲ ਭਰੇ ਟੈਂਕਰ ਅਤੇ ਸਵਿਫਟ ਕਾਰ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਸਵਿਫਟ ਕਾਰ ਦੇ ਪਰਖੱਚੇ ਉੱਡ ਗਏ ਅਤੇ ਵਾਹਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ।
ਹਾਦਸੇ ਵਿੱਚ ਕਾਰ ਸਵਾਰ ਮਹਿਲਾ ਤੇ ਪੁਰਸ਼ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਗਨੀਮਤ ਰਹੀ ਕਿ ਇਸ ਭਿਆਨਕ ਟੱਕਰ ਦੇ ਬਾਵਜੂਦ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਦਸੇ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਹਾਦਸੇ ਕਾਰਨ ਸੜਕ ’ਤੇ ਕੁਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਹੋਈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੇ ਕ.ਲੇ/ਸ਼ ਵਿਚਾਲੇ ਸੁਖਜਿੰਦਰ ਰੰਧਾਵਾ ਨੂੰ ਮਿਲਿਆ ਚੰਨੀ ਧੜਾ, ਦਿੱਲੀ ‘ਚ ਰਾਹੁਲ ਗਾਂਧੀ ਨਾਲ ਨਜ਼ਰ ਆਏ ਪ੍ਰਤਾਪ ਬਾਜਵਾ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








