ਸਮਾਣਾ-ਪਟਿਆਲਾ ਸੜਕ ‘ਤੇ ਪਿੰਡ ਭਾਂਨਰਾ ਦੇ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਟਰੈਕਟਰ ਟਰਾਲੀ ਅਤੇ ਟਿੱਪਰ ਦੀ ਭਿਆਨਕ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋਇਆ ਹੈ।
ਜਾਣਕਾਰੀ ਅਨੁਸਾਰ ਟਰੈਕਟਰ ਟਰਾਲੀ ਸਵਾਰ ਪਿੰਡ ਬਾਦਲ ਸਾਹਿਬਪੁਰ ਕਾਲੇਗੀ ਤੋਂ ਮੱਕੀ ਦਾ ਚਾਰਾ ਵੇਚਣ ਲਈ ਪਟਿਆਲਾ ਜਾ ਰਹੇ ਸਨ। ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ ਵਾਸੀ ਮੌਕੇ ‘ਤੇ ਪਹੁੰਚੇ। ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਵੱਲੋਂ ਜ਼ਖਮੀਆਂ ਨੂੰ ਤੁਰੰਤ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕੀਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਗੁਰਿੰਦਰਵੀਰ ਸਿੰਘ ਨੇ 100 ਮੀਟਰ ਦੌੜ ‘ਚ ਰਚਿਆ ਇਤਿਹਾਸ, ਜਿੱਤਿਆ Gold ਮੈਡਲ ਤੇ ਬਣਿਆ ਭਾਰਤ ਦਾ ਸਭ ਤੋਂ ਤੇਜ਼ ਦੌੜਾਕ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










