Congress leader family members corona: ਲੁਧਿਆਣਾ ‘ਚ ਕੋਰੋਨਾ ਦੇ ਵਾਧੇ ਕਹਿਰ ਨੇ ਜਿੱਥੇ ਪਹਿਲਾਂ ਹਲਕਾ ਆਤਮ ਨਗਰ ਦੇ ਇੰਚਾਰਜ ਅਤੇ ਸੀਨੀਅਰ ਕਾਂਗਰਸੀ ਨੇਤਾ ਕਮਲਜੀਤ ਸਿੰਘ ਕੜਵਾਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ , ਉੱਥੇ ਹੀ ਹੁਣ ਕਾਂਗਰਸੀ ਨੇਤਾ ਅਸ਼ੋਕ ਪਰਾਸ਼ਰ ਪੱਪੀ ਸਮੇਤ ਉਨ੍ਹਾਂ ਦੇ 8 ਪਰਿਵਾਰਿਕ ਮੈਂਬਰਾਂ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਸੰਪਰਕ ‘ਚ ਆਉਣ ਵਾਲਿਆਂ ਲੋਕਾਂ ਦੇ ਵੀ ਸੈਂਪਲ ਲਏ ਗਏ ਹਨ। ਦੱਸਣਯੋਗ ਹੈ ਕਿ ਲੁਧਿਆਣਾ ‘ਚ ਖਤਰਨਾਕ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਲਗਾਤਾਰ ਇਜਾਫਾ ਹੋ ਰਿਹਾ ਹੈ। ਹੁਣ ਤੱਕ ਜ਼ਿਲ੍ਹੇ ‘ਚੋਂ ਕੋਰੋਨਾ ਪੀੜ੍ਹਤਾਂ ਦੀ ਗਿਣਤੀ 2059 ਤੱਕ ਪਹੁੰਚ ਚੁੱਕੀ ਹੈ ਅਤੇ ਮ੍ਰਿਤਕਾਂ ਦੀ ਗਿਣਤੀ 51 ਹੋ ਗਈ ਹੈ।

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .





