ਖੰਡ ਦੇ ਵਧੇ ਹੋਏ ਰੇਟਾਂ ਖਿਲਾਫ ਅੱਜ ਪੰਜਾਬ ਕਾਂਗਰਸ ਨੇ ਚੰਡੀਗੜ੍ਹ ਵਿਚ ਪ੍ਰਦਰਸ਼ਨ ਕੀਤਾ। ਇਸ ਦੌਰਾਨ ਜਦੋਂ ਕਾਂਗਰਸੀ ਨੇਤਾ ਗਵਰਨਰ ਹਾਊਸ ਵੱਲ ਵਧਣ ਲੱਗੇ ਤਾਂ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਬੈਰੀਕੇਡ ਲਗਾ ਕੇ ਰੋਕ ਦਿੱਤਾ। ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਨੇ ਵਾਟਰ ਕੈਨਨ ਦਾ ਇਸਤੇਮਾਲ ਕੀਤਾ ਦੂਜੇ ਪਾਸੇ ਪੁਲਿਸ ਨੇ ਕੀ ਕਾਂਗਰਸੀ ਨੇਤਾਵਾਂ ਤੇ ਵਰਕਰਾਂ ਨੂੰ ਹਿਰਾਸਤ ਵਿਚ ਵੀ ਲਿਆ।
ਪੰਜਾਬ ਕਾਂਗਰਸ ਵੱਲੋਂ ਅੱਜ ਸ਼ਾਮ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਵਿਚ ਰੱਖਿਆ ਗਿਆ ਸੀ ਦੂਜੇ ਪਾਸੇ ਕਾਂਗਰਸ ਵੱਲੋਂ ਇਕ ਵੱਡੇ ਭਾਂਡੇ ਵਿਚ ਚਾਹ ਬਣਾਈ ਜਾ ਰਹੀ ਸੀ।
ਇਹ ਵੀ ਪੜ੍ਹੋ : ‘ਬਾਦਲ ਪਰਿਵਾਰ ਨੂੰ ਖ਼ਤਮ ਕਰਨ ਦੀਆਂ ਸਾਜਿਸ਼ਾਂ ਕੀਤੀਆਂ, ਮੇਰੇ ‘ਤੇ ਹਮਲੇ ਹੋਏ’, ‘ਪੰਜਾਬ ਬਚਾਓ ਰੈਲੀ’ ‘ਚ ਬੋਲੇ ਸੁਖਬੀਰ ਬਾਦਲ
ਇਸ ਦੌਰਾਨ ਜਿਵੇਂ ਹੀ ਕਾਂਗਰਸੀ ਨੇਤਾਵਾਂ ਤੇ ਵਰਕਰਾਂ ਨੇ ਗਵਰਨਰ ਹਾਊਸ ਵੱਲ ਜਾਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਰਾਜਾ ਵੜਿੰਗ ਨੂੰ ਪਹਿਲਾਂ ਹਿਰਾਸਤ ਵਿਚ ਲੈ ਲਿਆ ਪਰ ਭੀੜ ਪਿੱਛੇ ਹਟਣ ਲਈ ਤਿਆਰ ਨਹੀਂ ਸੀ। ਅਜਿਹੇ ਵਿਚ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੇ ਵਾਟਰ ਕੈਨਨ ਦਾ ਇਸਤੇਮਾਲ ਕੀਤਾ। ਇਸ ਦੇ ਬਾਅਦ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲਿਆ ਗਿਆ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








