ਅੰਮ੍ਰਿਤਸਰ ਜ਼ਿਲੇ ਦੇ ਅਜਨਾਲਾ ਦੇ ਪਿੰਡ ਤੇੜੀ ਵਿੱਚ ਮੁੰਡਾ ਕੁੜੀ ਵੱਲੋਂ ਆਪਸ ਵਿੱਚ ਘਰਦਿਆਂ ਦੀ ਸਹਿਮਤੀ ਤੋਂ ਬਿਨਾਂ ਵਿਆਹ ਕਰਵਾਉਣਾ ਮੁੰਡੇ ਦੇ ਪਰਿਵਾਰ ਨੂੰ ਮਹਿੰਗਾ ਪੈ ਗਿਆ। ਕੁੜੀ ਦੇ ਪਰਿਵਾਰ ਵੱਲੋਂ ਮੁੰਡੇ ਦੇ ਘਰ ਵਿੱਚ ਦਾਖਲ ਹੋ ਕੇ ਬੁਰੀ ਤਰ੍ਹਾਂ ਭੰਨ-ਤੋੜ ਕਰਕੇ ਗੁੰਡਾਗਰਦੀ ਕਰਨ ਦੇ ਦੋਸ਼ ਲੱਗ ਰਹੇ ਹਨ। ਪੁਲਿਸ ਨੇ ਮਮਾਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਮੌਕੇ ਮੁੰਡੇ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੁੰਡਾ ਤੇ ਕੁੰਡੀ ਨੇ ਆਪਸ ਵਿੱਚ ਵਿਆਹ ਕਰਵਾਇਆ ਹੈ ਜਿਸ ਦੇ ਚਲਦੇ ਗੁੱਸੇ ਵਿੱਚ ਕੁੜੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਹਨਾਂ ਦੇ ਘਰ ਵਿੱਚ ਦਾਖਲ ਹੋ ਕੇ ਪੂਰੇ ਘਰ ਦੀ ਭੰਨ-ਤੋੜ ਕੀਤੀ ਗਈ ਹੈ। ਜਿਸ ਦੌਰਾਨ ਘਰ ਦਾਖਲ ਹੋਕੇ ਲੱਖਾਂ ਰੁਪਏ ਦੇ ਸਮਾਨ ਦਾ ਨੁਕਸਾਨ ਕੀਤਾ ਗਿਆ ਹੈ। ਉਥੇ ਹੀ ਘਰ ਵਿੱਚ ਰੱਖੇ ਕਬੂਤਰਾਂ ਨੂੰ ਵੀ ਮਾਰ ਕੇ ਬੁਰੀ ਤਰ੍ਹਾਂ ਸੁੱਟ ਦਿੱਤਾ ਗਿਆ।
ਇਸ ਮੌਕੇ ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਕਿ ਜਲਦ ਤੋਂ ਜਲਦ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਕੁੜੀ ਦੇ ਪਰਿਵਾਰਕ ਮੈਂਬਰ ਹੀਰਾ ਸਿੰਘ ਨੇ ਦੱਸਿਆ ਕਿ ਸਾਡੀ ਲੜਕੀ ਦੀ ਸ਼ਾਦੀ ਸੀ, ਜਿਸ ਨੂੰ ਇਹ ਲੜਕਾ ਭਜਾ ਕੇ ਲੈ ਕੇ ਗਿਆ ਸੀ ਅਤੇ ਅਸੀਂ ਆਪਣੀ ਦੂਸਰੀ ਕੁੜੀ ਦਾ ਵਿਆਹ ਕਰ ਰਹੇ ਸੀ। ਅਸੀਂ ਕਿਸੇ ਤਰ੍ਹਾਂ ਦੀ ਕੋਈ ਭੰਨ-ਤੋੜ ਨਹੀਂ ਕੀਤੀ, ਸਾਡੇ ਉੱਪਰ ਜੋ ਇਲਜਾਮ ਲਗਾਏ ਜਾ ਰਹੇ ਹਨ ਉਹ ਗਲਤ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ 80 ਰੁਪਏ ‘ਚ FIR ਡਾਊਨਲੋਡ ਕਰਨ ਵਾਲਾ ਫੈਸਲਾ ਲਿਆ ਵਾਪਸ
ਇਸ ਮੌਕੇ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਮਲਾ ਉਹਨਾਂ ਦੇ ਧਿਆਨ ਵਿੱਚ ਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









