ਸਤੀਸ਼ ਕੁਮਾਰ | ਪੰਜਾਬ ਪੁਲਿਸ ਦੇ ਜਲੰਧਰ ਕਾਊਂਟਰ ਇੰਟੈਲੀਜੈਂਸ ਵਿੰਗ ਨੇ ISI-ਸਮਰਥਿਤ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਫਿਰੋਜ਼ਪੁਰ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸਨੂੰ ਗਿਰੋਹ ਦਾ ਮੁੱਖ ਸੰਚਾਲਕ ਦੱਸਿਆ ਜਾ ਰਿਹਾ ਹੈ।
ਜਾਂਚ ਤੋਂ ਪਤਾ ਲੱਗਾ ਕਿ ਦੋਸ਼ੀ ਅਤੇ ਉਸਦੇ ਸਾਥੀ ਵੱਖ-ਵੱਖ ਥਾਵਾਂ ‘ਤੇ ਸੂਰਜੀ ਸੋਲਰ ਪਾਵਰ ਨਾਲ ਚੱਲਣ ਵਾਲੇ ਸੀਸੀਟੀਵੀ ਕੈਮਰੇ ਲਗਾ ਰਹੇ ਸਨ। ਇਨ੍ਹਾਂ ਕੈਮਰਿਆਂ ਨਾਲ ਸੰਵੇਦਨਸ਼ੀਲ ਥਾਵਾਂ, ਖਾਸ ਕਰਕੇ ਫੌਜ ਨਾਲ ਜੁੜੇ ਖੇਤਰਾਂ ਦੀ ਨਿਗਰਾਨੀ ਕੀਤੀ ਜਾ ਰਹੀ ਸੀ।

ਜਾਂਚ ਤੋਂ ਇਹ ਵੀ ਪਤਾ ਲੱਗਾ ਕਿ ਇਹ ਕੈਮਰੇ 4G ਕਨੈਕਟੀਵਿਟੀ ਨਾਲ ਲੈਸ ਸਨ, ਜਿਸ ਨਾਲ ਲਾਈਵ ਫੁਟੇਜ ਪਾਕਿਸਤਾਨ ਵਿੱਚ ਹੈਂਡਲਰਾਂ ਨੂੰ ਮੋਬਾਈਲ ਐਪਲੀਕੇਸ਼ਨ ਰਾਹੀਂ ਭੇਜੀ ਜਾ ਰਹੀ ਸੀ। ਪੁਲਿਸ ਨੇ ਕਪੂਰਥਲਾ ਤੋਂ ਚਾਈਨਾ ਮੇਡ ਸੋਲਰ ਸੀਸੀਟੀਵੀ ਉਪਕਰਣ ਵੀ ਬਰਾਮਦ ਕੀਤੇ, ਜਿਸ ਦੀ ਵਰਤੋਂ ਨਿਗਰਾਨੀ ਲਈ ਕੀਤੀ ਜਾ ਰਹੀ ਸੀ।
ਇਸ ਮਾਮਲੇ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਹੁਣ ਨੈੱਟਵਰਕ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਅਤੇ ਇਸਦੇ ਪੂਰੇ ਨੈੱਟਵਰਕ ਦਾ ਪਤਾ ਲਾਉਣ ਲਈ ਹੋਰ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : MP ਹਰਭਜਨ ਸਿੰਘ ਨੇ ਆਪਣੀ ਸੁਰੱਖਿਆ ਨੂੰ ਲੈ ਕੇ ਖੜਕਾਇਆ ਹਾਈਕੋਰਟ ਦਾ ਬੂਹਾ
ਪੰਜਾਬ ਦੇ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਜਾਸੂਸੀ ਨੈੱਟਵਰਕ ਨੂੰ ਖਤਮ ਕਰਨ ਅਤੇ ਰਾਜ ਵਿੱਚ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਕਾਰਵਾਈ ਨੂੰ ਸੂਬੇ ਦੀ ਸੁਰੱਖਿਆ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ, ਜਿਸ ਨਾਲ ਸੰਵੇਦਨਸ਼ੀਲ ਜਾਣਕਾਰੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ।
ਵੀਡੀਓ ਲਈ ਕਲਿੱਕ ਕਰੋ -:











