ਪੰਜਾਬ ਵਿਚ 8 ਨਗਰ ਨਿਗਮਾਂ, 75 ਨਗਰ ਕੌਂਸਲਾਂ ਤੇ 20 ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਕੁਝ ਹੀ ਦੇਰ ਵਿਚ ਸ਼ੁਰੂਆਤੀ ਰੁਝਾਨ ਸਾਹਮਣੇ ਆਉਣ ਲੱਗਣਗੇ। ਖੰਨਾ ਨਗਰ ਕੌਂਸਲ ਤੇ ਸਮਰਾਲਾ ਵਿਚ ਆਮ ਆਦਮੀ ਪਾਰਟੀ ਨੇ ਖਾਤਾ ਖੋਲ੍ਹ ਲਿਆ ਹੈ ਸੂਬੇ ਭਰ ਵਿਚ ਕੁੱਲ 115 ਕਾਊਂਟਿੰਗ ਸੈਂਟਰ ਬਣਾਏ ਗਏ ਹਨ ਜਿਥੇ ਸਖਤ ਸੁਰੱਖਿਆ ਵਿਵਸਥਾ ਦੇ ਵਿਚ ਗਿਣਤੀ ਪ੍ਰਕਿਰਿਆ ਜਾਰੀ ਹੈ। ਸਾਰੇ ਸੈਂਟਰਾਂ ਦੇ 100 ਮੀਟਰ ਦੇ ਦਾਇਰੇ ਵਿਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਸਿਰਫ ਉਮੀਦਵਾਰਾਂ ਤੇ ਉਨ੍ਹਾਂ ਦੇ ਕਾਊਂਟਿੰਗ ਏਜੰਟਾਂ ਨੂੰ ਹੀ ਅੰਦਰ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਸਟ੍ਰਾਂਗ ਰੂਮ ਤੇ ਕਾਊਂਟਿੰਗ ਸੈਂਟਰਾਂ ਦੀ ਨਿਗਰਾਨੀ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਕੀਤੀ ਜਾ ਰਹੀ ਹੈ ਤੇ ਸੁਰੱਖਿਆ ਲਈ ਭਾਰੀ ਪੁਲਿਸ ਬਲ ਤਾਇਨਾਤ ਹੈ। ਪੂਰੀ ਵਿਵਸਥਾ ਤਿੰਨ ਪੱਧਰੀ ਸੁਰੱਖਿਆ ਘੇਰੇ ਦੇ ਵਿਚ ਕੀਤੀ ਗਈ ਹੈ ਜਿਸ ਦੀ ਜ਼ਿੰਮੇਵਾਰੀ ਸਬੰਧਤ ਜ਼ਿਲ੍ਹਿਆਂ ਦੇ ਐੱਸਐੱਸਪੀ ਸੰਭਾਲ ਰਹੇ ਹਨ।
ਇਹ ਵੀ ਪੜ੍ਹੋ : ਸੰਤ ਅਵਤਾਰ ਸਿੰਘ ਜੀ ਦੀ 38ਵੀਂ ਬਰਸੀ ਮੌਕੇ ਸ਼ਾਹਕੋਟ ਪਹੁੰਚੇ CM ਮਾਨ, ਵੱਧ ਤੋਂ ਵੱਧ ਪੌਦੇ ਲਗਾਉਣ ਦਾ ਦਿੱਤਾ ਸੱਦਾ
ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਉਮੀਦ ਪ੍ਰਗਟਾਈ ਹੈ ਕਿ ਦੁਪਹਿਰ 12 ਵਜੇ ਤੱਕ ਨਗਰ ਨਿਗਮਾਂ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੇ ਜ਼ਿਆਦਾਤਰ ਨਤੀਜੇ ਸਾਹਮਣੇ ਆ ਜਾਣਗੇ। ਹਰ ਕਾਊਂਟਰ ਸੈਂਟਰ ‘ਤੇ 10 ਤੋਂ 14 ਟੇਬਲ ਲਗਾਏ ਗਏ ਹਨ ਜਿਥੇ ਇਕ ਕਾਊਂਟਿੰਗ ਸੁਪਰਵਾਈਜ਼ਰ ਤੇ 2 ਅਸਿਸਟੈਂਟ ਤਾਇਨਾਤ ਹਨ। ਮਤਪੇਟੀਆਂ ਨੂੰ ਲਿਆਉਣ-ਲਿਜਾਣ ਲਈ ਵੱਖ ਤੋਂ ਸਟਾਫ ਲਗਾਇਆ ਗਿਆ ਹੈ ਜਦੋਂ ਕਿ ਪੂਰੀ ਪ੍ਰਕਿਰਿਆ ਦੀ ਨਿਗਰਾਨੀ ਮਾਈਕ੍ਰੋ ਆਬਜ਼ਰਵਰ ਪੱਧਰ ਦੇ ਅਧਿਕਾਰੀ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










