ਅਮਰੀਕਾ ਅਤੇ ਈਰਾਨ ਦੇ ਦੋ ਹਫ਼ਤਿਆਂ ਦੀ ਜੰਗਬੰਦੀ ‘ਤੇ ਸਹਿਮਤ ਹੋਣ ਤੋਂ ਬਾਅਦ ਗਲੋਬਲ ਆਇਲ ਮਾਰਕੀਟ ਵਿਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਹੈ। ਇਸ ਸਮਝੌਤੇ ਤਹਿਤ ਹੋਰਮੁਜ਼ ਜਲਡਮਰੂ ਨੂੰ ਮੁੜ ਖੋਲ੍ਹਣ ਦੀ ਉਮੀਦ ਹੈ, ਜਿਸ ਨਾਲ ਸਪਲਾਈ ਵਿੱਚ ਰੁਕਾਵਟਾਂ ਨੂੰ ਘੱਟ ਕਰਨ ਦੀਆਂ ਉਮੀਦਾਂ ਵਧੀਆਂ ਹਨ। ਇਸ ਉਮੀਦ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਡਿੱਗ ਕੇ 97 ਡਾਲਰ ਪ੍ਰਤੀ ਬੈਰਲ ਹੇਠਾਂ ਆ ਗਈਆਂ ਹਨ।
ਇਸ ਐਲਾਨ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਗਿਰਾਵਟ ਆਈ। ਵੈਸਟ ਟੈਕਸਾਸ ਇੰਟਰਮੀਡੀਏਟ (WTI) ਵਜੋਂ ਜਾਣੇ ਜਾਂਦੇ ਅਮਰੀਕੀ ਕੱਚੇ ਤੇਲ ਦੀ ਕੀਮਤ 17% ਡਿੱਗ ਕੇ 97 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਈ। ਇਸ ਦੌਰਾਨ ਬ੍ਰੈਂਟ ਕਰੂਡ ਦੀਆਂ ਕੀਮਤਾਂ ਵੀ ਡਿੱਗ ਗਈਆਂ, ਜੋ ਲਗਭਗ 94 ਡਾਲਰ ਪ੍ਰਤੀ ਬੈਰਲ ‘ਤੇ ਬੰਦ ਹੋਈਆਂ।

ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਕਚੀ ਮੁਤਾਬਕ ਪਾਕਿਸਤਾਨ ਵੱਲੋਂ ਪੇਸ਼ ਕੀਤੀ ਗਈ ਜੰਗਬੰਦੀ ਯੋਜਨਾ ਨੂੰ ਸਵੀਕਾਰ ਕਰ ਲਿਆ ਗਿਆ ਹੈ। ਅਗਲੇ ਦੋ ਹਫ਼ਤਿਆਂ ਲਈ ਇੱਕ ਸੁਰੱਖਿਅਤ ਸਮੁੰਦਰੀ ਰਸਤਾ ਯਕੀਨੀ ਬਣਾਇਆ ਜਾਵੇਗਾ। ਇਸ ਦੌਰਾਨ ਵ੍ਹਾਈਟ ਹਾਊਸ ਦੇ ਅਧਿਕਾਰੀਆਂ ਮੁਤਾਬਕ ਇਜ਼ਰਾਈਲ ਵੀ ਇਸ ਪ੍ਰਸਤਾਵ ‘ਤੇ ਸਹਿਮਤ ਹੋ ਗਿਆ ਹੈ, ਜਿਸ ਨਾਲ ਵਿਸ਼ਵ ਬਾਜ਼ਾਰਾਂ ਵਿੱਚ ਰਾਹਤ ਆਈ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਆਰੇਂਜ ਅਲਰਟ, ਅਪ੍ਰੈਲ ‘ਚ ਫਰਵਰੀ ਵਰਗੀ ਠੰਢ, ਮੀਂਹ ਤੇ ਹਵਾਵਾਂ ਨਾਲ ਡਿੱਗਿਆ ਪਾਰਾ
ਦੱਸ ਦੇਈਏ ਕਿ ਹੋਰਮੂਜ਼ ਜਲਡਮਰੂ ਦੁਨੀਆ ਦੇ ਸਭ ਤੋਂ ਮਹੱਤਵਪੂਰਨ ਤੇਲ ਰੂਟਾਂ ਵਿੱਚੋਂ ਇੱਕ ਹੈ, ਜੋ ਲਗਭਗ 20 ਫੀਸਦੀ ਗਲੋਬਲ ਤੇਲ ਅਤੇ LNG ਲੈ ਕੇ ਜਾਂਦਾ ਹੈ। ਇਸ ਦੇ ਬੰਦ ਹੋਣ ਨਾਲ ਊਰਜਾ ਬਾਜ਼ਾਰ ਵਿੱਚ ਕਾਫ਼ੀ ਉਥਲ-ਪੁਥਲ ਹੋਈ। ਹਾਲਾਂਕਿ, ਕੀਮਤਾਂ ਵਿੱਚ ਗਿਰਾਵਟ ਦੇ ਬਾਵਜੂਦ, WTI ਫਰਵਰੀ ਤੋਂ ਲਗਭਗ 50 ਫੀਸਦੀ ਉੱਪਰ ਹੈ, ਜੋ ਦਰਸਾਉਂਦਾ ਹੈ ਕਿ ਸੰਕਟ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ ਹੈ।
ਵੈਸਟਪੈਕ ਬੈਂਕਿੰਗ ਕਾਰਪੋਰੇਸ਼ਨ ਦੇ ਵਸਤੂ ਮਾਹਰ ਰੌਬਰਟ ਰੇਨੀ ਮੁਤਾਬਕ”ਤੇਲ ਦੀ ਸਪਲਾਈ ਤੁਰੰਤ ਆਮ ਵਾਂਗ ਨਹੀਂ ਆਵੇਗੀ। ਬੰਦ ਖੂਹਾਂ ਨੂੰ ਮੁੜ ਚਾਲੂ ਕਰਨ, ਜਹਾਜ਼ਾਂ ਨੂੰ ਤਾਇਨਾਤ ਕਰਨ ਅਤੇ ਸਟਾਕਾਂ ਨੂੰ ਭਰਨ ਵਿੱਚ ਮਹੀਨੇ ਲੱਗ ਸਕਦੇ ਹਨ। ਇਸਦਾ ਮਤਲਬ ਹੈ ਕਿ ਕੀਮਤਾਂ ਵਿੱਚ ਗਿਰਾਵਟ ਦੇ ਬਾਵਜੂਦ, ਬਾਜ਼ਾਰ ਵਿੱਚ ਅਸਥਿਰਤਾ ਬਣੀ ਰਹਿ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









