ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਣੇ ਜਿਹੇ ਹੋਏ NEET ਪ੍ਰੀਖਿਆ ਲੀਕ ਮਾਮਲੇ ਵਿਚ ਸ਼ਾਮਲ ਲੋਕਾਂ ਖਿਲਾਫ ਸਖਤ ਕਾਰਵਾਈ ਕਰਨ ਤੇ ਦੇਸ਼ ਦੇ ਨੌਜਵਾਨਾਂ ਦੇ ਹਿੱਤਾਂ ਦੀ ਰੱਖਿਆ ਕਰਨ ਦਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਖ਼ਤ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਕਈ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਪੇਪਰ ਲੀਕ ਮਾਮਲਿਆਂ ਲਈ ਫਾਸਟ ਟਰੈਕ ਕੋਰਟ ਬਣਾਈਆਂ ਜਾਣਗੀਆਂ।
ਮੀਡੀਆ ਨਾਲ ਗੱਲ ਕਰਦੇ ਹੋਏ ਸੰਸਦੀ ਕਾਰਜ ਮੰਤਰੀ ਕਿਰਨ ਰਿਜਿਜੂ ਨੇ ਦੱਸਿਆ ਕਿ ਬੈਠਕ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ NEET ਪ੍ਰੀਖਿਆ ਦੇ ਪੇਪਰ ਲੀਕ ਦੀ ਸੂਚਨਾ ਮਿਲਦੇ ਹੀ ਸਰਕਾਰ ਨੇ ਤੁਰੰਤ ਕਾਰਵਾਈ ਕੀਤੀ। PM ਮੋਦੀ ਨੇ ਕਿਹਾ ਕਿ ਪੇਪਰ ਲੀਕ ਮਾਮਲੇ ਵਿਚ ਸ਼ਾਮਲ ਸਾਰੇ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਿਨ੍ਹਾਂ ਵਿਚੋਂ 13 ਮੁਲਜ਼ਮ ਫਿਲਹਾਲ ਜੇਲ੍ਹ ਵਿਚ ਬੰਦ ਹਨ।
ਇਹ ਵੀ ਪੜ੍ਹੋ : ਮਤਭੇਦ ਸੁਲਝਾਉਣ ਲਈ ਦਿੱਲੀ ‘ਚ ਪੰਜਾਬ ਕਾਂਗਰਸ ਦੀ ਚੱਲ ਰਹੀ ਮੀਟਿੰਗ, ਬਾਜਵਾ, ਵੜਿੰਗ ਤੇ ਚੰਨੀ ਸਣੇ 21 ਮੈਂਬਰ ਮੌਜੂਦ
ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿਚ ਇਸ ਤਰ੍ਹਾਂ ਦੇ ਦਸਤਾਵੇਜ਼ ਲੀਕ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਗਏ ਹਨ। ਨੌਜਵਾਨ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:










