ਸੂਬਾ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸੇ ਤਹਿਤ ਕਮਿਸ਼ਨਰੇਟ ਪੁਲਿਸ ਵੱਲੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਸ ਦੇ ਕੋਲੋਂ 1.5 ਕਿਲੋ ਹੈਰੋਇੰਨ ਤੇ 3 ਲੱਖ ਰੁਪਏ ਡਰੱਗ ਮਨੀ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ ਜ਼ਿਲ੍ਹਾ ਮੋਗਾ ਦੇ ਬੱਧਨੀ ਵਜੋਂ ਹੋਈ ਹੈ ਜਿਸ ਦੀ ਉਮਰ 36 ਸਾਲ ਹੈ। ਅੰਮ੍ਰਿਤਸਰ ਤੋਂ ਇਹ ਹੈਰੋਇਨ ਲੈਣ ਪਹੁੰਚਿਆ ਸੀ ਜਿਸ ਨੂੰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਹੈ। ਹਰਪ੍ਰੀਤ ਸਿੰਘ ਕੰਬਾਈਨ ਦਾ ਕੰਮ ਕਰਦਾ ਹੈ।
ਕਮਿਸ਼ਨਰੇਟ ਗੁਰਪ੍ਰੀਤ ਸਿੰਘ ਭੁੱਲਰ ਮੁਤਾਬਕ ਇਹ ਗ੍ਰਿਫਤਾਰੀ ਅਹਿਮ ਹੈ ਕਿਉਂਕਿ ਇਸ ਨੈਟਵਰਕ ਨੂੰ ਵੀ ਅਮਰੀਕਾ ਵਾਸੀ ਮਨਪ੍ਰੀਤ ਸਿੰਘ ਚਲਾ ਰਿਹਾ ਹੈ ਤੇ ਦੂਜੇ ਪਾਸੇ ਮੋਗਾ ਤੋਂ ਮੁਲਜ਼ਮ ਖੇਪ ਲੈਣ ਇਥੇ ਪਹੁੰਚਿਆ ਹੈ। ਭੁੱਲਰ ਨੇ ਕਿਹਾ ਕਿ ਕੱਲ੍ਹ ਵੀ ਪੰਜਾਬ ਵਿਚ ਸਰਚ ਆਪ੍ਰੇਸ਼ਨ ਚਲਾਇਆ ਗਿਆ ਸੀ। ਸੀਪੀ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਦੇ ਆਧਾਰ ‘ਤੇ ਡੀਸੀਪੀ ਹਰਪ੍ਰੀਤ ਮੰਡੇਰ, ਏਡੀਸੀਪੀ ਸਿਟੀ-1 ਮਹਿਤਾਬ ਸਿੰਘ, ਏਸੀਪੀ ਸੈਂਟਰਲ ਸੁਰਿੰਦਰ ਸਿੰਘ, ਮੁੱਖ ਅਧਿਕਾਰੀ ਥਾਣਾ ਡਵੀਜ਼ਨ ਇੰਸਪੈਕਟਰ ਸ਼ਿਵਦਰਸ਼ਨ ਸਿੰਘ, ਪੁਲਿਸ ਐੱਸਆਈ ਪਰਮਜੀਤ ਦੀ ਦੇਖ-ਰੇਖ ਵਿਚ ਇਕ ਪੁਲਿਸ ਪਾਰਟੀ ਸਣੇ ਇਕ ਗੁਪਤ ਸੂਚਨਾ ਦੇ ਆਧਾਰ ‘ਤੇ ਇਕ ਵਿਸ਼ੇਸ਼ ਮੁਹਿੰਮ ਚਲਾਇਆ ਤੇ ਮੁਲਜ਼ਮ ਨੂੰ ਉਸ ਸਮੇਂ ਫੜ ਲਿਆ। ਜਦੋਂ ਉਸ ਨੂੰ ਮੋਚੀ ਬਾਜ਼ਾਰ ਇਲਾਕੇ ਵਿਚ ਇਕ ਅਣਪਛਾਤੇ ਵਿਅਕਤੀ ਤੋਂ ਹੈਰੋਇਨ ਦੀ ਖੇਪ ਮਿਲੀ ਸੀ।
ਇਹ ਵੀ ਪੜ੍ਹੋ : ਖ਼ੁਸ਼ਖਬਰੀ! ਦੇਸ਼ ‘ਚ ਮਿਲਿਆ ਤੇਲ ਦਾ ਭੰਡਾਰ, ਕੱਚੇ ਤੇਲ ਦੀ ਦਰਾਮਦ ‘ਤੇ ਘਟੇਗੀ ਨਿਰਭਰਤਾ
ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ਮੁਤਾਬਕ ਪਤਾ ਲੱਗਾ ਹੈ ਕਿ ਉਸ ਨੇ ਆਪਣੇ ਹੀ ਪਿੰਡ ਰਾਮਾ, ਜ਼ਿਲ੍ਹਾ ਮੋਗਾ ਦੇ ਮਨਦੀਪ ਸਿੰਘ (ਸਾਰੇ ਅਮਰੀਕਾ ਵਾਸੀ) ਦੇ ਕਹਿਣ ‘ਤੇ ਕਿਸੇ ਅਣਪਛਾਤੇ ਵਿਅਕਤੀ ਤੋਂ ਹੈਰੋਇਨ ਲਈ ਸੀ। ਸੀਪੀ ਭੁੱਲਰ ਨੇ ਕਿਹਾ ਕਿ ਦਵਾਈ ਸਪਲਾਈ ਕਰਤਾਵਾਂ, ਡੀਲਰਾਂ ਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਨੂੰ ਬੇਨਕਾਬ ਕਰਨ ਲਈ ਅੱਗੇ ਦੀ ਜਾਂਚ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਗ੍ਰਿਫਤਾਰ ਮੁਲਜ਼ਮਾਂ ਨੇ ਹੁਣ ਤੱਕ ਕੁੱਲ ਕਿੰਨੀ ਮਾਤਰਾ ਵਿਚ ਨਸ਼ੀਲਾ ਪਦਾਰਥ ਖਰੀਦਿਆ ਹੈ। ਥਾਣਾ ਈ-ਡਵੀਜ਼ਨ ਅੰਮ੍ਰਿਤਸਰ ਵਿਚ ਮੁਕੱਦਮਾ ਨੰਬਰ 2 ਮਿਤੀ 8.1.2023ਅਪਰਾਧ 21 (ਸੀ), 29/61/95 ਐੱਨਡੀਪੀਐੱਸ ਐਕਟ ਦਰਜ ਕੀਤਾ ਗਿਆ ਹੈ।