1 death 7 case : ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਕਲ ਐਤਵਾਰ ਨੂੰ ਲੁਧਿਆਣਾ ਦੇ ਦਯਾਨੰਦ ਹਸਪਤਾਲ ਵਿਚ 60 ਸਾਲਾ ਬਜ਼ੁਰਗ ਔਰਤ ਦੀ ਮੌਤ ਹੋ ਗਈ। ਔਰਤ ਸ਼ੂਗਰ ਤੇ ਕਿਡਨੀ ਰੋਗ ਤੋਂ ਪੀੜਤ ਸੀ। ਉਨ੍ਹਾਂ ਨੂੰ ਸਾਹ ਲੈਣ ਵਿਚ ਵੀ ਮੁਸ਼ਕਲ ਹੋ ਰਹੀ ਹੈ। ਸਿਵਲ ਸਰਜਨ ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਲ ਸਿਵਲ ਹਸਪਤਾਲ ਖੰਨਾ ਵਿਚ 7 ਕੋਰੋਨਾ ਪਾਜੀਟਿਵ ਮਰੀਜ਼ਾਂ ਤੋਂ ਇਲਾਵਾ 2 ਹੋਰ ਕੇਸ ਸਾਹਮਣੇ ਆਏ। ਇਨ੍ਹਾਂ 2 ਮਰੀਜ਼ਾਂ ਵਿਚ ਇਕ 40 ਸਾਲਾ ਪੁਰਸ਼ ਜੋ ਕਿ ਡਾਕਟਰ ਕਪਲ ਦੇ ਸੰਪਰਕ ਵਿਚ ਆਉਣ ਨਾਲ ਕੋਰੋਨਾ ਪਾਜੀਟਿਵ ਪਾਇਆ ਗਿਆ ਸੀ ਅਤੇ ਇਕ ਹੋਰ ਔਰਤ ਜੋ ਆਪਣੀ ਭੈਣ ਦੇ ਸੰਪਰਕ ਵਿਚ ਆਉਣ ਨਾਲ ਇੰਫੈਕਟਿਡ ਹੋਈ ਹੈ। SMO ਰਾਜਿੰਦਰ ਗੁਲਾਟੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਔਰਤਾਂ ਦਾ ਇਲਾਜ ਸਿਵਲ ਹਸਪਤਾਲ ਖੰਨਾ ਵਿਖੇ ਚੱਲ ਰਿਹਾ ਹੈ।
ਦਯਾਨੰਦ ਹਸਪਤਾਲ ਵਿਖੇ ਪਾਜੀਟਿਵ ਮਰੀਜ਼ ਦੇ ਸੰਪਰਕ ਵਿਚ ਆਉਣ ਨਾਲ ਦਾਦ ਪਿੰਡ ਦੀ 48 ਸਾਲਾ ਔਰਤ ਵੀ ਕੋਰੋਨਾ ਪਾਜੀਟਿਵ ਪਾਈ ਗਈ ਹੈ ਤੇ ਸਿਵਲ ਹਸਪਤਾਲ ਖੰਨਾ ਵਿਖੇ ਕੋਰੋਨਾ ਦੇ 10 ਮਰੀਜ਼ ਭਰਤੀ ਹਨ। ਇਸੇ ਤਰ੍ਹਾਂ ਫੀਲਡਗੰਜ ਵਿਖੇ ਵੀ ਫਲੂ ਕਾਰਨਰ ਜਾਂਚ ਦੌਰਾਨ 35 ਸਾਲਾ ਮਹਿਲਾ ਵੀ ਕੋਰੋਨਾ ਪਾਜੀਟਿਵ ਪਾਈ ਗਈ। ਚੰਦਰ ਨਗਰ ਤੋਂ ਵੀ ਇਕ 11 ਸਾਲਾ ਲੜਕੀ ਅਤੇ 13 ਸਾਲਾ ਲੜਕਾ ਵੀ ਇੰਫੈਕਟਿਡ ਪਾਏ ਗਏ ਹਨ।
ਲੁਧਿਆਣਾ ਵਿਖੇ ਹੁਣ ਤਕ 10906 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ ਅਤੇ ਇਨ੍ਹਾਂ ਵਿਚੋਂ 9755 ਦੀ ਰਿਪੋਰਟ ਮਿਲੀ ਹੈ ਜਿਨ੍ਹਾਂ ਵਿਚੋਂ 9407 ਦੀ ਰਿਪੋਰਟ ਨੈਗੇਟਿਵ ਆਈ ਹੈ। ਜ਼ਿਆਦਾਤਰ ਲੋਕ ਪਾਜੀਟਿਵ ਮਰੀਜ਼ਾਂ ਦੇ ਸੰਪਰਕ ਵਿਚ ਆਏ ਜਾਂ ਕੋਰੋਨਾ ਵਾਇਰਸ ਦੇ ਲੱਛਣਾਂ ਕਾਰਨ ਸ਼ੱਕੀ ਮਰੀਜ਼ਾਂ ਦੀ ਸ਼੍ਰੇਣੀ ਵਿਚ ਆਏ ਹਨ। ਰਾਜੇਸ਼ ਬੱਗਾ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਗਭਗ 199 ਲੋਕਾਂ ਨੂੰ ਕੁਆਰੰਟਾਈਨ ਕੀਤਾ ਜਾ ਚੁੱਕਾ ਹੈ। ਸਿਹਤ ਵਿਭਾਗ ਦੀ ਟੀਮ ਵਲੋਂ ਬਹੁਤ ਤੇਜ਼ੀ ਨਾਲ ਇੰਫੈਕਟਿਡ ਲੋਕਾਂ ਦੇ ਸੰਪਰਕ ਵਿਚ ਆਉਣ ਵਾਲੇ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕੋਰੋਨਾ ਦੀ ਵਧਦੀ ਲਾਗ ਨੂੰ ਕੰਟਰੋਲ ਕੀਤਾ ਜਾ ਸਕੇ। ਜਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ ‘ਤੇ ਪਾਲਣਾ ਕਰਨ।ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।