14 new positive : ਪੰਜਾਬ ਵਿਚ ਕੋਰੋਨਾ ਦਾ ਕਹਿਰ ਦਿਨੋ-ਦਿਨ ਵਧ ਰਿਹਾ ਹੈ। ਰੋਪੜ ਤੋਂ ਅੱਜ ਕੋਰੋਨਾ ਦੇ 14 ਨਵੇਂ ਪਾਜੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ। ਇਨ੍ਹਾਂ ਵਿਚੋਂ 10 ਕੇਸ ਨੰਗਲ ਦੇ ਪਿੰਡ ਬ੍ਰਹਮਪੁਰਾ ਦੇ ਹਨ ਜਿਥੇ 42 ਸਾਲਾ ਵਿਅਕਤੀ ਦੀ ਕੋਰੋਨਾ ਕਾਰਨ 2 ਦਿਨ ਪਹਿਲਾਂ ਹੀ ਮੌਤ ਹੋਈ ਸੀ। ਇਨ੍ਹਾਂ ਵਿਚ 3 ਬੱਚੇ ਵੀ ਹਨ । ਇਸ ਤੋਂ ਇਲਾਵਾ 1-1 ਕੇਸ ਨੰਗਲ ਤੇ ਭਰਤਗੜ੍ਹ ਦਾ ਹੈ। ਇਸ ਤਰ੍ਹਾਂ ਰੋਪੜ ਵਿਚ ਕੋਰੋਨਾ ਕੇਸਾਂ ਦੀ ਗਿਣਤੀ 67 ਤਕ ਪੁੱਜ ਗਈ ਹੈ।
ਰੋਪੜ ਵਿਚ ਕੋਰੋਨਾ ਕਾਰਨ 4 ਮੌਤਾਂ ਹੋ ਚੁੱਕੀਆਂ ਹਨ। ਤਰਨਤਾਰਨ ਵਿਖੇ ਹੁਣ ਤਕ ਲੋਕਾਂ ਦੇ 20194 ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ ਵਿਚੋਂ 19658 ਦੀ ਰਿਪੋਰਟ ਨੈਗੇਟਿਵ ਆਈ ਹੈ। 166 ਸਿਹਤਯਾਬ ਹੋ ਚੁੱਕੇ ਹਨ ਤੇ ਐਕਟਿਵ ਮਾਮਲਿਆਂ ਦੀ ਗਿਣਤੀ 237 ਹੈ ਤੇ 318 ਸੈਂਪਲਾਂ ਦੀ ਰਿਪੋਰਟ ਅਜੇ ਪੈਂਡਿੰਗ ਹੈ। ਪੰਜਾਬ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਬਹੁਤ ਤੇਜ਼ੀ ਨਾਲ ਵਧ ਰਹੀ ਹੈ ਜਿਸ ਕਾਰਨ ਪ੍ਰਸ਼ਾਸਨ ਦੀਆਂ ਚਿੰਤਾਵਾਂ ਹੋਰ ਵੀ ਵਧ ਗਈਆਂ ਹਨ ਤੇ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਵਾਰ-ਵਾਰ ਗਾਈਡਲਾਈਨਜ਼ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕੋਰੋਨਾ ਦੀ ਵਧਦੀ ਲਾਗ ਨੂੰ ਕੰਟਰੋਲ ਕੀਤਾ ਜਾ ਸਕੇ।
ਸੂਬੇ ਵਿੱਚ ਹੁਣ ਤੱਕ 9,064 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਤੇ 4,387 ਐਕਟਿਵ ਕੇਸ ਹਨ। ਕਲ ਸਭ ਤੋਂ ਵੱਧ 176 ਮਾਮਲੇ ਲੁਧਿਆਣਾ ‘ਚ ਦਰਜ ਕੀਤੇ ਗਏ ਹਨ। ਜਿਸ ਨਾਲ ਜ਼ਿਲ੍ਹੇ ‘ਚ ਮਰੀਜ਼ਾਂ ਦੀ ਗਿਣਤੀ ਵਧ ਕੇ 2,591 ਹੋ ਗਈ ਹੈ ਜੋ ਕਿ ਸੂਬੇ ‘ਚ ਸਭ ਤੋਂ ਜ਼ਿਆਦਾ ਹੈ। ੳੇੱਥੇ ਹੀ ਦੂਜੇ ਨੰਬਰ ‘ਤੇ ਜਲੰਧਰ ‘ਚ 2,058 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਤੇ ਅੰਮ੍ਰਿਤਸਰ ‘ਚ 1,585 ਕੇਸ ਸਾਹਮਣੇ ਆ ਚੁੱਕੇ ਹਨ।