16 positive cases : ਕੋਰੋਨਾ ਨੇ ਪੂਰੇ ਸੂਬੇ ਵਿਚ ਕੋਹਰਾਮ ਮਚਾਇਆ ਹੋਇਆ ਹੈ। ਅੱਜ ਅਜਨਾਲਾ ਤੇ ਪਟਿਆਲਾ ਵਿਖੇ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਅਜਨਾਲਾ ਵਿਖੇ ਕੋਰੋਨਾ ਦੇ 16 ਪਾਜੀਟਿਵ ਮਾਮਲੇ ਸਾਹਮਣੇ ਆਉਣ ਨਾਲ ਪ੍ਰਸ਼ਾਸਨ ਦੀ ਨੀਂਦ ਉਡ ਗਈ ਹੈ। ਇਹ ਸਾਰੇ ਬੀ. ਐੱਸ. ਐੱਫ. ਦੇ ਜਵਾਨ ਹਨ। ਇਨ੍ਹਾਂ ਜਵਾਨਾ ਦੇ ਪਾਜੀਟਿਵ ਆਉਣ ਨਾਲ ਸਿਹਤ ਵਿਭਾਗ ਦੀ ਟੀਮ ਚੌਕੰਨੀ ਹੋ ਗਈ ਹੈ ਤੇ ਉਸ ਵਲੋਂ ਨੇੜਲੇ ਸੰਪਰਕ ਵਿਚ ਰਹਿਣ ਵਾਲੇ ਵਿਅਕਤੀਆਂ ਦੇ ਸੈਂਪਲ ਲੈਣੇ ਸ਼ੁਰੂ ਕਰ ਦਿੱਤੇ ਗਏ ਹਨ।
ਜਿਲ੍ਹਾ ਪਟਿਆਲਾ ਵਿਚ ਅੱਜ ਕੋਰੋਨਾ ਦੇ 9 ਹੋਰ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਜਿਲ੍ਹਾ ਪਟਿਆਲਾ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 171 ਤਕ ਪੁੱਜ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਜਿਹੜੇ 9 ਵਿਅਕਤੀਆਂ ਦੀ ਰਿਪੋਰਟ ਪਾਜੀਟਿਵ ਆਈ ਹੈ ਉਨ੍ਹਾਂ ਵਿਚੋਂ 4 ਸਮਾਣਾ ਦੇ ਚਾਰ ਪਟਿਆਲਾ ਤੇ ਇਕ ਨਾਭੇ ਦਾ ਹੈ। ਇਨ੍ਹਾਂ ਵਿਚੋਂ ਕੁਝ ਵਿਅਕਤੀ ਤਾਂ ਹੋਰਨਾਂ ਸੂਬਿਆਂ ਤੋਂ ਆਏ ਹਨ ਤੇ ਕੁਝ ਪਾਜੀਟਿਵ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਨਾਲ ਇੰਫੈਕਟਿਡ ਪਾਏ ਗਏ ਹਨ। ਸਿਹਤ ਵਿਭਾਗ ਦੀ ਟੀਮ ਵਲੋਂ 700 ਵਿਅਕਤੀਆਂ ਦੇ ਸੈਂਪਲ ਟੈਸਟ ਲਈ ਭੇਜੇ ਗਏ ਸਨਜਿਨ੍ਹਾਂ ਵਿਚੋਂ 9 ਦੀ ਰਿਪੋਰਟ ਪਾਜੀਟਿਵ ਪਾਈ ਗਈ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਵੀ ਇਕ ਸਟਾਫ ਨਰਸ ਤੇ 4 ਹੋਰ ਕੋਰੋਨਾ ਪਾਜੀਟਿਵ ਕੇਸਾਂ ਦੀ ਪੁਸ਼ਟੀ ਹੋਈ ਸੀ।
ਸੂਬੇ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ ਵੀ ਤੇਜ਼ੀ ਨਾਲ ਵਧ ਰਿਹਾ ਹੈ। ਅੱਜ ਅੰਮ੍ਰਿਤਸਰ ਵਿਖੇ ਕੋਰੋਨਾ ਨਾਲ ਇਕ ਹੋਰ ਮੌਤ ਹੋ ਗਈ। ਪੂਰੇ ਦੇਸ਼ ਵਿਚ ਕੋਰੋਨਾ ਦੇ ਪਿਛਲੇ 24 ਘੰਟਿਆਂ ਦੌਰਾਨ 11502 ਮਾਮਲੇ ਸਾਹਮਣੇ ਆਏ ਤੇ 325 ਲੋਕਾਂ ਨੂੰ ਇਸ ਵਾਇਰਸ ਕਾਰਨ ਆਪਣੀ ਜਾਨ ਗੁਆਉਣੀ ਪਈ ਪੂਰੇ ਵਿਸ਼ਵ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 3,32,424 ਹੋ ਗਈ ਹੈ ਤੇ ਮਰਨ ਵਾਲਿਆਂ ਦੀ ਗਿਣਤੀ 9520 ਹੈ।