191 new cases : ਟ੍ਰਾਈਸਿਟੀ ਵਿੱਚ ਕੋਰੋਨਾ ਵਾਇਰਸ ਦਾ ਅੰਕੜਾ ਵੱਧਦਾ ਜਾ ਰਿਹਾ ਹੈ। ਸੋਮਵਾਰ ਨੂੰ ਇਥੇ ਕੁੱਲ 399 ਲੋਕ ਕੋਰੋਨਾ ਦੀ ਲਪੇਟ ‘ਚ ਆ ਗਏ। ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਨੇ ਸੋਮਵਾਰ ਨੂੰ ਚਾਰ ਹੋਰ ਲੋਕਾਂ ਦੀ ਜਾਨ ਲੈ ਲਈ। ਸ਼ਹਿਰ ‘ਚ 191 ਨਵੇਂ ਕੋਰੋਨਾ ਪਾਜੀਟਿਵ ਕੇਸ ਮਿਲੇ ਹਨ। 135 ਕੋਰੋਨਾ ਮਰੀਜ਼ ਠੀਕ ਵੀ ਹੋਏ ਹਨ। ਸ਼ਹਿਰ ‘ਚ ਐਕਟਿਵ ਕੋਰੋਨਾ ਮਰੀਜ਼ 1857 ਹਨ ਜਦੋਂ ਕਿ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 4346 ਤੱਕ ਪੁੱਜ ਗਈ ਹੈ। ਇਨ੍ਹਾਂ ਵਿੱਚੋਂ 2431 ਸਿਹਤਮੰਦ ਹੋ ਚੁੱਕੇ ਹਨ। ਚੰਡੀਗੜ੍ਹ ‘ਚ ਹੁਣ ਤੱਕ ਕੋਰੋਨਾ ਨਾਲ 56 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਇਸੇ ਤਰ੍ਹਾਂ ਪੰਚਕੂਲਾ ‘ਚ 104 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਦੋਂ ਕਿ 6 ਲੋਕਾਂ ਦੀ ਮੌਤ ਹੋ ਗਈ ਹੈ। ਉਥੇ 87 ਮਰੀਜ਼ਾਂ ਨੂੰ ਸਿਹਤਮੰਦ ਹੋਣ ਤੋਂ ਬਾਅਦ ਡਿਸਚਾਰਜ ਕੀਤਾ ਗਿਆ ਹੈ। ਮ੍ਰਿਤਕਾਂ ਦੀ ਪਛਾਣ ਕੁਰਾਲੀ ਦੀ 53 ਸਾਲਾ ਔਰਤ ਦੇ ਤੌਰ ‘ਤੇ ਹੋਈ ਹੈ ਜਿਸ ਦੀ ਮੌਤ ਪੀ. ਜੀ. ਆਈ. ਵਿਖੇ ਹੋਈ। ਇਸੇ ਤਰ੍ਹਾਂ ਸੈਕਟਰ-71 ਦੇ 55 ਸਾਲ ਦੇ ਮਰੀਜ਼ ਨੇ GMCH-32 ‘ਚ ਦਮ ਤੋੜ ਦਿੱਤਾ। ਜਿਲ੍ਹੇ ‘ਚ ਕੁੱਲ ਕੋਰੋਨਾ ਪੀੜਤਾਂ ਦਾ ਅੰਕੜਾ 3770 ਤੱਕ ਪੁੱਜ ਗਿਆ ਹੈ ਤੇ ਕੁੱਲ 2053 ਮਰੀਜ਼ ਸਿਹਤਮੰਦ ਹੋ ਚੁੱਕੇ ਹਨ ਜਦੋਂ ਕਿ ਹੁਣ ਤੱਕ 80 ਦੀ ਮੌਤ ਹੋ ਚੁੱਕੀ ਹੈ ਤੇ ਐਕਟਿਵ ਕੇਸਾਂ ਦੀ ਗਿਣਤੀ 1637 ਹੈ।
ਇਸੇ ਤਰ੍ਹਾਂ ਪੰਚਕੂਲਾ ‘ਚ ਸੋਮਵਾਰ ਨੂੰ 92 ਨਵੇਂ ਕੋਰੋਨਾ ਕੇਸਾਂ ਦੀ ਪੁਸ਼ਟੀ ਹੋਈ। ਇਸ ਦੀ ਜਾਣਕਾਰੀ ਸਿਵਲ ਸਰਜਨ ਡਾ. ਜਸਜੀਤ ਕੌਰ ਵੱਲੋਂ ਦਿੱਤੀ ਗਈ ਤੇ ਕੋਰੋਨਾ ਪੀੜਤਾਂ ਨੂੰ ਸਿਹਤ ਵਿਭਾਗ ਵੱਲੋਂ ਆਈਸੋਲੇਸ਼ਨ ਵਾਰਡ ‘ਚ ਭਰਤੀ ਕੀਤਾ ਗਿਆ ਹੈ। ਗ੍ਰਹਿ ਮੰਤਰਾਲੇ ਵੱਲੋਂ ਅਨਲਾਕ-4 ਤਹਿਤ ਨਵੀਆਂ ਗਾਈਡਲਾਈਜ਼ ਜਾਰੀ ਕੀਤੀਆਂ ਗਈਆਂ ਹਨ। ਇਸ ਤਹਿਤ ਲੌਕਡਾਊਨ ਅੱਗੇ ਨਹੀਂ ਵਧੇਗਾ। ਚੰਡੀਗੜ੍ਹ ‘ਚ ਨਾਈਟ ਕਰਫਿਊ ਹਟੇਗਾ। ਹੋਟਲ ਰੈਸਟੋਰੈਂਟ ਲੰਬੇ ਸਮੇਂ ਤੱਕ ਬਾਰ ਖੋਲ੍ਹਣ ਦੀ ਮਨਜ਼ੂਰੀ ਮੰਗ ਰਹੇ ਹਨ ਤੇ ਉਮੀਦ ਹੈ ਕਿ ਸਤੰਬਰ ‘ਚ ਇਸ ਦੀ ਮਨਜ਼ੂਰੀ ਮਿਲ ਸਕਦੀ ਹੈ।