2-day lockdown : ਸੂਬੇ ਵਿਚ ਕੋਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ। ਜਿਲ੍ਹਾ ਤਰਨਤਾਰਨ ਵਿਖੇ ਕੋਰੋਨਾ ਦੇ ਵਧਦੇ ਕੇਸਾਂ ਨੂੰ ਧਿਆਨ ਵਿਚ ਰੱਖਦੇ ਹੋਏ ਐਤਵਾਰ ਤੇ ਸੋਮਵਾਰ 2 ਦਿਨਾਂ ਲਈ ਪੂਰਨ ਤੌਰ ‘ਤੇ ਲੌਕਡਾਊਨ ਲਗਾ ਦਿੱਤਾ ਗਿਆ ਹੈ। ਤਰਨਤਾਰਨ ਵਿਖੇ ਸੰਪੂਰਨ ਲੌਕਡਾਊਨ ਦਾ ਇਕ ਮੁੱਖ ਕਾਰਨ ਇਹ ਵੀ ਹੈ ਕਿ ਇਥੇ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦਾ ਦਰਬਾਰ ਸਾਹਿਬ ਵੀ ਹੈ ਜਿਥੇ ਹਰ ਸਾਲ ਮੱਸਿਆ ‘ਤੇ ਲੋਕ ਬਹੁਤ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਲਈ ਆਉਂਦੇ ਹਨ। ਇਸੇ ਨੂੰ ਧਿਆਨ ਵਿਚ ਰੱਖਦੇ ਹੋਏ ਪ੍ਰਸ਼ਾਸਨ ਵਲੋਂ ਇਹ ਸਖਤ ਫੈਸਲਾ ਲਿਆ ਗਿਆ ਹੈ।
ਲੌਕਡਾਊਨ ਲੱਗਾ ਹੋਣ ਕਾਰਨ ਲੋਕ ਘੱਟ ਤੋਂ ਘੱਟ ਘਰਾਂ ਤੋਂ ਬਾਹਰ ਨਿਕਲਣਗੇ ਤੇ ਕੋਰੋਨਾ ਫੈਲਣ ਦੇ ਖਤਰੇ ਨੂੰ ਘੱਟ ਕੀਤਾ ਜਾ ਸਕੇਗਾ ਕਿਉਂਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਕਿਸੇ ਤਰ੍ਹਾਂ ਦਾ ਕੋਈ ਰਿਸਕ ਨਹੀਂ ਲਿਆ ਜਾ ਸਕਦਾ। ਪ੍ਰਸ਼ਾਸਨ ਨੇ ਕਿਹਾ ਕਿ ਉਨ੍ਹਾਂ ਲਈ ਲੋਕਾਂ ਦੀ ਜਾਨ ਨੂੰ ਬਚਾਉਣਾ ਸਭ ਤੋਂ ਵੱਡੀ ਪਹਿਲ ਹੈ, ਭਾਵੇਂ ਪੂਰੇ ਜਿਲ੍ਹੇ ਵਿਚ ਤਾਲਾਬੰਦੀ ਕਰ ਦਿੱਤੀ ਗਈ ਹੈ ਪਰ ਜ਼ਰੂਰੀ ਸੇਵਾਵਾਂ ਤੇ ਮੈਡੀਕਲ ਸਟੋਰਾਂ ਨੂੰ ਇਸ ਲੌਕਡਾਊਨ ਤੋਂ ਛੋਟ ਦਿੱਤੀ ਗਈ ਹੈ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਸੂਬੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਦਿਨ-ਬ-ਦਿਨ ਵਧ ਰਹੀ ਹੈ। ਪ੍ਰਸ਼ਾਸਨ ਵਲੋਂ ਲੋਕਾਂ ਨੂੰ ਵਾਰ-ਵਾਰ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਕਰਨ ਅਤੇ ਮਾਸਕ ਪਹਿਨਣ ਦੀ ਅਪੀਲ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਵਲੋਂ ਵੀ ਕੋਰੋਨਾ ਨੂੰ ਕੰਟਰੋਲ ਕਰਨ ਲਈ ਸਮੇਂ-ਸਮੇਂ ‘ਤੇ ਐਡਵਾਈਜਰੀ ਤੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਰਹੇ ਹਨ। ਇਹ ਗੱਲ ਆਮ ਲੋਕਾਂ ਨੂੰ ਧਿਆਨ ਵਿਚ ਰੱਖਣੀ ਚਾਹੀਦੀ ਹੈ ਕਿ ਬਿਨਾਂ ਉਨ੍ਹਾਂ ਦੇ ਸਹਿਯੋਗ ਤੋਂ ਇਸ ਮਹਾਮਾਰੀ ਨੂੰ ਕੰਟਰੋਲ ਕਰ ਸਕਣਾ ਬਹੁਤ ਮੁਸ਼ਕਲ ਹੈ।