2 deaths due : ਕੋਰੋਨਾ ਨੇ ਪੂਰੀ ਦਨੀਆ ‘ਚ ਕੋਹਰਾਮ ਮਚਾਇਆ ਹੋਇਆ ਹੈ। ਹਰ ਕੋਈ ਕੋਰੋਨਾ ਖਿਲਾਫ ਵੈਕਸੀਨ ਲੱਭਣ ਵਿੱਚ ਲੱਗਾ ਹੋਇਆ ਹੈ ਪਰ ਅਜੇ ਤਕਇਸ ਵਿੱਚ ਸਫਲਤਾ ਹਾਸਲ ਨਹੀਂ ਹੋਈ ਜਿਸ ਕਾਰਨ ਕੋਰੋਨਾ ਕਾਰਨ ਮਰਨ ਵਾਲਿਆਂ ਦਾ ਅੰਕੜਾ ਦਿਨੋ-ਦਿਨ ਵੱਧ ਰਿਹਾ ਹੈ। ਅੱਜ ਜਿਲ੍ਹਾ ਗੁਰਦਾਸਪੁਰ ਤੋਂ ਕੋਰੋਨਾ ਕਾਰਨ 2 ਹੋਰ ਮੌਤਾਂ ਹੋ ਗਈਆਂ। ਮ੍ਰਿਤਕਾਂ ਦੀ ਪਛਾਣ 75 ਸਾਲਾ ਵਿਅਕਤੀ ਅਤੇ 25 ਸਾਲਾ ਔਰਤ ਵਜੋਂ ਹੋਈ ਹੈ। ਹੁਣ ਤੱਕ ਜਿਲ੍ਹੇ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 2644 ਤੱਕ ਜਾ ਪੁੱਜੀ ਹੈ ਅਤੇ 1892 ਲੋਕ ਠੀਕ ਹੋ ਚੁੱਕੇ ਹਨ ਤੇ ਹੁਣ ਤੱਕ ਕੋਰੋਨਾ ਕਾਰਨ 64 ਵਿਅਕਤੀਆਂ ਦੀ ਮੌਤ ਕੋਰੋਨਾ ਕਾਰਨ ਹੋ ਚੁੱਕੀ ਹੈ।
ਪਿਛਲੇ 24 ਘੰਟਿਆਂ ਦਰਮਿਆਨ ਪੂਰੇ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਲਗਭਗ 86000 ਤੋਂ ਵੀ ਵੱਧ ਨਵੇਂ ਮਾਮਲੇ ਸਾਹਮਣੇ ਆਏ। ਸਿਹਤ ਵਿਭਾਗ ਇੰਨੀ ਵੱਡੀ ਗਿਣਤੀ ਵਿੱਚ ਨਵੇਂ ਮਾਮਲਿਆਂ ਦੇ ਆਉਣ ਨਾਲ ਪ੍ਰਸ਼ਾਸਨ ਦੀਆਂ ਚਿੰਤਾਵਾਂ ਵੱਧ ਗਈਆਂ ਹਨ। ਸੂਬੇ ‘ਚ ਕੁੱਲ 1144008 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 60013 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 42543 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 15731 ਲੋਕ ਐਕਟਿਵ ਮਰੀਜ਼ ਹਨ। 501 ਮਰੀਜ਼ ਆਕਸੀਜਨ ਤੇ ਹਨ ਅਤੇ 80 ਮਰੀਜ਼ ਵੈਂਟੀਲੇਟਰ ਤੇ ਹਨ।
ਸੂਬੇ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ। ਕੱਲ ਕੋਰੋਨਾਵਾਇਰਸ ਦੇ 1498 ਨਵੇਂ ਕੇਸ ਸਾਹਮਣੇ ਆਏ ਹਨ। ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 60013 ਹੋ ਗਈ ਹੈ। ਕੱਲ ਕੋਰੋਨਾਵਾਇਰਸ ਨਾਲ 49 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ ਗਿਣਤੀ 1739 ਹੋ ਗਈ ਹੈ। ਸ਼ੁੱਕਰਵਾਰ ਨੂੰ 1498 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ ਸਭ ਤੋਂ ਵੱਧ 210 ਮਰੀਜ਼ ਜਲੰਧਰ ਤੋਂ, 184 ਲੁਧਿਆਣਾ ਤੋਂ, 184 ਪਟਿਆਲਾ ਤੋਂ, 138 ਮੁਹਾਲੀ ਤੋਂ, 101 ਬਠਿੰਡਾ ਤੋਂ ਅਤੇ 108 ਗੁਰਦਾਸਪੁਰ ਤੋਂ ਸਾਹਮਣੇ ਆਏ ਹਨ। ਕਲ ਸਭ ਤੋਂ ਵੱਧ 14 ਮੌਤਾਂ ਲੁਧਿਆਣਾ ‘ਚ ਹੋਈਆਂ ਹਨ। ਕੁੱਲ 1272 ਮਰੀਜ਼ ਸਿਹਤਯਾਬ ਵੀ ਹੋਏ ਹਨ।