2 more Cororna Positive : ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਸ੍ਰੀ ਮੁਕਤਸਰ ਸਾਹਿਬ ਤੋਂ 2 ਹੋਰ ਨਵੇਂ ਕੋਰੋਨਾ ਪਾਜੀਟਿਵ ਦੇ ਨਵੇਂ ਕੇਸ ਸਾਹਮਣੇ ਆਏ ਹਨ। ਜਿਹੜੇ ਦੋ ਵਿਅਕਤੀ ਪਾਜੀਟਿਵ ਪਾਏ ਗਏ ਹਨ ਉਨ੍ਹਾਂ ਵਿਚੋਂ ਇਕ ਦੀ ਪਛਾਣ ਪਿੰਡ ਬਲੋਚ ਕੇਰਾ ਦਾ ਰਹਿਣ ਵਾਲਾ ਹੈ ਤੇ ਪੁਲਿਸ ਮੁਲਾਜ਼ਮ ਹੈ ਅਤੇ ਦੂਜਾ ਮੁਕਤਸਰ ਦੇ ਨਾਮਦੇਵ ਦਾ ਰਹਿਣ ਵਾਲਾ ਹੈ ਜੋ ਕੁਝ ਦਿਨ ਪਹਿਲਾਂ ਹੀ ਦਿੱਲੀ ਤੋਂ ਵਾਪਸ ਆਇਆ ਸੀ। ਮੁਕਤਸਰ ਤੋਂ ਹੁਣ ਤਕ ਕੋਰੋਨਾ ਦੇ 84 ਕੇਸ ਸਾਹਮਣੇ ਆ ਚੁੱਕੇ ਹਨ ਜਿਨ੍ਹਾਂਵਿਚੋਂ 72 ਠੀਕ ਹੋ ਚੁੱਕੇ ਹਨ ਅਤੇ ਹੁਣ ਐਕਟਿਵ ਕੇਸਾਂ ਦੀ ਗਿਣਤੀ 11 ਹੋ ਚੁੱਕੀ ਹੈ। ਸਿਵਲ ਸਰਜਨ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਜਿਲ੍ਹੇ ਵਿਚ 308 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਤੇ 714 ਸੈਂਪਲਾਂ ਦੀ ਰਿਪੋਰਟ ਪੈਂਡਿੰਗ ਹੈ।
ਕੋਰੋਨਾ ਦੇਸ਼ ਵਿਚ ਤਬਾਹੀ ਮਚਾ ਰਹੀ ਹੈ ਕੋਰੋਨਾ ਦਾ ਤੂਫਾਨ ਗੰਭੀਰ ਰੂਪ ਧਾਰਨ ਕਰ ਰਿਹਾ ਹੈ, ਦੇਸ਼ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 4ਲੱਖ 26 ਹਜ਼ਾਰ 910 ਹੋ ਗਈ ਹੈ, ਕੋਰੋਨਾ ਦੀ ਲਾਗ ਕਾਰਨ ਦੇਸ਼ ਵਿਚ ਮਰਨ ਵਾਲਿਆਂ ਦੀ ਗਿਣਤੀ 13 ਹਜ਼ਾਰ ਹੈ। ਇਹ 703 ਹੈ । ਪੰਜਾਬ ਵਿਚ ਕੋਰੋਨਾ ਨਾਲ ਪੀੜਤਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਸਭ ਤੋਂ ਵਧ ਕੋਰੋਨਾ ਪਾਜੀਟਿਵ ਮਰੀਜ਼ ਜਿਲ੍ਹਾ ਅੰਮ੍ਰਿਤਸਰ ਵਿਖੇ ਹਨ।
ਪੰਜਾਬ ਵਿਚ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ 3950 ਹੋ ਗਈ ਹੈ। ਅੰਮ੍ਰਿਤਸਰ ‘ਚ 752, ਜਲੰਧਰ ‘ਚ 512, ਲੁਧਿਾਣਾ ‘ਚ 501, ਤਰਨਤਾਰਨ ‘ਚ 191, ਮੋਹਾਲੀ ‘ਚ 208, ਹੁਸ਼ਿਆਰਪੁਰ ‘ਚ 162, ਪਟਿਆਲਾ ‘ਚ 208, ਸੰਗਰੂਰ ‘ਚ 207, ਨਵਾਂਸ਼ਹਿਰ ‘ਚ 123, ਗੁਰਦਾਸਪੁਰ ‘ਚ 175 ਕੇਸ, ਮੁਕਤਸਰ ‘ਚ 80, ਫਤਿਹਗੜ੍ਹ ਸਾਹਿਬ ‘ਚ 85, ਕਪੂਰਥਲਾ ‘ਚ 58, ਰੋਪੜ ‘ਚ 84, ਬਠਿੰਡਾ ‘ਚ 64 ਤੇ ਪਠਾਨਕੋਟ ‘ਚ 184 ਕੋਰੋਨਾ ਵਾਇਰਸ ਦੇ ਕੇਸ ਸਾਹਮਣੇ ਆਏ ਹਨ। ਸੂਬੇ ਵਿਚ ਕੋਰੋਨਾ ਵਾਇਰਸ ਨਾਲ ਹੁਣ ਤਕ 98 ਮੌਤਾਂ ਹੋ ਚੁੱਕੀਆਂ ਹਨ। ਵੱਖ-ਵੱਖ ਡਿਪਟੀ ਕਮਿਸ਼ਨਰਾਂ ਵਲੋਂ ਵੀ ਇਸ ਵਾਇਰਸ ਨੂੰ ਕੰਟਰੋਲ ਕਰਨ ਲਈ ਸਮੇਂ-ਸਮੇਂ ‘ਤੇ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਇਸ ਦੀ ਵਧਦੀ ਲਾਗ ਨੂੰ ਕੰਟਰੋਲ ਕੀਤਾ ਜਾ ਸਕੇ।