2 more deaths : ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਰੋਜ਼ਾਨਾ ਵੱਡੀ ਗਿਣਤੀ ਵਿੱਚ ਕੇਸ ਸਾਹਮਣੇ ਆ ਰਹੇ ਹਨ। ਜਿਲ੍ਹਾ ਜਲੰਧਰ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਕੋਰੋਨਾ ਕਾਰਨ ਮੌਤਾਂ ਵੀ ਹੋ ਰਹੀਆਂ ਹਨ ਤੇ ਨਾਲ ਹੀ ਨਵੇਂ ਕੋਰੋਨਾ ਪਾਜੀਟਿਵ ਮਾਮਲੇ ਵੀ ਸਾਹਮਣੇ ਆ ਰਹੇ ਹਨ। ਵੱਡੀ ਗਿਣਤੀ ਵਿੱਚ ਕੋਰੋਨਾ ਮਾਮਲੇ ਸਾਹਮਣੇ ਆਉਣ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਅੱਜ ਵੀ ਕੋਰੋਨਾ ਕਾਰਨ 2 ਲੋਕਾਂ ਦੀ ਜਾਨ ਚਲੀ ਗਈ ਤੇ 22 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ।
![](https://dailypost.in/wp-content/uploads/2020/09/Corona-Death-1-700.png)
ਕੱਲ ਵੀ 231 ਕੋਰੋਨਾ ਦੇ ਕੇਸ ਸਾਹਮਣੇ ਆਏ ਸਨ। ਜਿਲ੍ਹਾ ਜਲੰਧਰ ਵਿਖੇ ਕੋਰੋਨਾ ਪੀੜਤਾਂ ਦੀ ਗਿਣਤੀ 7000 ਤੋਂ ਵੀ ਵੱਧ ਹੋ ਚੁੱਕੀ ਹੈ ਤੇ ਹੁਣ ਤਕ 191 ਲੋਕ ਕੋਰੋਨਾ ਕਾਰਨ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ। ਜਲੰਧਰ ਤੋਂ ਹੁਣ ਤਕ 68381 ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 61199 ਦੀ ਰਿਪੋਰਟ ਨੈਗੇਟਿਵ ਆਈ ਹੈ, 7198 ਪਾਜੀਟਿਵ ਪਾਏ ਗਏ ਹਨ। 4628 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਤੇ ਐਕਟਿਵ ਕੇਸਾਂ ਦੀ ਗਿਣਤੀ 2359 ਤੱਕ ਪੁੱਜ ਚੁੱਕੀ ਹੈ।
![](https://dailypost.in/wp-content/uploads/2020/09/Corona-7-1.jpg)
ਪਿਛਲੇ 24 ਘੰਟਿਆਂ ‘ਚ ਕੋਰੋਨਾਵਾਇਰਸ ਦੇ 1527 ਨਵੇਂ ਕੇਸ ਸਾਹਮਣੇ ਆਏ ਹਨ। ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 58515 ਹੋ ਗਈ ਹੈ। ਕੱਲ ਕੋਰੋਨਾਵਾਇਰਸ ਨਾਲ 73 ਲੋਕਾਂ ਦੀ ਮੌਤ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ। ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1690 ਹੋ ਗਈ ਹੈ। ਵੀਰਵਾਰ ਨੂੰ 1527 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ ਸਭ ਤੋਂ ਵੱਧ 227 ਮਰੀਜ਼ ਜਲੰਧਰ ਤੋਂ ਸਾਹਮਣੇ ਆਏ ਹਨ।ਇਸ ਦੇ ਨਾਲ ਹੀ 152 ਲੁਧਿਆਣਾ ਤੋਂ, 138 ਪਟਿਆਲਾ ਤੋਂ, 168 ਅੰਮ੍ਰਿਤਸਰ ਤੋਂ ਅਤੇ 134 ਮਰੀਜ਼ ਮੁਹਾਲੀ ਤੋਂ ਸਾਹਮਣੇ ਆਏ ਹਨ।ਅੱਜ ਕੱਲ੍ਹ 1529 ਮਰੀਜ਼ ਸਿਹਤਯਾਬ ਹੋਏ ਹਨ।