20 new positive : ਕੋਰੋਨਾ ਨੇ ਪੂਰੇ ਦੇਸ਼ ਵਿਚ ਤਬਾਹੀ ਮਚਾਈ ਹੋਈ ਹੈ। ਪੰਜਾਬ ਵਿਚ ਵੀ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਫਿਰੋਜ਼ਪੁਰ ਤੋਂ ਅੱਜ ਕੋਰੋਨਾ ਦੇ 20 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਤੋਂ ਇਲਾਵਾ ਹੋਰ ਵੀ ਸੈਂਪਲਾਂ ਦੀ ਰਿਪੋਰਟ ਪੈਂਡਿੰਗ ਹੈ ਜਿਸ ਕਾਰਨ ਹੋ ਸਕਦਾ ਹੈ ਕਿ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਸਕਦੀ ਹੈ। ਸਿਹਤ ਵਿਭਾਗ ਦੀ ਟੀਮ ਵਲੋਂ ਕੋਰੋਨਾ ਪਾਜੀਟਿਵ ਪਾਏ ਗਏ ਮਰੀਜ਼ਾਂ ਨੂੰ ਏਕਾਂਤਵਾਸ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ ਜਿਹੜੇ ਇੰਫੈਕਟਿਡ ਲੋਕਾਂ ਦੇ ਸੰਪਰਕ ਵਿਚ ਆਏ ਸਨ।
ਇਸੇ ਤਰ੍ਹਾਂ ਤਲਵੰਡੀ ਸਾਬੋ ਤੋਂ ਵੀ ਅੱਜ 6 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ 2 ਬੈਂਕ ਵਿਚ ਕੰਮ ਕਰਨ ਵਾਲੇ ਮੁਲਾਜ਼ਮ ਹਨ ਤੇ ਇਕ ਹੋਰ ਮਰੀਜ਼ ਪਿੰਡ ਜਗਾ ਰਾਮ ਤੀਰਥ ਦਾ ਰਹਿਣ ਵਾਲਾ ਹੈ, ਜਿਸ ਦੀ ਰਿਪੋਰਟ ਅੱਜ ਕੋਰੋਨਾ ਪਾਜੀਟਿਵ ਪਾਈ ਗਈ ਹੈ। ਸਿਹਤ ਵਿਭਾਗ ਦੀ ਟੀਮ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪ੍ਰਸ਼ਾਸਨ ਵਲੋਂ ਜਾਰੀ ਕੀਤੀਆਂ ਗਈਆਂ ਗਾਈਡਲਾਈਜ਼ ਦੀ ਪਾਲਣਾ ਕਰਨ ਅਤੇ ਬਿਨਾਂ ਮਾਸਕ ਤੋਂ ਘਰ ਦੇ ਬਾਹਰ ਨਾ ਨਿਕਲਣ ਤਾਂ ਜੋ ਕੋਰੋਨਾ ਦੀ ਵਧਦੀ ਲਾਗ ਨੂੰ ਕੰਟਰੋਲ ਕੀਤਾ ਜਾ ਸਕੇ।
ਸੂਬੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1900 ਤੋਂ ਪਾਰ ਹੋ ਗਈ ਹੈ। ਐਕਟਿਵ ਮਾਮਲਿਆਂ ਦੀ ਗਿਣਤੀ 5907 ਹੈ, 12672 ਮਰੀਜ਼ ਕੋਰੋਨਾ ਵਿਰੁੱਧ ਆਪਣੀ ਜੰਗ ਜਿੱਤ ਚੁੱਕੇ ਹਨ ਤੇ 474 ਲੋਕਾਂ ਦੀ ਕੋਰੋਨਾ ਕਾਰਨ ਮੌਤ ਵੀ ਹੋ ਚੁੱਕੀ ਹੈ। ਪੂਰੇਦੇਸ਼ ਵਿਚ ਕੋਵਿਡ-19 ਮਰੀਜ਼ਾਂ ਦੀ ਗਿਣਤੀ 19 ਲੱਖ ਤੋਂ ਪਾਰ ਹੋ ਗਈ ਹੈ। 12,82,215 ਲੋਕ ਸਿਹਤਯਾਬ ਹੋ ਚੁੱਕੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ 24 ਘੰਟਿਆਂ ਦਰਮਿਆਨ ਪੂਰੇ ਦੇਸ਼ ਵਿਚ 875 ਲੋਕਾਂ ਦੀ ਜਾਨ ਕੋਰੋਨਾ ਵਾਇਰਸ ਕਾਰਨ ਜਾ ਚੁੱਕੀ ਹੈ ਅਤੇ ਹੁਣ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 39,795 ਤਕ ਪੁੱਜ ਗਈ ਹੈ।