ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਰੂਹ ਕੰਬਾਊ ਘਟਨਾ ਸਾਹਮਣੇ ਆ ਰਹੀ ਹੈ। ਅੰਮ੍ਰਿਤਸਰ ਵਿਚ ਇੱਕ 22 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਹ ਘਟਨਾ ਮੰਗਲਵਾਰ ਰਾਤ 11.30 ਵਜੇ ਵਾਪਰੀ ਸੀ। ਦੱਸਿਆ ਜਾ ਰਿਹਾ ਹੈ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਪਹਿਲਾਂ ਪਿਓ-ਪੁੱਤਾਂ ਨੇ ਮਿਲ ਕੇ ਨੌਜਵਾਨ ਦੀ ਕੁੱਟਮਾਰ ਕੀਤੀ। ਉਸ ਤੋਂ ਬਾਅਦ ਨੌਜਵਾਨ ਦੀ ਛਾਤੀ ‘ਤੇ ਗੋਲੀਆਂ ਮਾਰ ਦਿੱਤੀਆਂ। ਪੁਲਿਸ ਨੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਜਾਣਕਾਰੀ ਅਨੁਸਾਰ ਇਹ ਦਰਦਨਾਕ ਘਟਨਾ ਰਾਤ ਕਰੀਬ 11.30 ਵਜੇ ਅੰਮ੍ਰਿਤਸਰ ਦੇ ਅਮਨ ਐਵੀਨਿਊ ‘ਚ ਹੋਈ। ਇਸ ਘਟਨਾ ਸਬੰਧੀ ਮ੍ਰਿਤਕ ਦੇ ਜੀਜਾ ਗੌਰਵ ਨੇ ਦੱਸਿਆ ਕਿ ਰਾਹੁਲ ਅਮਨ ਐਵੇਨਿਊ ਵਿਖੇ ਕੁਝ ਸਾਮਾਨ ਲੈਣ ਆਇਆ ਸੀ। ਉਹ ਨੇੜੇ ਹੀ ਖੜ੍ਹਾ ਕਿਸੇ ਨਾਲ ਗੱਲ ਕਰ ਰਿਹਾ ਸੀ, ਜਦੋਂ ਮੁਲਜ਼ਮ ਸੋਨੂੰ ਭੱਟੀ ਆਪਣੇ ਲੜਕਿਆਂ ਨਾਲ ਆ ਗਿਆ ਅਤੇ ਰਾਹੁਲ ਨਾਲ ਲੜਨਾ ਸ਼ੁਰੂ ਕਰ ਦਿੱਤਾ। ਮੌਕੇ ‘ਤੇ ਮੌਜੂਦ ਲੋਕਾਂ ਨੇ ਰਾਹੁਲ ਨੂੰ ਬਚਾਇਆ ਅਤੇ ਘਰ ਭੇਜ ਦਿੱਤਾ।
ਇਹ ਵੀ ਪੜ੍ਹੋ : ਠੰਡ ਤੋਂ ਬਚਣ ਬਾਲੇ ਕੋਲਿਆਂ ਦੇ ਧੂੰਏਂ ਨਾਲ 2 ਢਾਬੇ ‘ਤੇ ਕੰਮ ਕਰਨ ਵਾਲਿਆਂ ਦੀ ਮੌਤ
ਉਨ੍ਹਾਂ ਅੱਗੇ ਦੱਸਿਆ ਕਿ ਸੈਨੂ ਭੱਟੀ ਆਪਣੇ ਪੁੱਤਰਾਂ ਨਾਲ ਵਾਪਸ ਆ ਗਿਆ ਅਤੇ ਰਾਹੁਲ ਦੀ ਛਾਤੀ ‘ਤੇ ਦੋ ਗੋਲੀਆਂ ਚਲਾ ਦਿੱਤੀਆਂ। ਜਿਸ ‘ਤੋਂ ਬਾਅਦ ਰਾਹੁਲ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਸਬੰਧੀ ਮ੍ਰਿਤਕ ਦੇ ਪਰਿਵਾਰ ਦਾ ਕਹਿਣਾ ਹੈ ਕਿ ਰਾਹੁਲ ਨੇ ਮੁਲਜ਼ਮਾਂ ਤੋਂ ਕੁਝ ਪੈਸੇ ਉਧਾਰ ਲਏ ਸਨ। ਜਿਸ ਦੀ ਬਜਾਏ ਦੋਸ਼ੀ ਨੇ ਉਸ ਦੇ ਪੂਰੇ ਘਰ ‘ਤੇ ਕਬਜ਼ਾ ਕਰ ਲਿਆ। ਇਸ ਮਾਮਲੇ ਦਾ ਅਦਾਲਤ ਵਿੱਚ ਕੇਸ ਵੀ ਚੱਲ ਰਿਹਾ ਹੈ। ਜਿਸ ਦੀ ਦੁਸ਼ਮਣੀ ਕਰਕੇ ਮੁਲਜ਼ਮ ਨੇ ਰਾਹੁਲ ਦਾ ਕਤਲ ਕਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਗੇਟ ਹਕੀਮਾ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ। ਅੱਜ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਪੁਲਿਸ ਨੇ ਪਰਿਵਾਰ ਅਤੇ ਚਸ਼ਮਦੀਦਾਂ ਦੇ ਬਿਆਨਾਂ ਦੇ ਆਧਾਰ ‘ਤੇ ਸੋਨੂੰ ਭੱਟੀ ਅਤੇ ਉਸਦੇ ਪੁੱਤਰਾਂ ਨੂੰ ਗ੍ਰਿਫਤਾਰ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਤੋਂ ਬਾਅਦ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।