239 cases of : ਕੋਰੋਨਾ ਨੇ ਪੂਰੀ ਦੁਨੀਆ ਵਿੱਚ ਦਹਿਸ਼ਤ ਮਚਾਈ ਹੋਈ ਹੈ। ਟ੍ਰਾਈਸਿਟੀ ਨੂੰ ਕੋਰੋਨਾ ਨੇ ਆਪਣੀ ਜਕੜ ਵਿੱਚ ਬੁਰੀ ਤਰ੍ਹਾਂ ਲਿਆ ਹੋਇਆ ਹੈ। ਦਿਨੋ-ਦਿਨ ਵੱਡੀ ਗਿਣਤੀ ਵਿਚ ਕੇਸ ਸਾਹਮਣੇ ਆ ਰਹੇ ਹਨ। ਬੁੱਧਵਾਰ ਨੂੰ ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਦੇ 239 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਦੋ ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 111 ਮਰੀਜ਼ ਠੀਕ ਹੋਣ ਤੋਂ ਬਾਅਦ ਘਰਾਂ ਨੂੰ ਪਰਤ ਚੁੱਕੇ ਹਨ। ਸੈਕਟਰ-41 ਦੇ 27 ਸਾਲਾ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਗਈ ਤੇ ਦੂਜੀ ਦੀ ਪਛਾਣ ਸੈਕਟਰ-23 ਦੇ 75 ਸਾਲਾ ਵਿਅਕਤੀ ਦੇ ਤੌਰ ‘ਤੇ ਹੋਈ ਹੈ।
ਮੋਹਾਲੀ ‘ਚ ਕੋਰੋਨਾ ਵਾਇਰਸ ਦੇ 160 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 4 ਲੋਕਾਂ ਦੀ ਮੌਤ ਹੋ ਗਈ। ਜਿਲ੍ਹੇ ‘ਚ ਮੰਗਲਵਾਰ ਨੂੰ ਕੋਵਿਡ-19 ਦੇ 163 ਪਾਜੀਟਿਵ ਮਾਮਲੇ ਸਾਹਮਣੇ ਆਏ ਸਨ ਅਤੇ 5 ਮਰੀਜ਼ਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਚੰਡੀਗੜ੍ਹ ‘ਚ 204 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਤੇ 2 ਮਰੀਜ਼ਾਂ ਦੀ ਮੌਤ ਹੋਈ। ਪੰਚਕੂਲਾ ਵਿਖੇ ਵੀ ਕੋਰੋਨਾ ਦੇ 236 ਨਵੇਂ ਕੇਸ ਸਾਹਮਣੇ ਆਏ ਤੇ ਤਿੰਨ ਲੋਕਾਂ ਦੀ ਮੌਤ ਹੋ ਗਈ । ਸੈਕਟਰ-19 ਨਿਵਾਸੀ 54 ਸਾਲਾ ਪ੍ਰੋੜ, ਸੈਕਟਰ-20 ਨਿਵਾਸੀ 64 ਸਾਲਾ ਬਜ਼ੁਰਗ ਅਤੇ ਪਿੰਜੌਰ ਨਿਵਾਸੀ 66 ਸਾਲਾ ਬਜ਼ੁਰਗ ਦੀ ਮੌਤ ਹੋ ਗਈ। ਹੁਣ ਤਕ 23 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁਕੀ ਹੈ।
ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਦੱਸਿਆ ਕਿ 104 ਕੋਰੋਨਾ ਇੰਫੈਕਟਿਡ ਮਰੀਜ਼ ਐਂਟੀਜਨ ਟੈਸਟ ਤਹਿਤ ਸਾਹਮਣੇ ਆਏ ਜਦੋਂ ਕਿ 112 ਦੀ ਰਿਪੋਰਟ ਪੈਂਡਿੰਗ ਹੈ। ਕੋਵਿਡ ਲੈਬ ਵਿੱਚ 20 ਹੋਰ ਲੋਕਾਂ ਦੀ ਰਿਪੋਰਟ ਵੀ ਪਾਜੀਟਿਵ ਆਈ ਹੈ। ਜਿਲ੍ਹੇ ਦੇ 179 ਕੋਰੋਨਾ ਪੀੜਤ ਹਨ। ਭਾਵੇਂ ਪ੍ਰਸ਼ਾਸਨ ਵਲੋਂ ਕੋਰੋਨਾ ਨੂੰ ਰੋਕਣ ਲਈ ਹਰ ਅਹਿਤਿਆਤ ਵਰਤੀ ਜਾ ਰਹੀ ਹੈ ਪਰ ਫਿਰ ਵੀ ਰੋਜ਼ਾਨਾ ਬਹੁਤ ਵੱਡੀ ਗਿਣਤੀ ਵਿੱਚ ਕੇਸ ਸਾਹਮਣੇ ਆ ਰਹੇ ਹਨ।