245 new positive : ਜਿਲ੍ਹਾ ਜਲੰਧਰ ਵਿਖੇ ਕੋਰੋਨਾ ਦੇ ਕੇਸ ਬਹੁਤ ਵੱਡੀ ਗਿਣਤੀ ਵਿੱਚ ਸਾਹਮਣੇ ਆ ਰਹੇ ਹਨ। ਅੱਜ ਜਿਲ੍ਹੇ ਤੋਂ 245 ਨਵੇਂ ਕੋਰੋਨਾ ਪਾਜੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਤੇ ਇਸ ਤੋਂ ਇਲਾਵਾ 4 ਲੋਕਾਂ ਦੀ ਕੋਰੋਨਾ ਕਾਰਨ ਜਾਨ ਵੀ ਚਲੀ ਗਈ। ਜਲੰਧਰ ‘ਚ ਪਿਛਲੇ ਕੁਝ ਦਿਨਾਂ ਤੋਂ 200 ਤੋਂ ਵੱਧ ਮਾਮਲੇ ਰੋਜ਼ ਹੀ ਦੇਖਣ ਨੂੰ ਮਿਲ ਰਹੇ ਹਨ। ਕੋਰੋਨਾ ਨੇ ਜਿਲ੍ਹੇ ‘ਚ ਕੋਹਰਾਮ ਮਚਾਇਆ ਹੋਇਆ ਹੈ ਤੇ ਪ੍ਰਸ਼ਾਸਨ ਦੀਆਂ ਚਿੰਤਾਵਾਂ ਵੱਧ ਗਈਆਂ ਹਨ। ਸਿਹਤ ਵਿਭਾਗ ਵੱਲੋਂ ਅਹਿਤਿਆਤ ਵਰਤਣ ਦੇ ਬਾਵਜੂਦ ਇੰਨੀ ਵੱਡੀ ਗਿਣਤੀ ਵਿੱਚ ਕੋਰੋਨਾ ਦੇ ਕੇਸਾਂ ਦਾ ਆਉਣਾ ਸੱਚਮੁੱਚ ਹੈਰਾਨਗੀ ਵਾਲੀ ਗੱਲ ਹੈ।
ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸ ਦੇ 2110 ਨਵੇਂ ਕੇਸ ਸਾਹਮਣੇ ਆਏ ਹਨ। ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 65583 ਹੋ ਗਈ ਹੈ। ਕੱਲ ਕੋਰੋਨਾਵਾਇਰਸ ਨਾਲ 61 ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਕੁੱਲ੍ਹ ਗਿਣਤੀ 1923 ਹੋ ਗਈ ਹੈ। ਜਦਕਿ 47020 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ਨੂੰ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਇਨ੍ਹਾਂ ਕੇਸਾਂ ‘ਚ 16640 ਲੋਕ ਐਕਟਿਵ ਮਰੀਜ਼ ਹਨ। ਪੰਜਾਬ ਅੰਦਰ 534 ਮਰੀਜ਼ ਆਕਸੀਜਨ ਸਪੋਰਟ ‘ਤੇ ਹਨ ਜਦਕਿ 75 ਮਰੀਜ਼ ਵੈਂਟੀਲੇਟਰ ਤੇ ਹਨ। ਸੋਮਵਾਰ ਨੂੰ 2110 ਨਵੇਂ ਮਰੀਜ਼ ਸਾਹਮਣੇ ਆਏ ਹਨ। ਸੂਬੇ ‘ਚ ਕੁੱਲ 1212432 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਨ੍ਹਾਂ ਵਿੱਚੋਂ 65583 ਮਰੀਜ਼ ਕੋਰੋਨਾਵਾਇਰਸ ਨਾਲ ਇੰਫੈਕਟਿਡ ਪਾਏ ਗਏ ਹਨ।