250 citizens stranded : ਅਟਾਰੀ-ਵਾਹਗਾ ਬਾਰਡਰ ਦੇ ਰਸਤੇ ਵੀਰਵਾਰ ਨੂੰ ਪਾਕਿਸਤਾਨ ਤੋਂ 250 ਭਾਰਤੀ ਨਾਗਰਿਕ ਵਤਨ ਪਰਤ ਰਹੇ ਹਨ। ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਵੀ 498 ਭਾਰਤੀ ਕੌਮਾਂਤਰੀ ਸੜਕ ਪਾਕਿਸਤਾਨ ਤੋਂ ਪਰਤਣਗੇ. ਵੀਰਵਾਰ ਨੂੰ ਅਟਾਰੀ ਸੀਮਾ ਦੇ ਰਸਤੇ ਪਰਤਣ ਵਾਲੇ ਸਾਰੇ ਲੋਕ ਜੰਮੂ ਤੇ ਕਸ਼ਮੀਰ ਦੇ ਰਹਿਣ ਵਾਲੇ ਹਨ। ਪਾਕਿਸਤਾਨ ਤੋਂ ਆਉਣ ਵਾਲੇ ਭਾਰਤੀ ਨਾਗਰਿਕਾਂ ਦੀ ਜਾਂਚ ਲਈ ਸਰਹੱਦ ‘ਤੇ ਮੈਡੀਕਲ ਟੀਮ ਵੀ ਤਾਇਨਾਤ ਕੀਤੀ ਗਈ ਹੈ। ਸਾਰੇ ਯਾਤਰੀਆਂ ਦੀ ਜਾਂਚ ਕੀਤੀ ਜਾਵੇਗੀ।
ਜਾਂਚ ਤੋਂ ਬਾਅਦ ਸਾਰਿਆਂ ਨੂੰ ਉਨ੍ਹਾਂ ਦੇ ਰਾਜਾਂ ਵਿਚ ਵਾਪਸ ਭੇਜਿਆ ਜਾਵੇਗਾ ਜਿਥੇ ਉਹ 14 ਦਿਨਾਂ ਲਈ ਕੁਆਰੰਟਾਈਨ ਰਹਿਣਗੇ। ਐੱਸ. ਡੀ. ਐੱਮ. ਸ਼ਿਵਰਾਜ ਸਿੰਘ ਦਾ ਕਹਿਣਾ ਹੈ ਕਿ ਪਾਕਿਸਤਾਨ ਤੋਂ ਅੱਜ ਭਾਰਤੀ ਨਾਗਰਿਕਾਂ ਦਾ ਪਹਿਲਾ ਦਲ ਆ ਰਿਹਾ ਹੈ। ਅੱਜ ਆਉਣ ਵਾਲੇ ਸਾਰੇ ਲੋਕ ਜੰਮੂ-ਕਸ਼ਮੀਰ ਦੇ ਰਹਿਣ ਵਾਲੇ ਹਨ। ਇਨ੍ਹਾਂ ਨੂੰ ਮੈਡੀਕਲ ਜਾਂਚ ਤੋਂ ਬਾਅਦ ਕੁਆਰੰਟਾਈਨ ਸੈਂਟਰ ਵਿਚ ਉਨ੍ਹਾਂ ਦੇ ਰਾਜ ਵਿਚ ਭੇਜ ਦਿੱਤਾ ਜਾਵੇਗਾ।
ਕੋਰੋਨਾ ਵਾਇਰਸ ਫੈਲਣ ਤੋਂ ਬਾਅਦ ਭਾਰਤ ਸਰਕਾਰ ਤੇ ਪਾਕਿਸਤਾਨ ਦੋਵੇਂ ਦੇਸ਼ਾਂ ਨੇ ਭਾਰਤ-ਪਾਕਿ ਸਰਹਦ ਦਾ ਰਸਤਾ ਬੰਦ ਕਰ ਦਿੱਤਾ ਸੀ। ਭਾਰਤ ਸਰਕਾਰ ਵਲੋਂ ਪਾਕਿਸਤਾਨ ਸਰਕਾਰ ਨੂੰ ਆਪਣੇ ਨਾਗਰਿਕਾਂ ਨੂੰ ਸੜਕ ਰਸਤੇ ਰਾਹੀਂ ਭੇਜਣ ਦੀ ਸਪੈਸ਼ਲ ਮਨਜ਼ੂਰੀ ਦੇਣ ਨੂੰ ਕਿਹਾ ਸੀ ਜਿਸ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਆਪਣੇ ਦੇਸ਼ ਵਿਚ ਫਸੇ ਭਾਰਤੀ ਨਾਗਰਿਕਾਂ ਨੂੰ ਵਾਹਗਾ-ਅਟਾਰੀ ਬਾਰਡਰ ਦੇ ਰਸਤੇ ਭਾਰਤ ਵਿਚ ਪ੍ਰਵੇਸ਼ ਕਰਨ ਦੀ ਇਜਾਜ਼ਤ ਦਿੱਤੀ ਹੈ।