26 from Amritsar : ਜਿਲ੍ਹਾ ਅੰਮ੍ਰਿਤਸਰ ਵਿਖੇ ਕੋਰੋਨਾ ਦਾ ਕਹਿਰ ਭਿਆਨਕ ਹੁੰਦਾ ਜਾ ਰਿਹਾ ਹੈ। ਅੱਜ ਉਥੋਂ ਕੋਵਿਡ-19 ਦੇ 26 ਨਵੇਂ ਪਾਜੀਟਿਵ ਕੇਸ ਸਾਹਮਣੇ ਆਏ ਤੇ ਇਸ ਤੋਂ ਇਲਾਵਾ ਦੋ ਹੋਰ ਮਰੀਜ਼ਾਂ ਦੀ ਕੋਰੋਨਾ ਕਾਰਨ ਜਾਨ ਚਲੀ ਗਈ। ਜਿਲ੍ਹਾ ਅੰਮ੍ਰਿਤਸਰ ਵਿਖੇ ਕੋਰੋਨਾ ਦੇ 1844 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿਚੋਂ 1256 ਸਿਹਤਯਾਬ ਹੋ ਚੁੱਕੇ ਹਨ ਤੇ ਅੰਮ੍ਰਿਤਸਰ ਵਿਖੇ ਕੋਰੋਨਾ ਨਾਲ 76 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਅੱਜ ਜਿਹੜੇ 26 ਪਾਜੀਟਿਵ ਕੇਸ ਸਾਹਮਣੇ ਆਏ ਹਨ ਉਨ੍ਹਾਂ ਵਿਚੋਂ ਜ਼ਿਆਦਾ ਪੁਲਿਸ ਦੇ ਮੁਲਾਜ਼ਮ ਹਨ।
ਇਸੇ ਤਰ੍ਹਾਂ ਜਿਲ੍ਹਾ ਫਾਜ਼ਿਲਕਾ ਤੋਂ ਵੀ 18 ਨਵੇਂ ਪਾਜੀਟਿਵ ਕੇਸ ਦੇਖਣ ਵਿਚ ਆਏ ਹਨ। ਇਨ੍ਹਾਂ ਵਿਚੋਂ 6 ਜਲਾਲਾਬਾਦ ਨਾਲ ਸਬੰਧਤ ਹਨ ਜਿਨ੍ਹਾਂ ਵਿਚੋਂ 1 ਮੋਹਕਮ ਅਰਾਈਆਂ, 1 ਦਸਮੇਸ਼ ਨਗਰ, 1 ਗਣੇਸ਼ ਨਗਰੀ, 1 ਅਗਰਵਾਲ ਕਾਲੋਨੀ, 2 ਢਾਣੀ ਲਾਹੌਰੀਆ ਨਾਲ ਸਬੰਧਤ ਹਨ। 8 ਲੋਕ ਫਾਜ਼ਿਲਕਾ ਦੇ ਸ਼ਹਿਰ ਦੇ ਪਿੰਡਾਂ ਨਾਲ ਸਬੰਧਤ ਹਨ ਤੇ ਅਬੋਹਰ ਤੋਂ ਵੀ 3 ਲੋਕਾਂ ਦੀ ਰਿਪੋਰਟ ਕੋਰੋਨਾ ਪਾਜੀਟਿਵ ਪਾਈ ਗਈ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ. ਕਟਾਰੀਆ ਵਲੋਂ ਦਿੱਤੀ ਗਈ।
ਪੂਰੇ ਦੇਸ਼ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 16 ਲੱਖ ਤਕ ਪੁੱਜ ਗਈ ਹੈ ਤੇ 35747 ਲੋਕ ਇਸ ਵਾਇਰਸ ਕਾਰਨ ਆਪਣੀ ਜਾਨ ਵੀ ਦੇ ਚੁੱਕੇ ਹਨ। ਪਿਛਲੇ ਲਗਭਗ 24 ਘੰਟਿਆਂ ਦਰਮਿਆਨ 55079 ਮਾਮਲੇ ਸਾਹਮਣੇ ਆਏ ਹਨ ਤੇ 779 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ ਐਕਟਿਵ ਮਾਮਲਿਆਂ ਦੀ ਗਿਣਤੀ 545318 ਹੈ। ਪ੍ਰਸ਼ਾਸਨ ਵਲੋਂ ਲੋਕਾਂ ਨੂੰ ਮਾਸਕ ਪਹਿਨੇ ਬਿਨਾਂ ਘਰ ਤੋਂ ਬਾਹਰ ਨਾ ਜਾਣ ਦੀਆਂ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ ਤੇ ਨਾਲ ਹੀ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਕਰਨ ਲਈ ਵੀ ਕਿਹਾ ਜਾ ਰਿਹਾ ਹੈ।