26 new positive : ਮੋਹਾਲੀ ਵਿਚ ਐਤਵਾਰ ਨੂੰ ਕੋਰੋਨਾ ਦੇ 26 ਨਵੇਂ ਪਾਜੀਟਿਵ ਕੇਸ ਸਾਹਮਣੇ ਆਏ ਹਨ। ਨਯਾਗਾਓਂ, ਜ਼ੀਰਕਪੁਰ, ਖਰੜ, ਡੇਰਾਬੱਸੀ, ਸੋਹਾਣਾ ਵਿਚ ਨਵੇਂ ਕੇਸ ਆਉਣ ਨਾਲ ਪ੍ਰਸ਼ਾਸਨ ਵਿਚ ਹੜਕੰਪ ਮਚ ਗਿਆ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਵਿਚ ਸ਼ਨੀਵਾਰ ਨੂੰ ਕੋਰੋਨਾ ਨਾਲ ਇਕ ਹੋਰ ਮੌਤ ਹੋ ਗਈ ਸੀ। ਸੈਕਟਰ-25 ਦੇ ਰਹਿਣ ਵਾਲੇ 24 ਸਾਲ ਦੇ ਵਿਅਕਤੀ ਦੀ ਸ਼ਨੀਵਾਰ ਨੂੰ ਕੋਰੋਨਾ ਕਾਰਨ ਗੌਰਮਿੰਟ ਮਲਟੀ ਸਪੈਸ਼ਿਲਟੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ।
ਸ਼ਨੀਵਾਰ ਨੂੰ ਸ਼ਹਿਰ ਵਿਚ 13 ਨਵੇਂ ਕੋਰੋਨਾ ਪਾਜੀਟਿਵ ਮਾਮਲੇ ਦਰਜ ਕੀਤੇ ਗਏ। ਸ਼ਹਿਰ ਵਿਚ ਹੁਣ ਤਕ 549 ਲੋਕਾਂ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਮਸੇਂ 128 ਐਕਟਿਵ ਕੋਰੋਨਾ ਮਰੀਜ਼ ਹਨ ਤੇ ਚੰਡੀਗੜ੍ਹ ਵਿਚ 413 ਵਿਅਕਤੀ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ ਤੇ ਜਿਲ੍ਹੇ ਵਿਚ ਹੁਣ ਤਕ ਕੋਰੋਨਾ ਨਾਲ 7 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਸ਼ਨੀਵਾਰ ਨੂੰ 5 ਕੋਰੋਨਾ ਪੀੜਤ ਲੋਕਾਂ ਨੂੰ ਛੁੱਟੀ ਵੀ ਦਿੱਤੀ ਗਈ।
ਅੰਕੜਿਆਂ ਮੁਤਾਬਕ ਮੌਜੂਦਾ ਸਮੇਂ 2,254 ਮਰੀਜ਼ਾਂ ਦਾ ਇਲਾਜ ਚਲ ਰਿਹਾ ਹੈ। ਇਨਾਂ ਵਿੱਚ 59 ਮਰੀਜ਼ ਆਕਸੀਜਨ ਸਪੋਰਟ ਤੇ ਵੈਂਟੀਲੇਟਰ ਤੇ ਹਨ। ਸ਼ਨੀਵਾਰ ਪੰਜ ਨਵੀਆਂ ਮੌਤਾਂ ਤੋਂ ਬਾਅਦ ਸੰਖਿਆਂ 198 ਹੋ ਗਈ ਹੈ। ਸ਼ਨੀਵਾਰ ਜਲੰਧਰ ਚ ਦੋ, ਪਠਾਨਕੋਟ, ਸੰਗਰੂਰ, ਲੁਧਿਆਣਾ ਤੇ ਪਟਿਆਲਾ ਚ 1-1 ਮਰੀਜ਼ ਦੀ ਮੌਤ ਹੋਈ ਹੈ। ਪੰਜਾਬ ‘ਚ ਇੱਕ ਵਾਰ ਕੋਰੋਨਾ ਤੇ ਬਿਹਤਰ ਤਰੀਕੇ ਨਾਲ ਕਾਬੂ ਪਾ ਲਿਆ ਗਿਆ ਸੀ ਪਰ ਇਸ ਤੋਂ ਬਾਅਦ ਮੁੜ ਪੌਜ਼ੇਟਿਵ ਕੇਸਾਂ ‘ਚ ਲਗਾਤਾਰ ਇਜ਼ਾਫਾ ਹੋਣਾ ਸ਼ੁਰੂ ਹੋ ਗਿਆ ਤੇ ਹੁਣ ਰਿਕਵਰੀ ਰੇਟ ‘ਚ ਗਿਰਾਵਟ ਸੂਬਾ ਵਾਸੀਆਂ ਲਈ ਚਿੰਤਾ ਦਾ ਵਿਸ਼ਾ ਹੈ।