ਪੰਜਾਬ ਵਿਚ ਨਸ਼ਾ ਤਸਕਰਾਂ ਨੂੰ ਠੱਲ ਪਾਉਣ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਲੜੀ ਵਿਚ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਛਾਪੇਮਾਰੀ ਕਰਕੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਫੜੇ ਗਏ ਮੁਲਜਮਾਂ ਕੋਲੋਂ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ।
ਪਹਿਲੇ ਮਾਮਲੇ ‘ਚ ਥਾਣਾ ਲਾਡੋਵਾਲ ਦੀ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੇ ਖਹਿਰਾ ਬੇਟ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉੱਥੋਂ ਲੰਘ ਰਹੇ ਮੁਲਜ਼ਮ ਮਹਿੰਦਰ ਸਿੰਘ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ। ਇਸ ਮਗਰੋਂ ਜਦੋਂ ਪੁਲਿਸ ਨੇ ਉਸ ਦੀ ਤਲਾਸ਼ੀ ਲਈ ‘ਤਾਂ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਦੂਜੇ ਮਾਮਲੇ ਵਿੱਚ ਐਂਟੀ ਨਾਰਕੋਟਿਕਸ ਸਟਾਫ਼ ਦੀ ਟੀਮ ਨੇ ਫੋਕਲ ਪੁਆਇੰਟ ਇਲਾਕੇ ਵਿੱਚ ਨਾਕਾਬੰਦੀ ਦੌਰਾਨ ਮਨਮੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ : ਤੁਰਕੀ ‘ਚ ਫਿਰ ਮਹਿਸੂਸ ਹੋਏ ਭੂਚਾਲ ਦੇ ਝਟਕੇ, ਹੁਣ ਤੱਕ 34 ਹਜ਼ਾਰ ਤੋਂ ਵੱਧ ਲੋਕਾਂ ਦੀ ਹੋਈ ਮੌ.ਤ
ਜਾਣਕਾਰੀ ਦਿੰਦਿਆਂ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਨੂੰ ਸੂਚਨਾ ਮਿਲੀ ਸੀ ਕਿ ਇਕ ਮੁਲਜ਼ਮ ਕ੍ਰਿਸ਼ਨਾ ਇਲਾਕੇ ਵਿੱਚ ਹੈਰੋਇਨ ਸਪਲਾਈ ਕਰਨ ਲਈ ਆ ਰਿਹਾ ਹੈ। ਇਸ ਸੂਚਨਾ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਤਾਜਪੁਰ ਰੋਡ ’ਤੇ ਛਾਪਾ ਮਾਰ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਪੁਲਿਸ ਨੂੰ ਉਸ ਕੋਲੋਂ ਵੀ 50 ਗ੍ਰਾਮ ਹੈਰੋਇਨ ਮਿਲੀ। ਪੁਲਿਸ ਵੱਲੋਂ ਤਿੰਨਾਂ ਦੋਸ਼ੀਆਂ ‘ਤੋਂ ਪੁੱਛਗਿੱਛ ਕਿਤਿਓਂ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: