3 deaths due : ਪੰਜਾਬ ਵਿਚ ਕੋਰੋਨਾ ਵਿਕਰਾਲ ਰੂਪ ਧਾਰਦਾ ਜਾ ਰਿਹਾ ਹੈ। ਰੋਜ਼ਾਨਾ ਵੱਡੀ ਗਿਣਤੀ ਵਿਚ ਕੋਰੋਨਾ ਕਾਰਨ ਮੌਤਾਂ ਹੋ ਰਹੀਆਂ ਹਨ। ਅੱਜ ਜਿਲ੍ਹਾ ਮਾਨਸਾ ਤੋਂ ਕੋਵਿਡ-19 ਨਾਲ 3 ਲੋਕਾਂ ਦੀ ਜਾਨ ਚਲੀ ਗਈ। ਜਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਸਮੇਂ-ਸਮੇਂ ‘ਤੇ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ ਪਰ ਇਸ ਦੇ ਬਾਵਜੂਦ ਕੋਰੋਨਾ ਦੇ ਪਾਜੀਟਿਵ ਕੇਸ ਨਾ ਤਾਂ ਘੱਟ ਰਹੇ ਹਨ ਤੇ ਨਾ ਹੀ ਮਰਨ ਵਾਲਿਆਂ ਦਾ ਅੰਕੜਾ।
ਇਥੇ ਇਹ ਵੀ ਦੱਸਣਯੋਗ ਹੈ ਕਿ ਜਿਲ੍ਹਾ ਮਾਨਸਾ ਵਿਖੇ ਅੱਜ ਕੋਰੋਨਾ ਦੇ 18 ਪਾਜੀਟਿਵ ਨਵੇਂ ਕੇਸ ਸਾਹਮਣੇ ਆਏ ਜਿਨ੍ਹਾਂ ਨੂੰ ਰਿਪੋਰਟ ਆਉਣ ਤੋਂ ਬਾਅਦ ਆਈਸੋਲੇਟ ਕਰ ਦਿੱਤਾ ਗਿਆ ਹੈ। ਮਾਨਸਾ ਵਿਚ ਹੁਣ ਤਕ ਕੋਰੋਨਾ ਨਾਲ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਲਗਭਗ 23740 ਵਿਅਕਤੀਆਂ ਦੇ ਸੈਂਪਲ ਲੈਬ ਵਿਚ ਭੇਜੇ ਗਏ ਹਨ ਜਿਨ੍ਹਾਂ ‘ਚੋਂ 424 ਦੀ ਰਿਪੋਰਟ ਪਾਜੀਟਿਵ ਪਾਈ ਗਈ ਅਤੇ 247 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਤੇ ਐਕਟਿਵ ਕੇਸਾਂ ਦੀ ਗਿਣਤੀ 169 ਹੈ। ਸਿਹਤ ਵਿਭਾਗ ਦੀ ਟੀਮ ਵਲੋਂ ਇੰਫੈਕਟਿਡ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਵਾਲੇ ਵਿਅਕਤੀਆਂ ਦੇ ਸੈਂਪਲ ਤੇਜ਼ੀ ਨਾਲ ਲਏ ਜਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਟੈਸਟ ਵਾਸਤੇ ਭੇਜਿਆ ਜਾ ਸਕੇ ਤੇ ਕੋਰੋਨਾ ਦੇ ਪ੍ਰਭਾਵ ਨੂੰ ਘਟਾਇਆ ਜਾ ਸਕੇ।
ਸੂਬੇ ‘ਚ ਕਲ ਕੁੱਲ 907160 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਗਏ ਜਿਸ ਵਿਚੋਂ 41779 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 26528 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 14165 ਲੋਕ ਐਕਟਿਵ ਮਰੀਜ਼ ਹਨ। ਐਤਵਾਰ ਨੂੰ 1136 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ 242 ਮਰੀਜ਼ ਲੁਧਿਆਣਾ ਤੋਂ, 188 ਪਟਿਆਲਾ ਤੋਂ ਅਤੇ 107 ਜਲੰਧਰ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 2226 ਮਰੀਜ਼ ਸਿਹਤਯਾਬ ਹੋਏ ਹਨ।ਅੱਜ ਸਭ ਤੋਂ ਵੱਧ 19 ਮੌਤਾਂ ਪਟਿਆਲਾ ‘ਚ ਹੋਈਆਂ ਹਨ।