3000 liters seized : ਜਲਾਲਾਬਾਦ : ਸੂਬੇ ਵਿਚ ਜ਼ਹਿਰੀਲੀ ਸ਼ਰਾਬ ਦਾ ਮਾਮਲਾ ਕਾਫੀ ਗਰਮਾਇਆ ਹੋਇਆ ਹੈ ਕਿਉਂਕਿ ਇਸ ਨਾਲ ਬਹੁਤ ਸਾਰੇ ਬੇਕਸੂਰ ਲੋਕਾਂ ਦੀ ਜਾਨ ਚਲੀ ਗਈ। ਇਸੇ ਤਹਿਤ ਪੰਜਾਬ ‘ਚ ਪੁਲਿਸ ਤੇ ਐਕਸਾਈਜ਼ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਥਾਵਾਂ ‘ਤੇ ਛਾਪੇ ਮਾਰੇ ਜਾ ਰਹੇ ਹਨ ਤਾਂ ਜੋ ਇਸ ‘ਚ ਸ਼ਾਮਲ ਦੋਸ਼ੀਆਂ ਨੂੰ ਜਲਦ ਫੜਿਆ ਜਾਵੇ ਤੇ ਉਨ੍ਹਾਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ।
ਅੱਜ ਜਲਾਲਾਬਾਦ ਦੇ ਪਿੰਡ ਮਹਾਲਮ ਵਿਖੇ ਪੁਲਿਸ ਤੇ ਐਕਸਾਈਜ਼ ਵਿਭਾਗ ਨੂੰ ਵੱਡੀ ਸਫਲਤਾ ਮਿਲੀ। ਪੁਲਿਸ ਟੀਮ ਵਲੋਂ ਲਗਾਤਾਰ ਅੱਜ ਚੌਥੇ ਦਿਨ ਵੀ ਛਾਪਾ ਮਾਰਿਆ ਗਿਆ ਤੇ ਵੱਡੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਤੇ ਲਾਹਣ ਬਰਾਮਦ ਕੀਤੀ ਗਈ। ਅੱਜ ਮਾਰੇ ਗਏ ਛਾਪੇ ਵਿਚ ਆਬਕਾਰੀ ਵਿਭਾਗ ਤੇ ਪੁਲਿਸ ਟੀਮ ਨੂੰ 100 ਬੋਤਲਾਂ ਨਾਜਾਇਜ਼ ਸ਼ਰਾਬ ਤੇ 3000 ਲੀਟਰ ਲਾਹਣ ਬਰਾਮਦ ਕੀਤੀ ਗਈ। ਅੱਜ ਮਾਰੇ ਗਏ ਛਾਪੇ ਵਿਚ ਥਾਣਾ ਵੇਰੋਕਾ ਦੀ ਪੁਲਿਸ ਟੀਮ ਵਿਚ 100 ਪੁਲਿਸ ਮੁਲਾਜ਼ਮ ਸ਼ਾਮਲ ਸਨ। ਸ਼ਰਾਬ ਸਮਗਲਰਾਂ ਖਿਲਾਫ ਪੁਲਿਸ ਵਲੋਂ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ। ਸ਼ਰਾਬ ਸਮੱਗਲਰਾਂ ਫਿਲਹਾਲ ਫਰਾਰ ਹਨ ਤੇ ਜਲਦ ਹੀ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।