32 corona positive : ਕੋਰੋਨਾ ਨੇ ਪੂਰੀ ਦੁਨੀਆ ਵਿਚ ਕੋਹਰਾਮ ਮਚਾਇਆ ਹੋਇਆ ਹੈ। ਪੰਜਾਬ ਵਿਚ ਇਸ ਦੇ ਕੇਸਾਂ ਦੀ ਗਿਣਤੀ ਨੇ ਬਹੁਤ ਰਫਤਾਰ ਫੜੀ ਹੋਈ ਹੈ। ਅੱਜ ਜਿਲ੍ਹਾ ਗੁਰਦਾਸਪੁਰ ਤੋਂ 32 ਅਤੇ ਰੂਪਨਗਰ ਤੋਂ 43 ਨਵੇਂ ਪਾਜੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਗੁਰਦਾਸਪੁਰ ‘ਚ ਹੁਣ ਤਕ 30 ਲੋਕਾਂ ਦੀ ਜਾਨ ਕੋਰੋਨਾ ਵਾਇਰਸ ਕਾਰਨ ਜਾ ਚੁਕੀ ਹੈ। ਇਥੇ 50178 ਲੋਕਾਂ ਦੇ ਸੈਂਪਲ ਕੋਰੋਨਾ ਟੈਸਟ ਲਈ ਭੇਜੇ ਜਾ ਚੁੱਕੇ ਹਨ ਤੇ 49526 ਦੀ ਰਿਪੋਰਟ ਨੈਗੇਟਿਵ ਆਈ ਹੈ। ਗੁਰਦਾਸਪੁਰ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 1198 ਹੈ ਤੇ 1666 ਦੀ ਰਿਪੋਰਟ ਪੈਂਡਿੰਗ ਹੈ।
ਇਸੇ ਤਰ੍ਹਾਂ ਜਿਲ੍ਹਾ ਰੂਪਨਗਰ ਤੋਂ ਅੱਜ ਕੋਰੋਨਾ ਦੇ 43 ਪਾਜੀਟਿਵ ਕੇਸ ਸਾਹਮਣੇ ਆਏ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਐੱਚ. ਐੱਨ. ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਵਿਚੋਂ 11 ਕੇਸ ਰੂਪਨਗਰ ਤੋਂ, 4 ਸ੍ਰੀ ਆਨੰਦਪੁਰ ਸਾਹਿਬ ਤੋਂ, 18 ਭਰਤਗੜ੍ਹ ਤੋਂ ਤੇ 1-1 ਕੇਸ ਸ੍ਰੀ ਚਮਕੌਰ ਸਾਹਿਬ ਤੇ ਕੀਰਤਪੁਰ ਸਾਹਿਬ ਤੋਂ ਪਾਇਆ ਗਿਆ ਹੈ। ਰੂਪਨਗਰ ‘ਚ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 513 ਹੈ ਤੇ ਐਕਟਿਵ ਕੇਸ 115 ਹਨ। ਹੁਣ ਤਕ ਜਿਲ੍ਹੇ ਵਿਚ ਕੋਰੋਨਾ ਨਾਲ 9 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ।
ਪ੍ਰਸ਼ਾਸਨ ਵਲੋਂ ਲੋਕਾਂ ਨੂੰ ਵਾਰ-ਵਾਰ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਕਿ ਜੇਕਰ ਕਿਸੇ ਨੂੰ ਖਾਸੀ, ਜ਼ੁਕਾਮ ਜਾਂ ਸਾਹ ਲੈਣ ਵਿਚ ਕੋਈ ਮੁਸ਼ਕਲ ਹੈ ਤਾਂ ਉਹ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਾਵੇ ਤੇ ਆਪਣੇ ਆਪ ਨੂੰ ਘਰ ‘ਚ ਹੀ ਏਕਾਂਤਵਾਲ ਰੱਖੇ। ਨਾਲ ਹੀ ਸਿਵਲ ਸਰਜਨ ਡਾ. ਕਿਸ਼ਨ ਚੰਦ ਨੇ ਕਿਹਾ ਕਿ ਛੋਟੇ ਬੱਚਿਆਂ ਤੇ 60 ਸਾਲ ਤੋਂ ਵਧ ਉਮਰ ਦੇ ਬਜ਼ੁਰਗਾਂ ਨੂੰ ਆਪਣਾ ਖਾਸ ਧਿਆਨ ਰੱਖਣਾ ਚਾਹੀਦਾ ਹੈ ਕਿਉਂਕਿ ਇਸ ਉਮਰ ‘ਚ ਕੋਰੋਨਾ ਵਾਇਰਸ ਦਾ ਡਰ ਵਧ ਹੁੰਦਾ ਹੈ। ਪ੍ਰਸ਼ਾਸਨ ਵਲੋਂ ਉਨ੍ਹਾਂ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ ਜਿਹੜੇ ਕੋਰੋਨਾ ਇੰਫੈਕਟਿਡ ਲੋਕਾਂ ਦੇ ਸੰਪਰਕ ‘ਚ ਆਏ ਹਨ ਤਾਂ ਜੋ ਕੋਰੋਨਾ ਦੀ ਵਧਦੀ ਲਾਗ ਨੂੰ ਜਲਦੀ ਕੰਟਰੋਲ ਕੀਤਾ ਜਾ ਕੇ।