4 killed with : ਕੋਰੋਨਾ ਦਾ ਕਹਿਰ ਸੂਬੇ ਵਿਚ ਦਿਨੋ-ਦਿਨ ਵਧ ਰਿਹਾ ਹੈ। ਜਿਲ੍ਹਾ ਜਲੰਧਰ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿਚ ਕੇਸ ਸਾਹਮਣੇ ਆ ਰਹੇ ਹਨ। ਅੱਜ ਇਥੇ ਕੋਰੋਨਾ ਕਾਰਨ 4 ਮਰੀਜ਼ਾਂ ਦੀ ਮੌਤ ਹੋ ਗਈ ਤੇ ਇਸ ਦੇ ਨਾਲ ਹੀ 80 ਪਾਜੀਟਿਵ ਕੇਸਾਂ ਦੀ ਪੁਸ਼ਟੀ ਹੋਈ। ਰੋਜ਼ਾਨਾ ਇੰਨੀ ਵੱਡੀ ਗਿਣਤੀ ਵਿਚ ਕੋਰੋਨਾ ਕੇਸ ਆਉਣ ਕਾਰਨ ਲੋਕਾਂ ਵਿਵਚ ਸਹਿਮ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਹੁਣ ਜਿਲ੍ਹੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 3136 ਹੋ ਗਈ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ।
ਪੰਜਾਬ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 23000 ਤੋਂ ਵਧ ਹੋ ਗਈ ਹੈ। ਲੁਧਿਆਣਾ ਵਿਚ ਕੋਰੋਨਾ ਦੇ ਸਭ ਤੋਂ ਵਧ ਕੇਸ 5032 ਹੋ ਗਏ ਹਨ। ਇਸੇ ਤਰ੍ਹਾਂ ਅੰਮ੍ਰਿਤਸਰ ‘ਚ 2376, ਜਲੰਧਰ ‘ਚ 3136, ਫਰੀਦਕੋਟ ‘ਚ 391, ਗੁਰਦਾਸਪੁਰ ‘ਚ 878, ਫਤਿਹਗੜ੍ਹ ਸਾਹਿਬ ‘ਚ 503, ਮੋਗਾ ‘ਚ 589, ਨਵਾਂਸ਼ਹਿਰ ‘ਚ 367, ਮੁਕਤਸਰ ‘ਚ 312, ਕਪੂਰਥਲਾ ‘ਚ 431, ਤਰਨਤਾਰਨ ‘ਚ 474, ਪਠਾਨਕੋਟ ‘ਚ 554, ਸੰਗਰੂਰ ‘ਚ 1281, ਰੂਪਨਗਰ ‘ਚ 410, ਫਾਜ਼ਿਲਕਾ ‘ਚ 367 ਕੇਸ ਹੋ ਗਏ ਹਨ। ਸੂਬੇ ਵਿਚ ਕੋਰੋਨਾ ਵਾਇਰਸ ਕਾਰਨ 587 ਲੋਕ ਆਪਣੀ ਜਾਨ ਗੁਆ ਚੁੱਕੇ ਹਨ।
ਪੰਜਾਬ ‘ਚ ਕੋਰੋਨਾ ਵਾਇਰਸ ਦੀ ਰਫ਼ਤਾਰ ਢਿੱਲੀ ਨਹੀਂ ਹੋ ਰਹੀ। ਆਏ ਦਿਨ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ‘ਚੋਂ ਨਵੇ ਪੌਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ। ਕਲ ਪੰਜਾਬ ‘ਚ 987 ਨਵੇਂ ਕੇਸ ਦਰਜ ਕੀਤੇ ਗਏ ਜਦਕਿ 24 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ 587 ਹੋ ਗਿਆ ਹੈ। ਪੰਜਾਬ ‘ਚ ਕੋਰੋਨਾ ਵਾਇਰਸ ਦੇ ਹੁਣ ਤਕ 23,903 ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 15,319 ਲੋਕ ਕੋਰੋਨਾ ਖਿਲਾਫ ਜੰਗ ਜਿੱਤ ਚੁੱਕੇ ਹਨ ਯਾਨੀ ਕਿ ਠੀਕ ਹੋਕੇ ਘਰਾਂ ਨੂੰ ਪਰਤ ਗਏ। ਮੌਜੂਦਾ ਸਮੇਂ 7,998 ਐਕਟਿਵ ਕੇਸ ਹਨ। ਮੌਜੂਦਾ ਸਮੇਂ ਪੰਜਾਬ ‘ਚ 22 ਲੋਕਾਂ ਦੀ ਹਾਲਤ ਗੰਭੀਰ ਹੈ ਜੋ ਵੈਂਟੀਲੇਟਰ ‘ਤੇ ਹਨ।