47 new cases : ਅੱਜ ਜਿਲ੍ਹਾ ਫਤਿਹਗੜ੍ਹ ਸਾਹਿਬ ਤੋਂ 47 ਅਤੇ ਖਮਾਣੋਂ ਤੋਂ 4 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਇਕ ਔਰਤ ਦੀ ਕੋਰੋਨਾ ਨਾਲ ਮੌਤ ਵੀ ਹੋ ਗਈ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਕਿਹਾ ਕਿ ਹੁਣ ਤਕ ਜਿਲ੍ਹੇ ਵਿਚ ਕੋਰੋਨਾ ਕਾਰਨ 15 ਲੋਕਾਂ ਦੀ ਜਾਨ ਜਾ ਚੁੱਕੀ ਹੈ ਤੇ ਐਕਟਿਵ ਕੇਸਾਂ ਦੀ ਗਿਣਤੀ 256 ਤਕ ਜਾ ਪੁੱਜੀ ਹੈ।
ਜਿਲ੍ਹੇ ‘ਚ 21777 ਲੋਕਾਂ ਦੇ ਸੈਂਪਲ ਲੈ ਕੇ ਭੇਜੇ ਜਾ ਚੁੱਕੇ ਹਨ ਜਿਨ੍ਹਾਂ ਵਿਚੋਂ 20,502 ਦੀ ਰਿਪੋਰਟ ਨੈਗੇਟਿਵ ਆਈ ਹੈ। 769 ਲੋਕਾਂ ਦੀ ਰਿਪੋਰਟ ਪਾਜੀਟਿਵ ਆਈ ਚੁੱਕੀ ਹੈ ਤੇ 498 ਲੋਕ ਸਿਹਤਯਾਬ ਹੋ ਕੇ ਤੇ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਵਾਪਸ ਪਰਤ ਚੁੱਕੇ ਹਨ। ਇਸੇ ਤਰ੍ਹਾਂ ਖਮਾਣੋਂ ਵਿਖੇ ਵੀ ਕੋਰੋਨਾ ਕੇਸ ਬਹੁਤ ਤੇਜ਼ੀ ਨਾਲ ਵਧ ਰਹੇ ਹਨ। ਅੱਜ ਜਿਹੜੇ 4 ਪਾਜੀਟਿਵ ਕੇਸ ਸਾਹਮਣੇ ਆਏ ਹਨ ਉਨ੍ਹਾਂ ਵਿਚੋਂ 3 ਪੁਰਸ਼ ਤੇ ਇਕ ਔਰਤ ਸ਼ਾਮਲ ਹੈ। ਇਹ ਜਾਣਕਾਰੀ ਸੀਨੀਅਰ ਮੈਡੀਕਲ ਅਫਸਰ ਡਾ. ਹਰਭਜਨ ਰਾਮ ਤੇ ਡਾ. ਨਰੇਸ਼ ਚੌਹਾਨ ਵਲੋਂ ਦਿੱਤੀ ਗਈ। ਖਮਾਣੋਂ ਵਿਖੇ ਜਨਰਲ ਸਟੋਰ ਚਲਾਉਣ ਵਾਲੇ ਇਕ ਵਿਅਕਤੀ ਦੀ ਰਿਪੋਰਟ ਵੀ ਪਾਜੀਟਿਵ ਆਈ ਹੈ। ਉਨ੍ਹਾਂ ਨੂੰ ਸਾਹ ਲੈਣ ‘ਚ ਤਕਲੀਫ ਹੋ ਰਹੀ ਸੈ। ਇਸ ਤੋਂ ਇਲਾਵਾ ਇੰਫੈਕਟਿਡ ਵਿਅਕਤੀ ਦੇ ਸੰਪਰਕ ‘ਚ ਆਉਣ ਵਾਲਾ 3 ਹੋਰਨਾਂ ਦੀ ਰਿਪੋਰਟ ਵੀ ਪਾਜੀਟਿਵ ਆਈ ਹੈ।
ਐੱਸ. ਐੱਮ. ਡਾਕਟਰ ਹਰਭਜਨ ਰਾਮ ਨੇ ਲੋਕਾਂ ਅਪੀਲ ਕੀਤੀ ਕਿ ਉਹ ਅਪਣੀ ਅਪਣੇ ਪਰਿਵਾਰ ਅਤੇ ਸਮਾਜ ਦੀ ਸੁਰੱਖਿਆ ਨੂੰ ਸਮਝਦੇ ਹੋਏ ਸਿਹਤ ਵਿਭਾਗ ਦੇ ਹੁਕਮਾਂ ਦੀ ਪਾਲਣਾ ਕਰਨ। ਤਾਂ ਹੀ ਆਪਾਂ ਇਸ ਨਾ ਮੁਰਾਦ ਬਿਮਾਰੀ ਤੋ ਬਚਾਅ ਕਰ ਸਕਦੇ ਹਾਂ। ਡਾ. ਹਰਭਜਨ ਰਾਮ ਨੇ ਦੱਸਿਆ ਕਿ ਉਕਤ ਪਾਜ਼ੀਟਿਵ ਆਏ ਮਰੀਜ਼ਾਂ ‘ਚੋਂ 27 ਸਾਲਾ ਨੌਜਵਾਨ ਨੇ ਖ਼ੁਦ ਉਨ੍ਹਾਂ ਦੱਸਿਆ ਕਿ ਉਸ ਦਾ ਸਾਥੀ, ਜਿੱਥੇ ਉਹ ਕਿਸੇ ਥਾਂ ਇਕੱਠੇ ਕੰਮ ਕਰਦੇ ਹਨ, ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਲਈ ਉਹ ਵੀ ਆਪਣੀ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਕੋਰੋਨਾ ਸੰਬੰਧੀ ਜਾਂਚ ਕਰਾਉਣਾ ਚਾਹੁੰਦਾ ਹੈ। ਉਨ੍ਹਾਂ ਦੱਸਿਆ ਕਿ ਟੈਸਟ ਕਰਨ ‘ਤੇ ਉਕਤ ਨੌਜਵਾਨ ਤੋਂ ਇਲਾਵਾ ਉਸ ਦੀ ਭੈਣ ਅਤੇ ਪਿਤਾ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਅਤੇ ਇੱਕ ਵਿਅਕਤੀ ਜੋ ਕਿ ਨਜਦੀਕ ਪਿੰਡ ਬਾਠਾਂ ਖੁਰਦ ਦਾ ਰਹਿਣ ਵਾਲਾ ਸੀ। ਉਸ ਦੀ ਚੰਡੀਗੜ੍ਹ ਸੈਕਟਰ 32 ਵਿੱਚ ਮੌਤ ਹੋ ਗਈ ਹੈ।