5 new corona positive : ਨਵਾਂਸ਼ਹਿਰ ਵਿਚ ਕੋਰੋਨਾ ਨੇ ਦੁਬਾਰਾ ਤੋਂ ਆਪਣੀ ਪਕੜ ਮਜ਼ਬੂਤ ਕਰਨੀ ਸ਼ੁਰੂ ਕਰ ਦਿੱਤੀ ਹੈ। ਅੱਜ ਨਵਾਂਸ਼ਹਿਰ ਵਿਚ ਇਕ ਪੁਲਿਸ ਮੁਲਾਜ਼ਮ ਤੇ 3 ਪ੍ਰਵਾਸੀ ਮਜ਼ਦੂਰ ਕੋਰੋਨਾ ਪਾਜੀਟਿਵ ਪਾਏ ਗਏ। ਪੰਜਾਬ ਵਿਚ ਕੁੱਲ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ 123 ਹੋ ਗਈ ਹੈ ਤੇ ਹੁਣ ਜਿਲ੍ਹੇ ਵਿਚ ਕੋਰੋਨਾ ਦੇ 18 ਐਕਟਿਵ ਕੇਸ ਹਨ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਾਜਿੰਦਰ ਪ੍ਰਸਾਦ ਭਾਟੀਆ ਨੇ ਦੱਸਿਆ ਕਿ 3 ਮਰੀਜ਼ਾਂ ਨੂੰ ਅੱਜ ਆਈਸੋਲੇਟ ਵਾਰਡ ਤੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ। ਨਵਾਂਸ਼ਹਿਰ ਵਿਚ ਕੋਰੋਨਾ ਨਾਲ ਇਕ ਮਰੀਜ਼ ਦੀ ਮੌਤ ਵੀ ਹੋ ਚੁੱਕੀ ਹੈ ਤੇ 104 ਮਰੀਜ਼ ਠੀਕ ਹੋ ਚੁੱਕੇ ਹਨ। ਅੱਜ ਜਿਹੜੇ 3 ਕੇਸ ਕੋਰੋਨਾ ਪਾਜੀਟਿਵ ਪਾਏ ਗਏ ਹਨ ਉਹ ਯੂ. ਪੀ. ਬਿਹਾਰ ਤੋਂ ਵਾਪਸ ਆਏ ਸਨ।
ਇਸੇ ਤਰ੍ਹਾਂ ਅਜਨਾਲਾ ਦੇ ਪਿੰਡ ਚਮਿਆਰੀ ਵਿਖੇ ਵੀ ਇਕ ਨੌਜਵਾਨ ਕੋਰੋਨਾ ਪਾਜੀਟਿਵ ਪਾਇਆ ਗਿਆ। ਨੌਜਵਾਨ ਦੀ ਪਛਾਣ 25 ਸਾਲਾ ਵਿਅਕਤੀ ਦੇ ਤੌਰ ‘ਤੇ ਹੋਈ ਹੈ। ਇਹ ਨੌਜਵਾਨ ਕੁਝ ਦਿਨ ਪਹਿਲਾਂ ਹੀ ਮਹਾਰਾਸ਼ਟਰ ਤੋਂ ਵਾਪਸ ਆਇਆ ਸੀ। ਰਿਪੋਰਟ ਪਾਜੀਟਿਵ ਆਉਣ ਤੋਂ ਬਾਅਦ ਨੌਜਵਾਨ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੰਜਾਬ ਵਿਚ ਕੋਰੋਨਾ ਦੇ 3321 ਮਾਮਲੇ ਸਾਹਮਣੇ ਹੋ ਚੁੱਕੇ ਹਨ। 2532 ਲੋਕ ਠੀਕ ਹੋ ਚੁੱਕੇ ਹਨ 687 ਐਕਟਿਵ ਕੇਸ ਹਨ ਤੇ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 75 ਤਕ ਪੁੱਜ ਚੁੱਕੀ ਹੈ।
ਸੂਬੇ ਵਿਚ ਲੌਕਡਾਊਨ ਵਿਚ ਦਿੱਤੀ ਢਿੱਲ ਕਾਰਨ ਰੋਜ਼ਾਨਾ ਕੋਰੋਨਾ ਦੇ ਕੇਸ ਵਧਦੇ ਜਾ ਰਹੇ ਹਨ। ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਤ ਦੇ 9 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤਕ ਸਖਤ ਕਰਫਿਊ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ ਤਾਂ ਜੋ ਕੋਰੋਨਾ ਦੀ ਵਧਦੀ ਗਿਣਤੀ ਨੂੰ ਕੰਟਰੋਲ ਕੀਤਾ ਜਾ ਸਕੇ।