59 new positiveਕੋਰੋਨਾ ਦਾ ਕਹਿਰ ਪਟਿਆਲੇ ਵਿਚ ਦਿਨੋ-ਦਿਨ ਵਧ ਰਿਹਾ ਹੈ। ਰੋਜ਼ਾਨਾ ਪਾਜੀਟਿਵ ਕੇਸਾਂ ਦੀ ਗਿਣਤੀ ਵਧ ਰਹੀ ਹੈ। ਅੱਜ ਪਟਿਆਲੇ ਵਿਖੇ 59 ਲੋਕਾਂ ਸਮੇਤ ਨਾਇਬ ਤਹਿਸੀਲਦਾਰ ਦੀ ਰਿਪੋਰਟ ਕੋਰੋਨਾ ਪਾਜੀਟਿਵ ਪਾਈ ਗਈ ਹੈ। ਜਿਲ੍ਹੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 634 ਹੋ ਗਈ ਹੈ। 223 ਮਰੀਜ਼ ਕੋਰੋਨਾ ਖਿਲਾਫ ਜੰਗ ਲੜ ਚੁ੍ਰਕੇ ਹਨ ਤੇ ਐਕਟਿਵ ਮਾਮਲਿਆਂ ਦੀ ਗਿਣਤੀ ਅਜੇ ਵੀ ਪਟਿਆਲੇ ਵਿਚ 500 ਤੋਂ ਵਧ ਹੈ। ਇਸ ਖਤਰਨਾਕ ਵਾਇਰਸ ਨਾਲ ਲਗਭਗ 10 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇੰਨੀ ਵੱਡੀ ਗਿਣਤੀ ਵਿਚ ਕੋਰੋਨਾ ਪਾਜੀਟਿਵ ਮਰੀਜ਼ਾਂ ਦੇ ਆਉਣ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਸੂਬੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 7900 ਤਕ ਪੁੱਜ ਗਈ ਹੈ। ਪੰਜਾਬ ਵਿਚ ਅੰਮ੍ਰਿਤਸਰ ਵਿਖੇ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ 1111 ਤਕ ਪੁੱਜ ਗਈ ਹੈ। ਇਸੇ ਤਰ੍ਹਾਂ ਜਲੰਧਰ ‘ਚ 1217, ਸੰਗਰੂਰ ‘ਚ 641, ਪ’ਚ 297, ਰੋਪੜ ‘ਚ 128, ਮੋਗਾ ‘ਚ 143, ਫਰੀਦਕੋਟ ‘ਚ 153, ਕਪੂਰਥਲਾ ‘ਚ 128, ਫਿਰੋਜ਼ਪੁਰ ‘ਚ 157, ਫਾਜ਼ਿਲਕਾ ‘ਚ 105, ਬਠਿੰਡਾ ‘ਚ 141, ਬਰਨਾਲਾ ‘ਚ 74, ਮਾਨਸਾ ‘ਚ 63 ਕੋਰੋਨਾ ਪਾਜੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਸੂਬੇ ਵਿਚ ਕੋਰੋਨਾ ਨਾਲ 204 ਲੋਕ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ।
ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ। ਕਲ ਕੋਵਿਡ-19 ਦੇ 234 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7821 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਚਾਰ ਲੋਕਾਂ ਦੀ ਮੌਤ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ। ਪ੍ਰਸ਼ਾਸਨ ਵਲੋਂ ਵਾਰ-ਵਾਰ ਲੋਕਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕੇ।