62-year-old : ਕੋਰੋਨਾ ਦਾ ਕਹਿਰ ਘਟਣ ਦਾ ਨਾਂ ਨਹੀਂ ਲੈ ਰਿਹਾ। ਸੂਬੇ ਵਿਚ ਦਿਨੋ-ਦਿਨ ਕੋਰੋਨਾ ਦੇ ਕੇਸ ਵਧਦੇ ਜਾ ਰਹੇ ਹਨ ਤੇ ਇਸ ਖਤਰਨਾਕ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ ਦਿਨੋ-ਦਿਨ ਵਧ ਰਹੀ ਹੈ। ਅੱਜ ਫਿਰੋਜ਼ਪੁਰ ਤੋਂ ਬੂਟਾ ਸਿੰਘ ਪੁੱਤਰ ਸੋਹਣ ਲਾਲ ਵਾਸੀ ਭਗਤ ਸਿੰਘ ਕਾਲੋਨੀ (62) ਦੀ ਕੋਰੋਨਾ ਨਾਲ ਮੌਤ ਹੋ ਗਈ। ਇਸ ਤਰ੍ਹਾਂ ਹੁਣ ਜਿਲ੍ਹਾ ਫਿਰੋਜ਼ਪੁਰ ਤੋਂ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 5 ਤਕ ਪੁੱਜ ਗਈ ਹੈ।
ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ। ਕਲ ਕੋਰੋਨਾਵਾਇਰਸ ਦੇ 381 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 10889 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 2 ਮੌਤ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 263 ਹੋ ਗਈ ਹੈ।
ਮੰਗਲਵਾਰ ਨੂੰ 381 ਨਵੇਂ ਮਰੀਜ਼ ਸਾਹਮਣੇ ਆਏ ਹਨ।ਅੱਜ ਕੁੱਲ੍ਹ 271 ਮਰੀਜ਼ ਸਿਹਤਯਾਬ ਹੋਏ ਹਨ।ਸੂਬੇ ‘ਚ ਕੁੱਲ 478421 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 10889 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 7389 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 3237 ਲੋਕ ਐਕਟਿਵ ਮਰੀਜ਼ ਹਨ।