67ਵੇਂ ਨੈਸ਼ਨਲ ਸਕੂਲ ਖੇਡਾਂ ਦੌਰਾਨ ਪੰਜਾਬ ਦੇ ਖਿਡਾਰੀਆਂ ਨੇ ਹੁਣ ਤੱਕ ਬੇਹਤਰੀਨ ਪ੍ਰਦਰਸ਼ਨ ਕੀਤਾ ਹੈ। ਇਹ ਜਾਣਕਾਰੀ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਦੇ ਖਿਡਾਰੀਆਂ ਨੇ ਨੈਸ਼ਨਲ ਸਕੂਲ ਖੇਡਾਂ ਵਿਚ ਜਿੱਤੇ 142 ਮੈਡਲ ਜਿੱਤੇ ਹਨ ਜਿਨ੍ਹਾਂ ਵਿਚ 46 ਸੋਨੇ ਦੇ, 33 ਚਾਂਦੀ ਦੇ ਤੇ 63 ਕਾਂਸੇ ਦੇ ਤਮਗੇ ਹਨ। ਉਨ੍ਹਾਂ ਦੱਸਿਆ ਕਿ ਇਹ ਖੇਡ ਫਰਵਰੀ 2024 ਵਿਚ ਖਤਮ ਹੋਣਗੇ।
ਪੰਜਾਬ ਨੇ ਤੀਰਅੰਦਾਜ਼ੀ ਵਿੱਚ 4 ਸੋਨ, 3 ਚਾਂਦੀ ਅਤੇ 5 ਕਾਂਸੀ ਦੇ ਤਗਮਿਆਂ ਸਮੇਤ ਕੁੱਲ 12 ਤਗਮੇ ਜਿੱਤੇ। ਅਥਲੈਟਿਕਸ ਵਿੱਚ 1 ਸੋਨ, 1 ਚਾਂਦੀ ਅਤੇ 1 ਕਾਂਸੀ ਦੇ ਤਗਮੇ ਸਮੇਤ ਕੁੱਲ 3 ਤਗਮੇ ਜਿੱਤੇ। ਬੈਡਮਿੰਟਨ ਵਿੱਚ 1 ਸੋਨ ਅਤੇ 1 ਕਾਂਸੀ ਦਾ ਤਗਮਾ ਜਿੱਤਿਆ। ਮੁੱਕੇਬਾਜ਼ੀ ਵਿੱਚ 4 ਸੋਨ, 5 ਚਾਂਦੀ ਅਤੇ 12 ਕਾਂਸੀ ਦੇ ਤਗਮੇ ਸਮੇਤ ਕੁੱਲ 21 ਤਗਮੇ ਜਿੱਤੇ। ਤਲਵਾਰਬਾਜ਼ੀ ਵਿੱਚ 2 ਸੋਨ ਅਤੇ 4 ਕਾਂਸੀ ਦੇ ਤਗਮੇ ਸਮੇਤ ਕੁੱਲ 6 ਤਗਮੇ ਜਿੱਤੇ।
ਫੁੱਟਬਾਲ ਵਿੱਚ 1 ਕਾਂਸੀ ਦਾ ਤਗਮਾ ਜਿੱਤਿਆ। ਜਿਮਨਾਸਟਿਕ ਵਿੱਚ 1 ਕਾਂਸੀ ਦਾ ਤਗਮਾ ਜਿੱਤਿਆ। ਹੈਂਡਬਾਲ ਵਿੱਚ 1 ਚਾਂਦੀ ਅਤੇ 1 ਕਾਂਸੀ ਦੇ ਤਗਮੇ ਸਮੇਤ ਕੁੱਲ 2 ਤਗਮੇ ਜਿੱਤੇ। ਜੂਡੋ ਵਿੱਚ 7ਸੋਨੇ ਦੇ, 4 ਚਾਂਦੀ ਅਤੇ 3 ਕਾਂਸੀ ਦੇ ਤਗਮਿਆਂ ਸਮੇਤ ਕੁੱਲ 14 ਤਗਮੇ ਜਿੱਤੇ। ਕਬੱਡੀ ਵਿੱਚ 1 ਚਾਂਦੀ ਦਾ ਤਗਮਾ ਜਿੱਤਿਆ। ਕਰਾਟੇ ਵਿੱਚ 12 ਸੋਨ, 9 ਚਾਂਦੀ ਅਤੇ 12 ਕਾਂਸੀ ਦੇ ਤਗਮੇ ਸਮੇਤ ਕੁੱਲ 33 ਤਗਮੇ ਜਿੱਤੇ। ਖੋ-ਖੋ ਵਿੱਚ 1 ਕਾਂਸੀ ਦਾ ਤਗਮਾ ਜਿੱਤਿਆ।
ਸ਼ੂਟਿੰਗ ਵਿੱਚ 6 ਸੋਨ, 3 ਚਾਂਦੀ ਅਤੇ 3 ਕਾਂਸੀ ਦੇ ਤਗਮੇ ਸਮੇਤ ਕੁੱਲ 12 ਤਗਮੇ ਜਿੱਤੇ। ਤੈਰਾਕੀ ਵਿੱਚ 4 ਸੋਨ, 1 ਚਾਂਦੀ ਅਤੇ 2 ਕਾਂਸੀ ਦੇ ਤਗਮੇ ਸਮੇਤ ਕੁੱਲ 7 ਤਗਮੇ ਜਿੱਤੇ। ਟੈਨਿਸ ਵਿੱਚ 1 ਚਾਂਦੀ ਦਾ ਤਗਮਾ ਜਿੱਤਿਆ। ਵਾਲੀਬਾਲ ਵਿੱਚ 1 ਕਾਂਸੀ ਦਾ ਤਗਮਾ ਜਿੱਤਿਆ। ਵੇਟਲਿਫਟਿੰਗ ਵਿੱਚ 3 ਚਾਂਦੀ ਅਤੇ 4 ਕਾਂਸੀ ਦੇ ਤਗਮੇ ਸਮੇਤ ਕੁੱਲ 7 ਤਗਮੇ ਜਿੱਤੇ। ਕੁਸ਼ਤੀ ਫ੍ਰੀ ਸਟਾਈਲ ਵਿੱਚ 1 ਚਾਂਦੀ ਅਤੇ 9 ਕਾਂਸੀ ਦੇ ਤਗਮਿਆਂ ਸਮੇਤ ਕੁੱਲ 10 ਤਗਮੇ ਜਿੱਤੇ।
ਇਹ ਵੀ ਪੜ੍ਹੋ : ਅੰਮ੍ਰਿਤਸਰ : ਕੋਠੀ ‘ਚ ਹੋਈ ਲੁੱਟ ਦਾ ਮਾਸਟਰਮਾਈਂਡ ਨਿਕਲਿਆ ਸਰਕਾਰੀ ਅਧਿਆਪਕ, 3 ਸਾਥੀਆਂ ਸਣੇ ਕਾਬੂ
ਕੁਸ਼ਤੀ ਗ੍ਰੀਕੋ-ਰੋਮਨ ਵਿੱਚ 2 ਸੋਨੇ ਅਤੇ 2 ਕਾਂਸੀ ਦੇ ਤਗਮਿਆਂ ਸਮੇਤ ਕੁੱਲ 4 ਤਗਮੇ ਜਿੱਤੇ। ਹਾਕੀ ਵਿੱਚ 2 ਗੋਲਡ ਮੈਡਲ ਜਿੱਤੇ। ਬਾਸਕਟਬਾਲ ਵਿੱਚ 1 ਗੋਲਡ ਮੈਡਲ ਜਿੱਤਿਆ। ਇਸ ਸਮੇਂ ਮੈਂਡਲ ਟੇਲੀ ਵਿੱਚ ਪੰਜਾਬ 5ਵੇਂ ਸਥਾਨ ‘ਤੇ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”