8 hours daily : ਸੂਬੇ ਵਿਚ 10 ਜੂਨ 2020 ਨੂੰ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਜਾ ਰਿਹਾ ਹੈ। ਇਸੇ ਅਧੀਨ ਸੂਬਾ ਸਰਕਾਰ ਵਲੋਂ ਕਿਸਾਨਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। 14 ਲੱਖ ਖੇਤੀਬਾੜੀ ਟਿਊਬਵੈੱਲ ਖਪਤਕਾਰਾਂ ਨੂੰ ਰੋਜ਼ਾਨਾ 24 ਘੰਟੇ ਬਿਜਲੀ ਦੀ ਸਪਲਾਈ ਕੀਤੀ ਜਾਵੇਗੀ। ਇਹ ਜਾਣਕਾਰੀ ਸ਼੍ਰੀ ਏ. ਵੇਣੂ ਪ੍ਰਸਾਦ ਨੇ ਦਿੱਤੀ ਤੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਵਿਚ ਕਿਸਾਨਾਂ ਨੂੰ ਨਿਰਵਿਘਨ 24 ਘੰਟੇ ਬਿਜਲੀ ਦੀ ਸਪਲਾਈ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਏ. ਪੀ. ਖਪਤਕਾਰਾਂ ਨੂੰ ਰੋਜ਼ਾਨਾ ਬਿਜਲੀ ਸਪਲਾਈ ਹਰ ਸਬ-ਸਟੇਸ਼ਨ ‘ਤੇ ਤਿੰਨ ਸਮੂਹਾਂ ਵਿਚ ਵੰਡਿਆ ਗਿਆ ਹੈ, ਜਿਸ ਅਧੀਨ ਕਾਰਪੋਰੇਸ਼ਨ ਦੇ ਖੇਤੀਬਾੜੀ ਖਪਤਕਾਰਾਂ ਨੂੰ ਪੰਜਾਬ ਦੀ ਸਰਹੱਦ ਦੇ ਨਾਲ-ਨਾਲ ਦਿਨ ਦੇ ਸਮੇਂ ਵੀ 8 ਘੰਟੇ ਬਿਜਲੀ ਦੀ ਸਪਲਾਈ ਉਪਲਬਧ ਹੋਵੇਗੀ।
ਬਾਰਡਰ ਜ਼ੋਨ (ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਪਠਾਨਕੋਟ) ਲਈ ਫੋਨ ਨੰਬਰ 0183-2212425, 96461-82959, ਉ੍ਤਰ ਜ਼ੋਨ ਲਈ (ਜਲੰਧਰ, ਨਵਾਂਸ਼ਹਿਰ, ਕਪੂਰਥਲਾ, ਹੁਸ਼ਿਆਰਪੁਰ) 96461-16679, 0181-2220924, ਸਾਊਥ ਜ਼ੋਨ ਲਈ (ਪਟਿਆਲਾ, ਸੰਗਰੂਰ, ਬਰਨਾਲਾ, ਰੋਪੜ, ਮੋਹਾਲੀ) 96461-46400, 96461-48883, ਵੈਸਟ ਜ਼ੋਨ (ਬਠਿੰਡਾ, ਫਰੀਦਕੋਟ, ਮੁਕਤਸਰ, ਫਿਰੋਜ਼ਪੁਰ, ਮੋਗਾ, ਮਾਨਸਾ, ਫਾਜ਼ਿਲਕਾ) 96461-22070, 96461-81129 ਸੈਂਟਰਲ ਜ਼ੋਨ ਲਈ (ਲੁਧਿਆਣਾ, ਖੰਨਾ, ਫਤਿਹਗੜ੍ਹ ਸਾਹਿਬ) 96461-06836, 96461-06835 PSPCL ਪਟਿਆਲਾ ਹੈੱਡ ਕੁਆਰਟਰ ਸ਼ਿਕਾਇਤ ਕੇਂਦਰ ਦੇ ਫੋਨ ਨੰਬਰ ਹਨ। ਜੇਕਰ ਕਿਸਾਨਾਂ ਨੂੰ ਬਿਜਲੀ ਸਪਲਾਈ ਸਬੰਧੀ ਕੋਈ ਵੀ ਪ੍ਰੇਸ਼ਾਨੀ ਹੁੰਦੀ ਹੈ ਤਾਂ ਉਹ ਇਨ੍ਹਾਂ ਨੰਬਰਾਂ ‘ਤੇ ਇਤਲਾਹ ਕਰ ਸਕਦੇ ਹਨ ਅਤੇ ਆਪਣੀ ਸਮੱਸਿਆ ਦਾ ਹੱਲ ਲੱਭ ਸਕਦੇ ਹਨ।