8 new Corona Positive : ਕੋਰੋਨਾ ਦੇ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਸੂਬੇ ਵਿਚ ਇਸ ਦੇ ਕੇਸਾਂ ਦੀ ਗਿਣਤੀ ਬਹੁਤ ਤੇਜ਼ੀ ਨਾਲ ਵਧ ਰਹੀ ਹੈ। ਅੱਜ ਫਿਰ ਰੂਪਨਗਰ ਤੋਂ 8 ਨਵੇਂ ਕੋਰੋਨਾ ਪਾਜੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਇਹ ਜਾਣਕਾਰੀ ਸਿਵਲ ਸਰਜਨ ਵਲੋਂ ਦਿੱਤੀ ਗਈ। ਜਿਹੜੇ ਵਿਅਕਤੀ ਕੋਰੋਨਾ ਪਾਜੀਟਿਵ ਪਾਏ ਗਏ ਹਨ ਉਨ੍ਹਾੰ ਵਿਚ ਇਕ 20 ਸਾਲਾ, 22 ਸਾਲਾ, 19 ਸਾਲਾ, 22 ਸਾਲਾ, 53 ਸਾਲਾ ਪੁਰਸ਼ ਅਤੇ ਇਕ ਔਰਤ ਵੀ ਸ਼ਾਮਲ ਹੈ। ਕੋਰੋਨਾ ਪਾਜੀਟਿਵ ਕੇਸਾਂ ਦਾ ਪਤਾ ਲੱਗਣ ਤੋਂ ਬਾਅਦ ਉਨ੍ਹਾਂ ਵਿਅਕਤੀਆਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਹੜੇ ਇੰਫੈਕਟਿਡ ਮਰੀਜ਼ ਦੇ ਸੰਪਰਕ ਵਿਚ ਆਏ ਸਨ ਤਾਂ ਜੋ ਉਨ੍ਹਾਂ ਦੇ ਸੈਂਪਲ ਲੈ ਕੇ ਟੈਸਟ ਲਈ ਭੇਜੇ ਜਾ ਸਕਣ।
ਜਿਲ੍ਹਾ ਰੂਪਨਗਰ ਵਿਚ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 49 ਤਕ ਪੁੱਜ ਗਈ ਹੈ ਜਦਕਿ ਸੂਬੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 9000 ਤੋਂ ਵੀ ਵਧ ਹੋ ਗਈ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ 6000 ਲੋਕ ਇਸ ਖਤਰਨਾਕ ਬੀਮਾਰੀ ‘ਤੇ ਜਿੱਤ ਵੀ ਪ੍ਰਾਪਤ ਕਰ ਚੁੱਕੇ ਹਨ ਤੇ ਸੂਬੇ ਵਿਚ ਕੋਰੋਨਾ ਨਾਲ ਹੁਣ ਤਕ 230 ਲੋਕ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ।
ਇਸੇ ਤਰ੍ਹਾਂ ਜਿਲ੍ਹਾ ਹੁਸ਼ਿਆਰਪੁਰ ਤੋਂ ਵੀ 5 ਨਵੇਂ ਪਾਜੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਇਥੇ ਕੋਰੋਨਾ ਪੀੜਤਾਂ ਦੀ ਗਿਣਤੀ 220 ਤਕ ਪੁੱਜ ਗਈ ਹੈ। ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਲ ਸ਼ਾਮ ਨੂੰ ਜਿਹੜੇ ਕੋਰੋਨਾ ਪਾਜੀਟਿਵ ਮਰੀਜ਼ ਪਾਏ ਗਏ ਹਨ ਉਨ੍ਹਾਂ ਵਿਚ 1 ਪੁਲਿਸ ਮੁਲਾਜ਼ਮ, 1 ਔਰਤ, 1 ਬੀ. ਐੱਸ. ਐੱਫ. ਦਾ ਜਵਾਨ ਤੇ 2 ਹੋਰ ਪੀੜਤ ਮੰਡ ਮੰਡੇਰ ਨਾਲ ਸਬੰਧਤ ਹਨ। ਜਿਲ੍ਹੇ ਤੋਂ 183 ਮਰੀਜ਼ ਠੀਕ ਹੋ ਕੇ ਘਰ ਪਰਤ ਚੁੱਕੇ ਹਨ ਤੇ ਹਾਲ ਦੀ ਘੜੀ ਇਥੇ ਐਕਟਿਵ ਕੇਸਾਂ ਦੀ ਗਿਣਤੀ 30 ਹੈ। ਪ੍ਰਸ਼ਾਸਨ ਵਲੋਂ ਲੋਕਾਂ ਨੂੰ ਘਰਾਂ ਅੰਦਰ ਰਹਿਣ ਤੇ ਮਾਸਕ ਪਹਿਨਣ ਦੀ ਹਦਾਇਤ ਦਿੱਤੀ ਗਈ ਹੈ।