A new thing has : ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਕਾਰਨ 87 ਲੋਕਾਂ ਦੀ ਮੌਤ ਹੋ ਗਈ। ਇੰਨੀ ਵੱਡੀ ਗਿਣਤੀ ਵਿਚ ਲੋਕਾਂ ਦੇ ਮਰਨ ਕਾਰਨ ਪ੍ਰਸ਼ਾਸਨ ਦੀ ਚਿੰਤਾ ਵੀ ਵਧ ਗਈ ਹੈ। ਇਸ ਮਾਮਲੇ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਅਜੇ ਜਾਂਚ ਦੀ ਰਿਪੋਰਟ ਤਾਂ ਨਹੀਂ ਆਈ ਪਰ ਇਸ ਸਬੰਧੀ ਕਈ ਖੁਲਾਸੇ ਕੀਤੇ ਜਾ ਰਹੇ ਹਨ। ਇਹ ਵੀ ਖਬਰ ਮਿਲੀ ਹੈ ਕਿ ਇਸ ਜ਼ਹਿਰਲੀ ਸ਼ਰਾਬ ਵਿਚ ਡੀ-ਨੇਚਰਡ ਸਪਰਿਟ ਹੋਣ ਦੇ ਸੰਕੇਤ ਮਿਲੇ ਹਨ।
ਇਸ ਡੀ-ਨੇਚਰਡ ਸਪਰਿਟ ਦਾ ਇਸਤੇਮਾਲ ਆਮ ਤੌਰ ‘ਤੇ ਪੇਂਟ ਤੇ ਹਾਰਡਵੇਅਰ ਉਦਯੋਗ ਵਿਚ ਕੀਤਾ ਜਾਂਦੀ ਹੈ। ਜ਼ਹਿਰਲੀ ਸ਼ਰਾਬ ਨੂੰ ਪਰਖਣ ਲਈ ਫੋਰੈਂਸਿਕ ਲੈਬ ਵਿਚ ਭੇਜਿਆ ਗਿਆ ਹੈ ਤੇ ਜਾਂਚ ਏਜੰਸੀਆਂ ਵੀ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀਆਂ ਹਨ। ਰਿਪੋਰਟ ਆਉਣ ਤੋਂ ਬਾਅਦ ਹੀ ਜ਼ਹਿਰੀਲੀ ਸ਼ਰਾਬ ਦਾ ਸੱਚ ਲੋਕਾਂ ਦੇ ਸਾਹਮਣੇ ਆਸਕੇਗਾ। ਇਥੇ ਇਹ ਵੀ ਦੱਸਣਯੋਗ ਹੈ ਕਿ ਜ਼ਹਿਰਲੀ ਸ਼ਰਾਬ ਨਾਲ ਅੰਮ੍ਰਿਤਸਰ, ਤਰਨਤਾਰਨ ਤੇ ਬਟਾਲਾ ਵਿਖੇ ਸ਼ਨੀਵਾਰ ਨੂੰ 46 ਲੋਕਾਂ ਦੀ ਮੌਤ ਹੋ ਗਈ ਤੇ ਹੁਣ ਇਹ ਅੰਕੜਾ 87 ਤਕ ਪੁੱਜ ਗਿਆ ਹੈ।
ਅਪਰਾਧਿਕ ਮਾਮਲਿਆਂ ਦੇ ਵਕੀਲਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਬਿਨਾਂ ਦੇਰੀ ਦੇ ਆਬਕਾਰੀ ਐਕਟ ਵਿਚ ਸੋਧ ਕਰਕੇ ਨਾਜਾਇਜ਼ ਸ਼ਰਾਬ ਬਣਾਉਣ ਵਾਲਿਆਂ ‘ਤੇ ਸਖਤ ਸਜ਼ਾ ਦੀ ਵਿਵਸਥਾ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਘੱਟ ਤੋਂ ਘੱਟ 10 ਸਾਲ ਦੀ ਸਜ਼ਾ ਹੋਣੀ ਚਾਹੀਦੀ ਹੈ ਤਾਂ ਜੋ ਉਹ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕਰਨ ਤੋਂ ਪਹਿਲਾਂ ਸੋਚਣ। ਉੱਤਰ ਪ੍ਰਦੇਸ਼ ਵਿਚ ਨਾਜਾਇਜ਼ ਸ਼ਰਾਬ ਦੇ ਇਸਤੇਮਾਲ ਨਾਲ ਮੌਤ ਹੋਣ ਜਾਂ ਕਿਸੇ ਤਰ੍ਹਾਂ ਦੀ ਅਪਾਹਜਤਾ ਆਦਿ ਲਈ ਉਮਰ ਭਰ ਦੀ ਕੈਦ ਜਾਂ ਫਿਰ 10 ਲੱਖ ਰੁਪਏ ਦਾ ਜੁਰਮਾਨਾ ਦੇਣ ਦੀ ਵਿਵਸਥਾ ਕੀਤੀ ਗਈ ਹੈ ਤੇ ਪੰਜਾਬ ਸਰਕਾਰ ਨੂੰ ਵੀ ਅਜਿਹਾ ਹੀ ਕੋਈ ਸਖਤ ਕਾਨੂੰਨ ਬਣਾਉਣਾ ਚਾਹੀਦਾ ਹੈ।