A WhatsApp group of : ਕੋਰੋਨਾ ਵਾਇਰਸ ਵਿਰੁੱਧ ਲੜਨ ਲਈ ਸੂਬਾ ਸਰਕਾਰ ਵਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਵਿਚ ਡਾਕਟਰਾਂ ਦਾ ਮਹੱਤਵਪੂਰਨ ਰੋਲ ਹੈ। ਕੋਰੋਨਾ ਵਾਇਰਸ ਨੂੰ ਮਾਤ ਦੇਣ ਲਈ ਸੂਬੇ ਦੇ ਤਿੰਨ ਰਾਜਾਂ ਦੇ ਸੀਨੀਅਰ ਡਾਕਟਰਾਂ ਦਾ ਵ੍ਹਟਸਐਪ ਗਰੁੱਪ ਬਣਾਇਆ ਜਾ ਰਿਹਾ ਹੈ। ਇਹ ਡਾਕਟਰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਪੀ. ਜੀ. ਆਈ. ਦੇ ਹੋਣਗੇ। ਇਸ ਗਰੁੱਪ ਰਾਹੀਂ ਉਹ ਕੋਰੋਨਾ ਮਰੀਜ਼ਾਂ ਨਾਲ ਤਾਲਮੇਲ ਸਥਾਪਤ ਕਰਨਗੇ ਅਤੇ ਉਨ੍ਹਾਂ ਨੂੰ ਸਹੀ ਇਲਾਜ ਲਈ ਨਿਰਦੇਸ਼ ਦੇ ਸਕਣਗੇ। ਪੰਜਾਬ ਤੇ ਹਰਿਆਣਾ ਤੋਂ ਪੀ. ਜੀ. ਆਈ. ਚੰਡੀਗੜ੍ਹ ਜਾਂ ਸ਼ਹਿਰ ਦੇ ਸਰਕਾਰੀ ਹਸਪਤਾਲਾਂ ਵਿਚ ਕੋਈ ਵੀ ਕੋਰੋਨਾ ਇੰਫੈਕਟਿਡ ਮਰੀਜ਼ ਰੈਫਰ ਕਰਨ ਤੋਂ ਪਹਿਲਾਂ ਇਸ ਵ੍ਹਟਸਐਪ ਗਰੁੱਪ ‘ਤੇ ਪੰਜਾਬ ਤੇ ਹਰਿਆਣਾ ਦਾ ਸਿਹਤ ਵਿਭਾਗ ਇਸ ਦੀ ਜਾਣਕਾਰੀ ਦੇਵੇਗਾ।
ਪੰਜਾਬ, ਹਰਿਆਣਾ ਤੋਂ ਰੈਫਰ ਕੀਤੇ ਜਾਣ ਵਾਲੇ ਕੋਰੋਨਾ ਪੀੜਤ ਮਰੀਜ਼ਾਂ ਨੂੰ ਲੈ ਕੇ ਪ੍ਰੇਸ਼ਾਨੀ ਸਾਹਮਣੇ ਆ ਰਹੀ ਹੈ। ਇਸ ਵ੍ਹਟਸਐਪ ਗਰੁੱਪ ‘ਤੇ ਪਹਿਲਾਂ ਮਰੀਜ਼ ਬਾਰੇ ਸੂਚਿਤ ਕਰਨਾ ਹੋਵੇਗਾ ਤਾਂ ਜੋ ਸਮੇਂ ‘ਤੇ ਸਹੀ ਇਲਾਜ ਦਿੱਤਾ ਜਾ ਸਕੇ। ਸ਼ਨੀਵਾਰ ਨੂੰ ਪੀ. ਜੀ. ਆਈ. ਦੇ ਡਾਇਰੈਕਟਰ ਪ੍ਰੋ. ਜਗਤ ਰਾਮ ਦੀ ਪ੍ਰਧਾਨਗੀ ਵਿਚ ਹੋਈ ਬੈਠਕ ਵਿਚ ਇਹ ਗਰੁੱਪ ਬਣਾਉਣ ਦਾ ਫੈਸਲਾ ਲਿਆ ਗਿਆ।
ਬੈਠਕ ਵਿਚ ਗੌਰਮਿੰਟ ਮੈਡੀਕਲ ਕਾਲਜ ਐਂਡ ਹਸਪਚਾਲ (GMCH-32) ਦੇ ਚਕਿਸਤਾ ਅਧਿਕਾਰੀ, ਪੀ. ਜੀ. ਆਈ. ਚੰਡੀਗੜ੍ਹ ਦੇ ਡੀਨ ਪ੍ਰੋ. ਜੀ. ਡੀ. ਪੁਰੀ, ਹਰਿਆਣਾ ਦੇ ਡੀ. ਜੀ. ਐੱਚ. ਐੱਸ. ਡਾ. ਸੂਰਜ, ਹਰਿਆਣਾ ਦੇ ਸੀਨੀਅਰ ਕੰਸਲਟੈਂਟ ਡਾ. ਰਾਜੀਵ ਵਧੇਰਾ ਵੀ ਮੌਕੇ ‘ਤੇ ਮੌਜੂਦ ਸਨ। ਬੈਠਕ ਵਿਚ ਫੈਸਲਾ ਲਿਆ ਗਿਆ ਕਿ ਪੰਜਾਬ, ਹਰਿਆਣਾ ਤੇ ਬਾਕੀ ਰਾਜਾਂ ਤੋਂ ਪੀ. ਜੀ. ਆਈ. ਚੰਡੀਗੜ੍ਹ ਜਾਂ ਸ਼ਹਿਰ ਦੇ ਹੋਰ ਸਰਕਾਰੀ ਹਸਪਤਾਲ ਵਿਚ ਰੈਫਰ ਹੋਣ ਵਾਲੇ ਕੋਰੋਨਾ ਪੀੜਤ ਮਰੀਜ਼ਾਂ ਲਈ ਇਕ ਕਮੇਟੀ ਵੀ ਗਠਿਤ ਕੀਤੀ ਜਾਵੇਗੀ। ਇਕ ਸੀਨੀਅਰ ਡਾਕਟਰ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਜਾਵੇਗਾ। ਪੰਜਾਬ ਤੇ ਹਰਿਆਣਾ ਤੋਂ ਰੈਫਰ ਕੀਤੇ ਜਾਣ ਵਾਲੇ ਕੋਰੋਨਾ ਪੀੜਤ ਮਰੀਜ਼ਾਂ ਦੀ ਪੂਰੀ ਜਾਣਕਾਰੀ ਨੋਡਲ ਅਫਸਰ ਇਕ-ਦੂਜੇ ਨਾਲ ਸਾਂਝੀ ਕਰਨਗੇ।