A young man was : ਜਿਲ੍ਹਾ ਬਠਿੰਡਾ ਦੇ ਸਰਦੂਲਗੜ੍ਹ ਵਿਖੇ ਪਿੰਡ ਰੋੜੀ ਵਿਚ ਵੱਡੀ ਵਾਰਦਾਤ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਪ੍ਰੇਮ ਸਬੰਧਾਂ ਕਾਰਨ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਰੋੜੀ ਦੇ ਥਾਣਾ ਇੰਚਾਰਜ ਈਸ਼ਵਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗੋਰਾ (33) ਪੁੱਤਰ ਕਰਨੈਲ ਸਿੰਘ ਵਜੋਂ ਹੋਈ ਹੈ। ਉਕਤ ਵਿਅਕਤੀ ਦੇ ਬਲਵਿੰਦਰ ਸਿੰਘ ਦੀ ਪਤਨੀ ਨਾਲ ਪ੍ਰੇਮ ਸਬੰਧਾਂ ਕਾਰਨ ਸਾਰੀ ਵਾਰਦਾਤ ਵਾਪਰੀ।
ਪਤਾ ਲੱਗਾ ਹੈ ਕਿ ਗੁਰਪ੍ਰੀਤ ਸਿੰਘ ਬੀਤੀ ਰਾਤ ਬਲਵਿੰਦਰ ਸਿੰਘ ਦੇ ਘਰ ਵਿਚ ਵੜ ਗਿਆ। ਇਹ ਦੇਖ ਕੇ ਬਲਵਿੰਦਰ ਸਿੰਘ ਆਪੇ ਤੋਂ ਬਾਹਰ ਹੋ ਗਿਆ ਅਤੇ ਉਸ ਨੇ ਤੇਜ਼ਧਾਰ ਹਥਿਆਰਾਂ ਨਾਲ ਗੁਰਪ੍ਰੀਤ ਸਿੰਘ ‘ਤੇ ਹਮਲਾ ਕਰ ਦਿੱਤਾ, ਜਿਸ ਦੌਰਾਨ ਜ਼ਖਮਾਂ ਦੀ ਤਾਬ ਨਾ ਸਹਿੰਦੇ ਹੋਏ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ। ਰੋੜ੍ਹੀ ਦੇ ਥਾਣਾ ਇੰਚਾਰਜ ਈਸ਼ਵਰ ਸਿੰਘ ਨੇ ਸਾਰੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਖਿਲਾਫ 302 ਦਾ ਮਾਮਲਾ ਦਰਜ ਕੀਤਾ ਗਿਆ ਹੈ ਤੇ ਜਾਂਚ ਸ਼ੁਰੂ ਕਰ ਦਿਤੀ ਗਈ ਹੈ। ਪੁਲਿਸ ਵਲੋਂ ਗੁਰਪ੍ਰੀਤ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤੇ ਮਾਮਲੇ ਦੀ ਜਾਂਚ ਪੁਲਿਸ ਵਲੋਂ ਕੀਤੀ ਜਾ ਰਹੀ ਹੈ। ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਬਲਵਿੰਦਰ ਸਿੰਘ ਨੂੰ ਹਥਿਆਰ ਸਮੇਤ ਗ੍ਰਿਫਤਾਰ ਵੀ ਕਰ ਲਿਆ ਹੈ।